November 2, 2026, 6:46 pm
----------- Advertisement -----------
HomeNewsHealthਰੋਜ਼ਾਨਾ ਸਵੇਰੇ 3-4 ਤੁਲਸੀ ਦੇ ਪੱਤੇ ਚਬਾਓ, ਤਣਾਅ ਦੇ ਨਾਲ-ਨਾਲ ਪਾਚਨ ਦੀ...

ਰੋਜ਼ਾਨਾ ਸਵੇਰੇ 3-4 ਤੁਲਸੀ ਦੇ ਪੱਤੇ ਚਬਾਓ, ਤਣਾਅ ਦੇ ਨਾਲ-ਨਾਲ ਪਾਚਨ ਦੀ ਸਮੱਸਿਆ ਵੀ ਹੋ ਜਾਵੇਗੀ ਦੂਰ

Published on

----------- Advertisement -----------

ਤੁਸੀਂ ਆਪਣੀ ਦਾਦੀ ਤੋਂ ਸੁਣਿਆ ਹੋਵੇਗਾ ਕਿ ਤੁਲਸੀ ਦੇ ਪੱਤੇ ਖਾਣੇ ਚਾਹੀਦੇ ਹਨ। ਹੋ ਸਕਦਾ ਹੈ ਕਿ ਤੁਸੀਂ ਉਸ ਸਮੇਂ ਉਸ ਦੀ ਗੱਲ ਵੱਲ ਧਿਆਨ ਨਾ ਦਿੱਤਾ ਹੋਵੇ ਪਰ ਅਸੀਂ ਤੁਹਾਨੂੰ ਦੱਸ ਦੇਈਏ ਕਿ ਉਹ ਸਹੀ ਸੀ। ਰੋਜ਼ਾਨਾ 2-4 ਤੁਲਸੀ ਦੇ ਪੱਤੇ ਚਬਾਉਣ ਨਾਲ ਤੁਹਾਡੀ ਸਿਹਤ ਵਿੱਚ ਕਾਫ਼ੀ ਸੁਧਾਰ ਹੋ ਸਕਦਾ ਹੈ। ਤੁਲਸੀ ਦੇ ਪੱਤੇ ਕਈ ਤਰ੍ਹਾਂ ਦੇ ਵਿਟਾਮਿਨ, ਫਾਈਬਰ ਅਤੇ ਮਿਨਰਲਸ ਨਾਲ ਭਰਪੂਰ ਹੁੰਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇੰਨਾ ਹੀ ਨਹੀਂ, ਤੁਲਸੀ ਦੀ ਵਰਤੋਂ ਆਯੁਰਵੇਦ ‘ਚ ਦਵਾਈ ਦੇ ਤੌਰ ‘ਤੇ ਵੀ ਕੀਤੀ ਗਈ ਹੈ। ਇਸ ਲਈ ਬਜ਼ੁਰਗਾਂ ਦੀ ਸਲਾਹ ‘ਤੇ ਚੱਲ ਕੇ ਤੁਲਸੀ ਦੇ ਪੱਤੇ ਖਾਣ ਨਾਲ ਫਾਇਦਾ ਹੁੰਦਾ ਹੈ। ਆਓ ਜਾਣਦੇ ਹਾਂ ਰੋਜ਼ਾਨਾ ਸਵੇਰੇ ਤੁਲਸੀ ਦੀਆਂ ਪੱਤੀਆਂ ਖਾਣ ਨਾਲ ਤੁਹਾਨੂੰ ਕਿਹੜੇ-ਕਿਹੜੇ ਫਾਇਦੇ ਮਿਲ ਸਕਦੇ ਹਨ।

ਪਾਚਨ ਲਈ ਫਾਇਦੇਮੰਦ
ਤੁਲਸੀ ਦੇ ਪੱਤੇ ਖਾਣ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਇਸ ‘ਚ ਫਾਈਬਰ ਪਾਇਆ ਜਾਂਦਾ ਹੈ, ਜਿਸ ਨਾਲ ਪਾਚਨ ਕਿਰਿਆ ‘ਚ ਸੁਧਾਰ ਹੁੰਦਾ ਹੈ, ਜਿਸ ਨਾਲ ਕਬਜ਼ ਅਤੇ ਗੈਸ ਵਰਗੀਆਂ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ। ਇਸ ਤੋਂ ਇਲਾਵਾ ਇਹ ਪੇਟ ਦੇ pH ਪੱਧਰ ਨੂੰ ਵੀ ਸੰਤੁਲਿਤ ਰੱਖਦਾ ਹੈ, ਜੋ ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ।

ਇਮਿਊਨਿਟੀ ​​ਹੁੰਦੀ ਹੈ ਮਜ਼ਬੂਤ
ਤੁਲਸੀ ਦੇ ਪੱਤਿਆਂ ਵਿੱਚ ਐਂਟੀ-ਮਾਈਕ੍ਰੋਬਾਇਲ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ‘ਚ ਮਦਦ ਕਰਦੇ ਹਨ। ਇਸ ਲਈ, ਤੁਲਸੀ ਦੇ ਪੱਤੇ ਖਾਣ ਨਾਲ ਲਾਗਾਂ ਨਾਲ ਲੜਨ ਵਿੱਚ ਮਦਦ ਮਿਲਦੀ ਹੈ ਅਤੇ ਤੁਸੀਂ ਘੱਟ ਬਿਮਾਰ ਹੋ ਜਾਂਦੇ ਹੋ।

ਖੰਘ ਅਤੇ ਜ਼ੁਕਾਮ ਲਈ ਰਾਮਬਾਣ
ਤੁਲਸੀ ਦੇ ਪੱਤੇ ਖਾਣ ਨਾਲ ਖਾਂਸੀ ਅਤੇ ਜ਼ੁਕਾਮ ਤੋਂ ਜਲਦੀ ਰਾਹਤ ਮਿਲਦੀ ਹੈ। ਅਜਿਹਾ ਇਸ ‘ਚ ਪਾਏ ਜਾਣ ਵਾਲੇ ਐਂਟੀ-ਮਾਈਕ੍ਰੋਬਾਇਲ ਗੁਣਾਂ ਕਾਰਨ ਹੁੰਦਾ ਹੈ। ਇਸ ਲਈ ਬਦਲਦੇ ਮੌਸਮ ‘ਚ ਤੁਲਸੀ ਦੀਆਂ ਪੱਤੀਆਂ ਨੂੰ ਰੋਜ਼ਾਨਾ ਖਾਣਾ ਚਾਹੀਦਾ ਹੈ।

ਤਣਾਅ ਕਰੇ ਘੱਟ
ਅੱਜ ਦੀ ਜੀਵਨ ਸ਼ੈਲੀ ਵਿੱਚ, ਸਾਨੂੰ ਸਭ ਤੋਂ ਵੱਧ ਲੋੜ ਹੈ ਤਣਾਅ ਮੁਕਤ ਰਹਿਣ ਦੀ। ਤੁਲਸੀ ਦੇ ਪੱਤੇ ਖਾਣ ਨਾਲ ਤਣਾਅ ਘੱਟ ਹੋ ਸਕਦਾ ਹੈ। ਅਸਲ ‘ਚ ਇਸ ‘ਚ ਅਡਾਪਟੋਜਨ ਪਾਏ ਜਾਂਦੇ ਹਨ, ਜੋ ਤਣਾਅ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਸ ਨਾਲ ਨਰਵਸ ਸਿਸਟਮ ਨੂੰ ਆਰਾਮ ਮਿਲਦਾ ਹੈ, ਜਿਸ ਕਾਰਨ ਬੇਚੈਨੀ ਅਤੇ ਤਣਾਅ ਘੱਟ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅਬੋਹਰ, 1 ਨਵੰਬਰ:ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ...