September 10, 2026, 11:49 am
----------- Advertisement -----------
HomeNewsHealthਕੋਲੈਸਟ੍ਰੋਲ ਨੂੰ ਕੰਟਰੋਲ ਕਰਦੀਆਂ ਹਨ ਇਹ ਸਬਜ਼ੀਆਂ, ਡਾਇਟ ’ਚ ਜ਼ਰੂਰ ਕਰੋ ਇਨ੍ਹਾਂ...

ਕੋਲੈਸਟ੍ਰੋਲ ਨੂੰ ਕੰਟਰੋਲ ਕਰਦੀਆਂ ਹਨ ਇਹ ਸਬਜ਼ੀਆਂ, ਡਾਇਟ ’ਚ ਜ਼ਰੂਰ ਕਰੋ ਇਨ੍ਹਾਂ ਨੂੰ ਸ਼ਾਮਿਲ

Published on

----------- Advertisement -----------

ਕੋਲੈਸਟ੍ਰੋਲ ਦੇ ਕਾਰਨ ਲੋਕਾਂ ਨੂੰ ਦਿਲ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੋਲੈਸਟ੍ਰੋਲ ਇੱਕ ਅਜਿਹਾ ਤੱਤ ਹੈ ਜੋ ਖੂਨ ਦੀਆਂ ਨਾੜੀਆਂ ਵਿੱਚ ਪਾਇਆ ਜਾਂਦਾ ਹੈ। ਕੋਲੈਸਟ੍ਰੋਲ ਦੋ ਤਰ੍ਹਾਂ ਦਾ ਹੁੰਦਾ ਹੈ। ਇੱਕ ਹੈ ਚੰਗਾ ਕੋਲੈਸਟੋਲ ਅਤੇ ਦੂਜਾ ਹੈ ਮਾੜਾ ਕੋਲੈਸਟ੍ਰੋਲ। ਮਾੜਾ ਕੋਲੈਸਟ੍ਰੋਲ ਵਧਣ ਨਾਲ ਦਿਲ ਨਾਲ ਜੁੜੀਆਂ ਸਮੱਸਿਆਵਾਂ ਵਧਣ ਲੱਗਦੀਆਂ ਹਨ। ਅਜਿਹਾ ਅਕਸਰ ਡਾਈਟ ਕਾਰਨ ਹੁੰਦਾ ਹੈ, ਇਸ ਲਈ ਕੋਲੈਸਟ੍ਰੋਲ ਨੂੰ ਸਹੀ ਰੱਖਣ ਲਈ ਚੰਗੀਆਂ ਖਾਣ-ਪੀਣ ਦੀਆਂ ਆਦਤਾਂ ਬਹੁਤ ਜ਼ਰੂਰੀ ਹਨ।


1.. ਬੀਨਜ਼-
ਬੀਨਜ਼ ’ਚ ਫਾਈਬਰ, ਐਂਟੀਆਕਸੀਡੈਂਟ, ਵਿਟਾਮਿਨ, ਮਿਨਰਲਸ ਆਦਿ ਤੱਤ ਮੌਜੂਦ ਹੁੰਦੇ ਹਨ, ਜਿਸ ਕਾਰਨ ਖਰਾਬ ਕੋਲੈਸਟ੍ਰੋਲ ਹੌਲੀ-ਹੌਲੀ ਘੱਟ ਹੋਣ ਲੱਗਦਾ ਹੈ। ਬੀਨਜ਼ ’ਚ ਫਾਈਬਰ ਹੁੰਦਾ ਹੈ, ਜਿਸ ਨੂੰ ਪਚਣ ’ਚ ਸਮਾਂ ਲੱਗਦਾ ਹੈ। ਇਸ ਨਾਲ ਭਾਰ ਘਟਾਉਣ ’ਚ ਵੀ ਫਾਇਦਾ ਹੁੰਦਾ ਹੈ।
2.. ਭਿੰਡੀ ਦਾ ਸੇਵਨ-
ਜਿਨ੍ਹਾਂ ਲੋਕਾਂ ਦਾ ਕੋਲੈਸਟ੍ਰੋਲ ਵੱਧਦਾ ਹੈ, ਉਨ੍ਹਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ। ਭਿੰਡੀ ਦਾ ਸੇਵਨ ਲਾਭਦਾਇਕ ਦੱਸਿਆਂ ਜਾਂਦਾ ਹੈ ਕਿਉਂਕਿ ਭਿੰਡੀ ਵਿੱਚ ਜੈੱਲ ਵਰਗੇ ਤੱਤ ਹੁੰਦੇ ਹਨ, ਜਿਸ ਕਾਰਨ ਭਿੰਡੀ ਖਾਣ ’ਤੇ ਇਹ ਜੈੱਲ ਵਰਗੇ ਤੱਤ ਸਰੀਰ ਤੋਂ ਕੋਲੈਸਟ੍ਰੋਲ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।
3.. ਬੈਂਗਣ-
ਬੈਂਗਣ ਐਂਟੀਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ, ਜੋ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ। ਇਹ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੋਂ ਵੀ ਦੂਰ ਰੱਖਦਾ ਹੈ।
4.. ਪਿਆਜ-
ਪਿਆਜ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਰਸ ਵਾਲਾਂ ਨੂੰ ਸੰਘਣਾ ਅਤੇ ਮਜ਼ਬੂਤ ਬਣਾਉਂਦਾ ਹੈ। ਇਹ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ।
5.. ਲਸਣ-
ਲਸਣ ਵਿੱਚ ਐਂਟੀ- ਹਾਈਪਰਲਿਪੀਡਮੀਆ ਗੁਣ ਹੁੰਦੇ ਹਨ। ਇਹ ਖਰਾਬ ਕੋਲੈਸਟ੍ਰੋਲ ਨੂੰ ਕੰਟਰੋਲ ਦੇ ਪੱਧਰ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ। ਲਸਣ ਦਾ ਸੇਵਨ ਦਿਲ ਅਤੇ ਬਲੱਡ ਪ੍ਰੈਸ਼ਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...