ਕੇਲਾ ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਇਹ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਪਰ ਕੀ ਤੁਸੀਂ ਜਾਣਦੇ ਹੋ, ਕੱਚਾ ਕੇਲਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ। ਇਸ ‘ਚ ਮੌਜੂਦ ਪੋਸ਼ਕ ਤੱਤ ਦਿਲ ਦੀ ਸਿਹਤ ਅਤੇ ਹੋਰ ਸਮੱਸਿਆਵਾਂ ਲਈ ਮਦਦਗਾਰ ਹੁੰਦੇ ਹਨ। ਤਾਂ ਆਓ ਜਾਣਦੇ ਹਾਂ ਕੱਚਾ ਕੇਲਾ ਖਾਣ ਦੇ ਫਾਇਦੇ।
ਪਾਚਨ ਤੰਤਰ ਲਈ ਮਦਦਗਾਰ : ਕੱਚਾ ਕੇਲਾ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਣ ‘ਚ ਮਦਦਗਾਰ ਹੁੰਦਾ ਹੈ। ਇਸ ‘ਚ ਫਾਈਬਰ ਜ਼ਿਆਦਾ ਮਾਤਰਾ ‘ਚ ਮੌਜੂਦ ਹੁੰਦਾ ਹੈ। ਪਾਚਨ ਕਿਰਿਆ ਨੂੰ ਠੀਕ ਰੱਖਣ ਲਈ ਤੁਸੀਂ ਕੱਚੇ ਕੇਲੇ ਨੂੰ ਉਬਾਲ ਕੇ ਖਾ ਸਕਦੇ ਹੋ।
ਡਾਇਬਟੀਜ਼ ‘ਚ ਫਾਇਦੇਮੰਦ : ਸ਼ੂਗਰ ਦੀ ਸਮੱਸਿਆ ‘ਚ ਕੱਚੇ ਕੇਲੇ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਟਾਈਪ 2 ਡਾਇਬਟੀਜ਼ ਦੀ ਸਮੱਸਿਆ ਹੈ, ਉਹ ਕੱਚੇ ਕੇਲੇ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹਨ। ਇਸ ‘ਚ ਸ਼ੂਗਰ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਇਸ ਲਈ ਇਸ ਨੂੰ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਵਿਟਾਮਿਨ ਬੀ6 ਦੀ ਕਮੀ ਨੂੰ ਕਰਦਾ ਹੈ ਦੂਰ: ਕੱਚਾ ਕੇਲਾ ਵਿਟਾਮਿਨ ਬੀ6 ਦੀ ਕਮੀ ਨੂੰ ਪੂਰਾ ਕਰਦਾ ਹੈ। ਮਾਹਿਰਾਂ ਦੇ ਅਨੁਸਾਰ, ਇੱਕ ਕੱਪ ਉਬਲੇ ਹੋਏ ਕੱਚੇ ਕੇਲੇ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਵਿਟਾਮਿਨ ਬੀ6 ਦੀ ਕਮੀ ਨੂੰ 39 ਪ੍ਰਤੀਸ਼ਤ ਦੂਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ‘ਚ ਹੀਮੋਗਲੋਬਿਨ ਬਣਾਉਣ ‘ਚ ਮਦਦਗਾਰ ਹੁੰਦਾ ਹੈ।
ਮਾਸਪੇਸ਼ੀਆਂ ਲਈ ਫਾਇਦੇਮੰਦ : ਕੱਚੇ ਕੇਲੇ ‘ਚ ਪੋਟਾਸ਼ੀਅਮ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ। ਸਿਹਤ ਮਾਹਿਰਾਂ ਦੇ ਅਨੁਸਾਰ, ਇੱਕ ਕੱਪ ਉਬਲੇ ਹੋਏ ਕੱਚੇ ਕੇਲੇ ਵਿੱਚ ਲਗਭਗ 531 ਮਿਲੀਗ੍ਰਾਮ ਪੋਟਾਸ਼ੀਅਮ ਹੁੰਦਾ ਹੈ। ਇਹ ਮਾਸਪੇਸ਼ੀਆਂ ਨੂੰ ਕਿਰਿਆਸ਼ੀਲ ਰੱਖਣ ਵਿੱਚ ਮਦਦ ਕਰਦਾ ਹੈ।












