June 18, 2026, 4:59 am
----------- Advertisement -----------
HomeNewsHealthਸਿਹਤ ਲਈ ਫਾਇਦੇਮੰਦ ਬ੍ਰੋਕਲੀ ਦਾ ਸੇਵਨ, ਇਨ੍ਹਾਂ ਬਿਮਾਰੀਆਂ ਤੋਂ ਰਹੋਗੇ ਦੂਰ

ਸਿਹਤ ਲਈ ਫਾਇਦੇਮੰਦ ਬ੍ਰੋਕਲੀ ਦਾ ਸੇਵਨ, ਇਨ੍ਹਾਂ ਬਿਮਾਰੀਆਂ ਤੋਂ ਰਹੋਗੇ ਦੂਰ

Published on

----------- Advertisement -----------

ਬਰੋਕਲੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਹ ਇੱਕ ਹਰੀ ਸਬਜ਼ੀ ਹੈ, ਜੋ ਫੁੱਲ ਗੋਭੀ ਵਰਗੀ ਲੱਗਦੀ ਹੈ। ਇਸ ‘ਚ ਭਰਪੂਰ ਮਾਤਰਾ ‘ਚ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਜ਼ਰੂਰੀ ਹਨ। ਇਸ ‘ਚ ਪ੍ਰੋਟੀਨ, ਜ਼ਿੰਕ, ਫਾਈਬਰ, ਵਿਟਾਮਿਨ-ਏ, ਵਿਟਾਮਿਨ-ਸੀ ਅਤੇ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਜੋ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਕਈ ਲੋਕ ਇਸ ਨੂੰ ਸਲਾਦ ਦੇ ਰੂਪ ‘ਚ ਖਾਂਦੇ ਹਨ ਤਾਂ ਕੁਝ ਲੋਕ ਇਸ ਦੀ ਸਬਜ਼ੀ ਖਾਣਾ ਪਸੰਦ ਕਰਦੇ ਹਨ। ਤਾਂ ਆਓ ਜਾਣਦੇ ਹਾਂ ਬਰੋਕਲੀ ਖਾਣ ਦੇ ਕੀ ਫਾਇਦੇ ਹਨ।

ਹਾਈ ਬਲੱਡ ਪ੍ਰੈਸ਼ਰ ਨੂੰ ਕਰਦਾ ਹੈ ਕੰਟਰੋਲ: ਬਰੋਕਲੀ ‘ਚ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਜੇਕਰ ਤੁਹਾਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ ਤਾਂ ਤੁਸੀਂ ਬ੍ਰੋਕਲੀ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।
ਦਿਲ ਨੂੰ ਰੱਖਦਾ ਹੈ ਸਿਹਤਮੰਦ: ਇਹ ਪੋਟਾਸ਼ੀਅਮ, ਵਿਟਾਮਿਨ-ਸੀ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੋ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਮਦਦ ਕਰਦੇ ਹਨ। ਜੇਕਰ ਤੁਸੀਂ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਇਸ ਸਬਜ਼ੀ ਨੂੰ ਡਾਈਟ ਦਾ ਹਿੱਸਾ ਬਣਾ ਸਕਦੇ ਹੋ।

ਭਾਰ ਘਟਾਉਣ ਲਈ ਹੈ ਫਾਇਦੇਮੰਦ: ਬਰੋਕਲੀ ਵਿੱਚ ਚਰਬੀ ਅਤੇ ਕੈਲੋਰੀ ਘੱਟ ਹੁੰਦੀ ਹੈ। ਇਸ ਵਿੱਚ ਫਾਈਬਰ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਸ ਸਬਜ਼ੀ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਤੁਸੀਂ ਜ਼ਿਆਦਾ ਖਾਣ ਤੋਂ ਬਚ ਸਕਦੇ ਹੋ।
ਵਾਲਾਂ ਲਈ ਫਾਇਦੇਮੰਦ : ਬਰੋਕਲੀ ਵਿੱਚ ਵਿਟਾਮਿਨ-ਸੀ, ਵਿਟਾਮਿਨ-ਬੀ6, ਵਿਟਾਮਿਨ-ਏ ਅਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਵਾਲਾਂ ਨੂੰ ਮਜ਼ਬੂਤ ​​ਬਣਾਉਣ ਵਿੱਚ ਕਾਰਗਰ ਹਨ। ਇਹ ਤੁਹਾਡੇ ਵਾਲਾਂ ਨੂੰ ਝੜਨ ਤੋਂ ਰੋਕਦਾ ਹੈ। ਸਿਹਤਮੰਦ ਵਾਲਾਂ ਲਈ, ਤੁਸੀਂ ਹਫ਼ਤੇ ਵਿੱਚ 3-4 ਵਾਰ ਕੱਚੀ ਬਰੋਕਲੀ ਦਾ ਸੇਵਨ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...