June 8, 2026, 8:48 pm
----------- Advertisement -----------
HomeNewsHealthਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਕੜ੍ਹੀ ਪੱਤਾ ਕਈ ਬਿਮਾਰੀਆਂ ਤੋਂ ਵੀ...

ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਕੜ੍ਹੀ ਪੱਤਾ ਕਈ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ, ਜਾਣੋ ਇਸਦੇ ਫਾਇਦੇ

Published on

----------- Advertisement -----------

ਕੜ੍ਹੀ ਪੱਤੇ ਵਿਚ ਕਈ ਔਸ਼ਧੀ ਗੁਣ ਪਾਏ ਜਾਂਦੇ ਹਨ। ਭੋਜਨ ਦਾ ਸਵਾਦ ਵਧਾਉਣ ਤੋਂ ਇਲਾਵਾ ਇਹ ਸਿਹਤ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਹੁੰਦਾ ਹੈ। ਇਸ ‘ਚ ਕੈਲਸ਼ੀਅਮ, ਆਇਰਨ, ਫਾਸਫੋਰਸ, ਵਿਟਾਮਿਨ-ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਦੀ ਵਰਤੋਂ ਆਯੁਰਵੈਦਿਕ ਦਵਾਈਆਂ ਵਿਚ ਵੀ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਕੜ੍ਹੀ ਪੱਤਾ ਸਿਹਤ ਲਈ ਕਿਵੇਂ ਫਾਇਦੇਮੰਦ ਹੈ।

ਭਾਰ ਘਟਾਉਣ ‘ਚ ਮਦਦਗਾਰ
ਬੇਸ਼ੱਕ ਤੁਸੀਂ ਭਾਰ ਘਟਾਉਣ ਲਈ ਕੜ੍ਹੀ ਪੱਤੇ ਦੀ ਵਰਤੋਂ ਕਰ ਸਕਦੇ ਹੋ। ਇਸ ‘ਚ ਮੌਜੂਦ ਕਾਰਬਾਜ਼ੋਲ ਐਲਕਾਲਾਇਡ ਨਾਂ ਦਾ ਤੱਤ ਸਰੀਰ ‘ਚ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਣ ‘ਚ ਮਦਦਗਾਰ ਹੁੰਦਾ ਹੈ, ਨਾਲ ਹੀ ਇਹ ਭਾਰ ਘਟਾਉਣ ‘ਚ ਵੀ ਮਦਦਗਾਰ ਹੁੰਦਾ ਹੈ। ਭਾਰ ਘਟਾਉਣ ਦੇ ਸਫ਼ਰ ਵਿਚ ਤੁਸੀਂ ਸਵੇਰੇ ਸੁੱਕੀਆਂ ਕੜ੍ਹੀ ਪੱਤੀਆਂ ਜਾਂ ਤਾਜ਼ੇ ਪੱਤੇ ਵੀ ਖਾ ਸਕਦੇ ਹੋ। ਤੁਸੀਂ ਇਸ ਨੂੰ ਸਲਾਦ ‘ਚ ਵੀ ਸ਼ਾਮਲ ਕਰ ਸਕਦੇ ਹੋ।

ਮੈਮਰੀ ਬੂਸਟਰ

ਕੜ੍ਹੀ ਪੱਤੇ ਯਾਦਦਾਸ਼ਤ ਵਧਾਉਣ ਦਾ ਕੰਮ ਵੀ ਕਰਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਯਾਦਦਾਸ਼ਤ ਵਿੱਚ ਸੁਧਾਰ ਹੋ ਸਕਦਾ ਹੈ।

ਮੂੰਹ ਦੇ ਛਾਲੇ ਦੂਰ ਕਰਨ ‘ਚ ਅਸਰਦਾਰ

ਜੇਕਰ ਤੁਸੀਂ ਮੂੰਹ ਦੇ ਛਾਲਿਆਂ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਕੜ੍ਹੀ ਪੱਤੇ ਦੀ ਵਰਤੋਂ ਕਰ ਸਕਦੇ ਹੋ। ਇਸ ਦੇ ਲਈ ਕੜ੍ਹੀ ਪੱਤੇ ਦਾ ਕਾੜ੍ਹਾ ਬਣਾ ਕੇ ਗਰਾਰੇ ਕਰੋ। ਇਸ ਨਾਲ ਤੁਸੀਂ ਛਾਲਿਆਂ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਪਾਚਨ ਸਬੰਧੀ ਸਮੱਸਿਆ ਲਈ

ਜੇਕਰ ਤੁਸੀਂ ਪੇਟ ਦੀਆਂ ਸਮੱਸਿਆਵਾਂ, ਕਬਜ਼, ਦਸਤ ਆਦਿ ਤੋਂ ਪਰੇਸ਼ਾਨ ਹੋ ਤਾਂ ਕੜ੍ਹੀ ਪੱਤਾ ਬੇਹੱਦ ਕਾਰਗਰ ਸਾਬਿਤ ਹੋ ਸਕਦਾ ਹੈ। ਇਹ ਪੇਟ ਦੀਆਂ ਬਿਮਾਰੀਆਂ ਨੂੰ ਠੀਕ ਕਰਨ ਦੇ ਨਾਲ-ਨਾਲ ਮੈਟਾਬੋਲਿਜ਼ਮ ਨੂੰ ਸੁਧਾਰਨ ਵਿਚ ਮਦਦ ਕਰਦਾ ਹੈ। ਪਾਚਨ ਸ਼ਕਤੀ ਵਧਾਉਣ ਲਈ ਤੁਸੀਂ ਸੁੱਕੀਆਂ ਕੜ੍ਹੀ ਪੱਤੀਆਂ ਨੂੰ ਇਕ ਗਲਾਸ ਲੱਸੀ ਜਾਂ ਦਹੀਂ ਵਿੱਚ ਮਿਲਾ ਕੇ ਖਾ ਸਕਦੇ ਹੋ ਜਾਂ ਤੁਸੀਂ ਖਾਲੀ ਪੇਟ ਕੁਝ ਤਾਜ਼ੇ ਪੱਤੇ ਵੀ ਚਬਾ ਸਕਦੇ ਹੋ।

ਅੱਖਾਂ ਲਈ ਫਾਇਦੇਮੰਦ

ਕੜ੍ਹੀ ਪੱਤੇ ਵਿਚ ਵਿਟਾਮਿਨ-ਏ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕੜ੍ਹੀ ਪੱਤੇ ਦੇ ਸੇਵਨ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਵੀ ਬਚਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...