June 18, 2026, 12:23 pm
----------- Advertisement -----------
HomeNewsHealthਸਰੀਰ ਵਿੱਚ ਮੈਗਨੀਸ਼ੀਅਮ ਦੀ ਕਮੀ ਹੋਣ ’ਤੇ ਬਣ ਸਕਦਾ ਹੈ ਇਨ੍ਹਾਂ ਬਿਮਾਰੀਆਂ...

ਸਰੀਰ ਵਿੱਚ ਮੈਗਨੀਸ਼ੀਅਮ ਦੀ ਕਮੀ ਹੋਣ ’ਤੇ ਬਣ ਸਕਦਾ ਹੈ ਇਨ੍ਹਾਂ ਬਿਮਾਰੀਆਂ ਦਾ ਖ਼ਤਰਾ

Published on

----------- Advertisement -----------

ਮਨੁੱਖੀ ਸਰੀਰ ਵਿੱਚ 300 ਤੋਂ ਵੱਧ ਐਨਜ਼ਾਈਮ ਪ੍ਰਕਿਰਿਆਵਾਂ ਹੁੰਦੀਆਂ ਹਨ, ਜਿਸ ਵਿੱਚ ਮੈਗਨੀਸ਼ੀਅਮ ਵੀ ਸ਼ਾਮਿਲ ਹੁੰਦਾ ਹੈ। ਮੈਗਨੀਸ਼ੀਅਮ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਾਡੀ ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਕਰਦਾ ਹੈ। ਨਾਲ ਹੀ ਬਲੱਡ-ਪ੍ਰੈਸ਼ਰ ਅਤੇ ਮਾਸਪੇਸ਼ੀਆਂ ਨੂੰ ਸਿਹਤਮੰਦ ਰੱਖਦਾ ਹੈ। ਸਰੀਰ ਵਿੱਚ ਮੈਗਨੀਸ਼ੀਅਮ ਦੀ ਕਮੀ ਥਕਾਵਟ, ਭੁੱਖ ਨਾ ਲੱਗਣਾ, ਉਲਟੀਆਂ, ਨੀਂਦ ਨਾ ਆਉਣਾ, ਮਾਸਪੇਸ਼ੀਆਂ ਦੀਆਂ ਸਮੱਸਿਆਵਾਂ ਆਦਿ ਦਾ ਕਾਰਨ ਬਣ ਸਕਦੀ ਹੈ। ਸਰੀਰ ਵਿੱਚ ਮੈਗਨੀਸ਼ੀਅਮ ਦੀ ਲੋੜੀਂਦੀ ਮਾਤਰਾ ਨੂੰ ਬਣਾਈ ਰੱਖਣ ਲਈ, ਸਾਨੂੰ ਖਾਣ ਵਾਲੀਆਂ ਚੀਜ਼ਾਂ(ਮੈਗਨੀਸ਼ੀਅਮ ਵਾਲੇ) ਦਾ ਸੇਵਨ ਕਰਨਾ ਚਾਹੀਦਾ ਹੈ।

ਇਹ ਪੋਸ਼ਟਿਕ ਤੱਤ ਸਾਡੇ ਸਰੀਰ ਲਈ ਬਹੁਤ ਮਹੱਤਵਪੂਰਨ ਹੈ, ਖਾਸ ਤੌਰ ’ਤੇ ਨਸਾਂ, ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਰੱਖਣ ਵਿੱਚ ਮਦਦ ਕਰਦਾ ਹੈ। ਮੈਗਨੀਸ਼ੀਅਮ ਇੱਕ ਪੋਸ਼ਕ ਤੱਤ ਹੈ ਜੋ ਬਲੱਡ-ਸ਼ੂਗਰ ਦੇ ਪੱਧਰ ਅਤੇ ਬਲੱਡ-ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ, ਜੋ ਸਾਡੇ ਦਿਲ ਦੀ ਧੜਕਣ ਨੂੰ ਆਮ ਰੱਖਦਾ ਹੈ। ਅੱਜ ਇਸ ਲੇਖ ਵਿੱਚ ਅਸੀਂ ਤੁਹਾਨੂੰ ਕੁੱਝ ਕਾਰਨ ਦੱਸਾਂਗੇ ਕਿ ਤੁਹਾਨੂੰ ਆਪਣੀ ਖੁਰਾਕ ਵਿੱਚ ਮੈਗਨੀਸ਼ੀਅਮ ਕਿਉਂ ਸ਼ਾਮਿਲ ਕਰਨਾ ਚਾਹੀਦਾ ਹੈ।

ਬਲੱਡ-ਸ਼ੂਗਰ ਲੈਵਲ-

ਰਿਪੋਰਟਾਂ ਮੁਤਾਬਕ ਜਿਹੜੇ ਲੋਕ ਟਾਈਪ 2 ਡਾਈਬਟੀਜ਼ ਤੋਂ ਪੀੜਤ ਹਨ, ਉਨਾਂ ਦੇ ਖੂਨ ਵਿੱਚ ਮੈਗਨੀਸ਼ੀਅਮ ਦਾ ਪੱਧਰ ਘੱਟ ਹੁੰਦਾ ਹੈ, ਜਿਸ ਨਾਲ ਸਰੀਰ ਲਈ ਬਲੱਡ-ਸ਼ੂਗਰ ਦੇ ਪੱਧਰ ਨੂੰ ਸੰਤੁਲਿਤ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜਿਹੜੇ ਲੋਕ ਆਪਣੀ ਖੁਰਾਕ ਵਿੱਚ ਮੈਗਨੀਸ਼ੀਅਮ ਨੂੰ ਸ਼ਾਮਲ ਕਰਦੇ ਹਨ, ਉਨ੍ਹਾਂ ਵਿੱਚ ਟਾਈਪ 2 ਡਾਈਬਟੀਜ਼ ਦਾ ਖ਼ਤਰਾ ਵੀ ਘੱਟ ਜਾਂਦਾ ਹੈ। ਇੱਕ ਅਧਿਐਨ ਵਿੱਚ ਇਹ ਪਾਇਆ ਗਿਆ ਹੈ ਕਿ ਮੈਗਨੀਸ਼ੀਅਮ ਦਾ ਸੇਵਨ ਇਨਸੁਲਿਨ ਸੰਵੇਦਨਸ਼ੀਲਤਾ ਵਿੱਚ ਸੁਧਾਰ ਕਰਦਾ ਹੈ ਅਤੇ ਬਲੱਡ-ਸ਼ੂਗਰ ਦੇ ਪੱਧਰ ਨੂੰ ਬਰਕਰਾਰ ਰੱਖਦਾ ਹੈ।

ਦਿਲ ਲਈ ਲਾਹੇਵੰਦ-

ਮੈਗਨੀਸ਼ੀਅਮ ਸਾਡੇ ਦਿਲ ਨੂੰ ਸਿਹਤਮੰਦ ਰੱਖਦਾ ਹੈ। ਖੋਜ ਨੇ ਪਾਇਆ ਹੈ ਕਿ ਮੈਗਨੀਸ਼ੀਅਮ ਨਾਲ ਭਰਪੂਰ ਖੁਰਾਕ ਲੈਣ ਨਾਲ ਹਾਈ ਬਲੱਡ-ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਮਿਲ ਸਕਦੀ ਹੈ, ਜੋ ਕਿ ਦਿਲ ਦੀ ਬਿਮਾਰੀ ਦੇ ਜੋਖਮ ਦੇ ਕਾਰਕਾਂ ਵਿੱਚੋਂ ਇੱਕ ਹੈ। ਮੈਗਨੀਸ਼ੀਅਮ ਦੀ ਜ਼ਿਆਦਾ ਮਾਤਰਾ ਦਾ ਸੇਵਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਹਾਈ ਬਲੱਡ-ਪ੍ਰੈਸ਼ਰ ਦਾ ਖ਼ਤਰਾ ਘੱਟ ਜਾਂਦਾ ਹੈ, ਜਿਸ ਨਾਲ ਦਿਲ ਦੀ ਸਿਹਤ ਚੰਗੀ ਰਹਿੰਦੀ ਹੈ।

ਮਾਈਗ੍ਰੇਨ ਦੀ ਸਮੱਸਿਆ-

ਸਰੀਰ ਵਿੱਚ ਮੈਗਨੀਸ਼ੀਅਮ ਦੀ ਕਮੀ ਮਾਈਗ੍ਰੇਨ ਦਾ ਕਾਰਨ ਬਣਦੀ ਹੈ। ਕਈ ਅਧਿਐਨਾਂ ਵਿੱਚ ਇਹ ਪਾਇਆ ਗਿਆ ਕਿ ਲੋੜੀਂਦੀ ਮਾਤਰਾ ਵਿੱਚ ਮੈਗਨੀਸ਼ੀਅਮ ਸਪਲੀਮੈਂਟ ਲੈਣ ਨਾਲ ਮਾਈਗ੍ਰੇਨ ਦਾ ਖ਼ਤਰਾ ਘੱਟ ਜਾਂਦਾ ਹੈ ਅਤੇ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...