June 5, 2026, 7:26 am
----------- Advertisement -----------
HomeNewsHealthਸ਼ੂਗਰ ਨੂੰ ਦੇ ਮਰੀਜ਼ ਜ਼ਰੂਰ ਕਰਨ ਇਨ੍ਹਾਂ ਜੂਸ ਦਾ ਸੇਵਨ

ਸ਼ੂਗਰ ਨੂੰ ਦੇ ਮਰੀਜ਼ ਜ਼ਰੂਰ ਕਰਨ ਇਨ੍ਹਾਂ ਜੂਸ ਦਾ ਸੇਵਨ

Published on

----------- Advertisement -----------

ਸ਼ੂਗਰ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਖੂਨ ਵਿੱਚ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ। ਅਜਿਹਾ ਇਨਸੁਲਿਨ ਦੀ ਕਮੀ ਜਾਂ ਸੈੱਲਾਂ ਦੀ ਸਹੀ ਵਰਤੋਂ ਨਾ ਕਰਨ ਕਾਰਨ ਹੁੰਦਾ ਹੈ। ਇਸ ਬਿਮਾਰੀ ਦਾ ਕੋਈ ਇਲਾਜ ਨਹੀਂ ਹੈ, ਸਿਰਫ ਇਸ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਜੇਕਰ ਇਸਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕੀਤਾ ਜਾਵੇ, ਤਾਂ ਇਹ ਕਈ ਹੋਰ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ।

ਪਾਲਕ ਦਾ ਜੂਸ: ਪਾਲਕ ‘ਚ ਜ਼ਰੂਰੀ ਵਿਟਾਮਿਨ ਅਤੇ ਅਮੀਨੋ ਐਸਿਡ ਸਮੇਤ ਕਈ ਤੱਤ ਪਾਏ ਜਾਂਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੋ ਸਕਦੇ ਹਨ। ਐਂਡੀਆਕਸੀਡੈਂਟ ਨਾਲ ਭਰਪੂਰ ਜੂਸ ਪੀਣ ਨਾਲ ਤੁਸੀਂ ਟਾਈਪ-2 ਸ਼ੂਗਰ ਦੇ ਖਤਰੇ ਤੋਂ ਇਲਾਵਾ, ਮੋਟਾਪੇ ਨੂੰ ਵੀ ਘੱਟ ਕਰ ਸਕਦੇ ਹੋ।

ਲੌਕੀ ਦਾ ਜੂਸ: ਲੌਕੀ ਦੇ ਜੂਸ ‘ਚ ਫਾਈਬਰ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸਦੀ ਮਦਦ ਨਾਲ ਸ਼ੂਗਰ ਦੀ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ ਅਤੇ ਵੱਧੇ ਹੋਏ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ।

ਐਲੋਵੇਰਾ ਜੂਸ: ਐਲੋਵੇਰਾ ‘ਚ ਵਿਟਾਮਿਨ-ਈ, ਸੀ ਅਤੇ ਕਈ ਐਂਟੀਆਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ, ਜਿਸ ਨਾਲ ਸ਼ੂਗਰ ਨੂੰ ਤੇਜ਼ੀ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਐਲੋਵੇਰਾ ਜੂਸ ਨਾਲ ਤੁਸੀਂ ਭਾਰ ਵੀ ਕੰਟਰੋਲ ਕਰ ਸਕਦੇ ਹੋ, ਵਾਲਾਂ ਅਤੇ ਚਮੜੀ ਨੂੰ ਵੀ ਕਈ ਲਾਭ ਮਿਲ ਸਕਦੇ ਹਨ।

ਕਰੇਲੇ ਦਾ ਜੂਸ: ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਕਰੇਲੇ ਦਾ ਜੂਸ ਫਾਇਦੇਮੰਦ ਹੋ ਸਕਦਾ ਹੈ। ਇਸ ‘ਚ ਇਨਸੁਲਿਨ ਵਰਗਾ ਤੱਤ ਪੌਲੀਪੇਪਟਾਈਡ-ਪੀ ਪਾਇਆ ਜਾਂਦਾ ਹੈ, ਜੋ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਇਸ ਦੀ ਕੁੜੱਤਣ ਨੂੰ ਇਕ ਪਾਸੇ ਰੱਖ ਕੇ ਕਰੇਲੇ ਦਾ ਜੂਸ ਪੀਣਾ ਫਾਇਦੇਮੰਦ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...