September 10, 2026, 11:34 am
----------- Advertisement -----------
HomeNewsHealthਡੇਂਗੂ ਤੋਂ ਠੀਕ ਹੋਣ ਲਈ ਡਾਈਟ ’ਚ ਸ਼ਾਮਿਲ ਕਰੋ ਇਹ ਚੀਜ਼ਾਂ, ਤੇਜੀ...

ਡੇਂਗੂ ਤੋਂ ਠੀਕ ਹੋਣ ਲਈ ਡਾਈਟ ’ਚ ਸ਼ਾਮਿਲ ਕਰੋ ਇਹ ਚੀਜ਼ਾਂ, ਤੇਜੀ ਨਾਲ ਹੋਵੇਗੀ ਰਿਕਵਰੀ

Published on

----------- Advertisement -----------

ਪਿਛਲੇ ਕੁੱਝ ਦਿਨਾਂ ਤੋਂ ਦੇਸ਼ ਵਿੱਚ ਇੱਕ ਵਾਰ ਫਿਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਸ ਸਾਲ ਮੌਨਸੂਨ ਸੀਜ਼ਨ ’ਚ ਚੰਗੀ ਬਾਰਿਸ਼ ਹੋਈ ਹੈ ਅਤੇ ਭਾਰੀ ਬਾਰਿਸ਼ ਤੋਂ ਬਾਅਦ ਕਈ ਸੂਬਿਆਂ ’ਚ ਡੇਂਗੂ ਮੱਛਰ ਦਾ ਪ੍ਰਕੋਪ ਵੱਧ ਗਿਆ ਹੈ। ਡਾਕਟਰਾਂ ਅਨੁਸਾਰ ਡੇਂਗੂ ਬੁਖਾਰ ਏਡੀਜ਼ ਮੱਛਰ ਕਾਰਨ ਫੈਲਦਾ ਹੈ ਤੇ ਇਸ ਦੌਰਾਨ ਸਰੀਰ ਵਿੱਚ ਪਲੇਟਲੈਸ ਦੀ ਗਿਣਤੀ ਵਿੱਚ ਤੇਜ਼ੀ ਨਾਲ ਕਮੀ ਆਉਂਦੀ ਹੈ। ਜੇਕਰ ਸਮੇਂ ਸਿਰ ਇਲਾਜ਼ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਪਲੇਟਲੈਸ ਘੱਟ ਹੋਣ ਕਾਰਨ ਮਰੀਜ਼ ਦੀ ਮੌਤ ਵੀ ਹੋ ਜਾਂਦੀ ਹੈ। ਆਪਣੇ ਸਰੀਰ ਵਿੱਚ ਪਲੇਟਲੈਸ ਦੀ ਸਥਿਤੀ ਨੂੰ ਠੀਕ ਰੱਖਣ ਲਈ ਡੇਂਗੂ ਦੇ ਮਰੀਜ਼ ਨੂੰ ਅਜਿਹਾ ਭੋਜਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।
ਬੱਕਰੀ ਦਾ ਦੁੱਧ-
ਡੇਂਗੂ ਬੁਖਾਰ ਦੀ ਸਥਿਤੀ ਵਿੱਚ ਬੱਕਰੀ ਦੇ ਦੁੱਧ ਦਾ ਜ਼ਿਆਦਾ ਸੇਵਨ ਕਰਨਾ ਚਾਹੀਦਾ ਹੈ। ਬੱਕਰੀ ਦਾ ਦੁੱਧ ਸਰੀਰ ਵਿੱਚ ਪਲੇਟਲੇਟ ਦੀ ਗਿਣਤੀ ਵਧਾਉਣ ਵਿੱਚ ਬਹੁਤ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ। ਡੇਂਗੂ ਬੁਖਾਰ ਹੋਣ ਦੀ ਸੂਰਤ ਵਿੱਚ ਗਾਂ, ਮੱਝ ਦੇ ਦੁੱਧ ਦਾ ਸੇਵਨ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਬੱਕਰੀ ਦਾ ਦੁੱਧ ਜ਼ਿਆਦਾ ਪੀਣਾ ਚਾਹੀਦਾ ਹੈ।
ਪਪੀਤੇ ਦੇ ਪੱਤੇ-
ਕਈ ਖੋਜਾਂ ਵਿੱਚ ਪਾਇਆ ਗਿਆ ਹੈ ਕਿ ਪਪੀਤੇ ਦੇ ਪੱਤੇ ਡੇਂਗੂ ਦੀ ਬਿਮਾਰੀ ਨਾਲ ਲੜਨ ਵਿੱਚ ਮਦਦ ਕਰਦੇ ਹਨ। ਪਪੀਤੇ ਦੇ ਪੱਤੇ ਡੇਂਗੂ ਬੁਖਾਰ ਦੌਰਾਨ ਡਿੱਗਣ ਵਾਲੇ ਪਲੇਟਲੈਟਸ ਦੀ ਗਿਣਤੀ ਨੂੰ ਵਧਾਉਣ ਵਿੱਚ ਮਦਦ ਕਰ ਸਕਦੇ ਹਨ। ਡੇਂਗੂ ਤੋਂ ਜਲਦੀ ਠੀਕ ਹੋਣ ਲਈ ਪਪੀਤੇ ਦੇ ਪੱਤਿਆਂ ਦਾ ਰਸ ਪੀਣਾ ਵੀ ਫਾਇਦੇਮੰਦ ਹੁੰਦਾ ਹੈ।
ਫਲ-
ਫਲ ਸਿਹਤ ਲਈ ਬਹੁਤ ਜ਼ਰੂਰੀ ਹੁੰਦੇ ਹਨ। ਇਸ ਲਈ ਭਾਵੇ ਅਸੀਂ ਬਿਮਾਰ ਹੋਈਏ ਜਾਂ ਨਾ ਸਾਨੂੰ ਇਨ੍ਹਾਂ ਦਾ ਸੇਵਨ ਬੰਦ ਨਹੀਂ ਕਰਨਾ ਚਾਹੀਦਾ। ਬੇਰੀ, ਨਾਸ਼ਪਤੀ, ਪਲੱਮ, ਚੈਰੀ, ਆੜੂ, ਪਪੀਤਾ ਅਤੇ ਅਨਾਰ ਵਰਗੇ ਮੌਸਮੀ ਫਲਾਂ ਨੂੰ ਸ਼ਾਮਿਲ ਕਰਨ ਨਾਲ ਵਿਟਾਮਿਨ-ਏ, ਵਿਟਾਮਿਨ-ਸੀ, ਐਂਟੀਆਕਸੀਡੈਂਟ ਅਤੇ ਫਾਈਬਰ ਦੀ ਘਾਟ ਨੂੰ ਪੂਰਾ ਕੀਤਾ ਜਾਂਦਾ ਹੈ।
ਦਲੀਆ ਅਤੇ ਦਾਲ-
ਡੇਂਗੂ ਬੁਖਾਰ ਵਿੱਚ ਮਰੀਜ਼ ਨੂੰ ਭੁੱਖ ਨਹੀਂ ਲੱਗਦੀ। ਡੇਂਗੂ ਦੌਰਾਨ ਦਲੀਆ, ਦਾਲ, ਖਿਚੜੀ ਵਰਗੀਆਂ ਚੀਜ਼ਾਂ ਦਾ ਵੀ ਜ਼ਿਆਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਅਨਾਰ, ਨਾਰੀਅਲ ਪਾਣੀ, ਮੇਥੀ ਦੇ ਬੀਜਾਂ ਦਾ ਸੇਵਨ ਕਰਨਾ ਵੀ ਫਾਇਦੇਮੰਦ ਹੁੰਦਾ ਹੈ।
ਮਸਾਲੇ-
ਸਾਡੀ ਰਸੋਈ ਵਿਚ ਮੌਜੂਦ ਕੁਝ ਮਸਾਲੇ ਵੀ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਜਿਵੇਂ ਕਿ ਹਲਦੀ, ਅਦਰਕ, ਲਸਣ, ਕਾਲੀ ਮਿਰਚ, ਦਾਲਚੀਨੀ ਅਤੇ ਇਲਾਇਚੀ। ਇਨ੍ਹਾਂ ਮਸਾਲਿਆਂ ਨਾਲ ਤਿਆਰ ਭੋਜਨ ਸਾਡੀ ਸਮੁੱਚੀ ਸਿਹਤ ਲਈ ਬਿਹਤਰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...