August 8, 2026, 12:26 am
----------- Advertisement -----------
HomeNewsHealthਦਵਾਈ ਖਾਣ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਨਹੀਂ ਤਾਂ ਹੋਵੇਗਾ..........

ਦਵਾਈ ਖਾਣ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਨਹੀਂ ਤਾਂ ਹੋਵੇਗਾ……….

Published on

----------- Advertisement -----------

ਸਾਡਾ ਇਲਾਜ਼ ਕਰਨ ਲਈ ਡਾਕਟਰ ਸਾਨੂੰ ਬਹੁਤ ਸਾਰੀਆਂ ਦਵਾਈਆਂ ਖਾਣ ਲਈ ਦਿੰਦੇ ਹਨ। ਪਰ ਕਈ ਵਾਰ ਬਿਨਾਂ ਸਲਾਹ ਤੋਂ ਦਵਾਈਆਂ ਦਾ ਸੇਵਨ ਕਰਨਾ ਸਿਹਤ ਲਈ ਠੀਕ ਨਹੀਂ। ਦਵਾਈਆਂ ਕੈਮੀਕਲਾਂ ਨੂੰ ਮਿਲਾ ਕੇ ਤਿਆਰ ਕੀਤੀਆਂ ਜਾਂਦੀਆਂ ਹਨ। ਬੀਮਾਰੀ ਨੂੰ ਦੂਰ ਕਰਨ ਲਈ ਅਸੀਂ ਦਵਾਈ ਖਾਂਦੇ ਹਾਂ ਪਰ ਅਜਿਹਾ ਨਾ ਹੋਵੇ ਕਿ ਗਲਤ ਦਵਾਈ ਦਾ ਸੇਵਨ ਕਰਨ ਨਾਲ ਸਮੱਸਿਆ ਹੋਰ ਜ਼ਿਆਦਾ ਵਧ ਜਾਵੇ। ਦਵਾਈ ਲੈਣ ਤੋਂ ਪਹਿਲਾ ਸਭ ਤੋਂ ਜ਼ਰੂਰੀ ਡਾਕਟਰ ਦੀ ਸਲਾਹ ਲੈਣੀ ਹੈ। ਆਪਣੀ ਦਵਾਈ ਕਿਸੇ ਨਾਲ ਸ਼ੇਅਰ ਨਾ ਕਰੋ। ਇਹ ਜ਼ਰੂਰੀ ਨਹੀਂ ਕਿ ਬੁਖ਼ਾਰ ਦੀ ਦਵਾਈ ਤੁਹਾਡੇ ਲਈ ਅਤੇ ਦੂਜੇ ਲਈ ਇੱਕ ਹੀ ਹੋਵੇ। ਦਵਾਈ ਖਾਣ ਤੋਂ ਪਹਿਲਾਂ ਤੁਹਾਨੂੰ ਕਿਹੜੀਆਂ ਗੱਲਾਂ ਦਾ ਖ਼ਾਸ ਧਿਆਨ ਰੱਖਣਾ ਹੈ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ…..

1 ਜੇਕਰ ਤੁਸੀਂ ਆਪਣੀ ਦਵਾਈ ਸ਼ੇਅਰ ਕਰਦੇ ਹੋ , ਤਾਂ ਤੁਸੀਂ ਆਪਣੀ ਇਹ ਆਦਤ ਨੂੰ ਬਦਲ ਦੇਓ । ਕਿਉਂਕਿ ਇਹ ਸਰੀਰ ਲਈ ਸਹੀ ਨਹੀਂ ਹੁੰਦੀ । ਜੇਕਰ ਤੁਹਾਨੂੰ ਡਾਕਟਰ ਨੇ ਬੁਖਾਰ ਦੀ ਦਵਾਈ ਦਿੱਤੀ ਹੈ , ਤਾਂ ਇਹ ਜ਼ਰੂਰੀ ਨਹੀਂ ਕਿ ਉਹ ਦਵਾਈ ਦੂਜੇ ਵਿਅਕਤੀ ਤੇ ਉਹੀ ਅਸਰ ਕਰੇਗੀ । ਡਾਕਟਰ ਮਰੀਜ਼ ਦੀ ਉਮਰ ਸ਼ਰੀਰ ਦੇਖ ਕੇ ਦਵਾਈ ਦਿੰਦੇ ਹਨ । ਇਸ ਲਈ ਸਾਨੂੰ ਕਿਸੇ ਦੇ ਵੀ ਨਾਲ ਦਵਾਈ ਸ਼ੇਅਰ ਨਹੀਂ ਕਰਨੀ ਚਾਹੀਦੀ ।

2 ਜੇਕਰ ਤੁਸੀਂ ਖਾਲੀ ਢਿੱਡ ਦਵਾਈ ਖਾਂਦੇ ਹੋ ਤਾਂ ਆਪਣੀ ਇਸ ਆਦਤ ਨੂੰ ਬਦਲ ਦਿਓ। ਤੁਹਾਨੂੰ ਦਵਾਈ ਦਾ ਸੇਵਨ ਡਾਕਟਰ ਦੀ ਸਲਾਹ ਅਨੁਸਾਰ ਕਰਨਾ ਚਾਹੀਦਾ ਹੈ। ਡਾਕਟਰ ਢਿੱਡ ਦੀ ਗੈਸ ਦੀ ਸਮੱਸਿਆ ਦੂਰ ਕਰਨ ਲਈ ਦਵਾਈ ਦਿੰਦੇ ਹਨ। ਇਨ੍ਹਾਂ ਦਵਾਈਆਂ ਦਾ ਸੇਵਨ ਖਾਣਾ ਖਾਣ ਤੋਂ ਪਹਿਲਾਂ ਕਰਨਾ ਹੁੰਦਾ ਹੈ। ਕਈ ਖਾਣਾ ਖਾਣ ਤੋਂ ਬਾਅਦ ਸੇਵਨ ਕਰਨ ਵਾਲੀਆਂ ਹੁੰਦੀਆਂ ਹਨ। ਇਸ ਲਈ ਪਹਿਲਾਂ ਕੁਝ ਖਾ ਪੀ ਕੇ ਦਵਾਈ ਦਾ ਸੇਵਨ ਕਰੋ।

3 ਜੇਕਰ ਤੁਸੀਂ ਹਰ ਬੀਮਾਰੀ ਦੀ ਦਵਾਈ ਦਾ ਸੇਵਨ ਇਕਠੀਆਂ ਕਰ ਲੈਂਦੇ ਹੋ, ਤਾਂ ਉਹ ਗਲਤ ਹੈ। ਕੁਝ ਲੋਕ ਖਾਂਸੀ ਹੈ, ਠੰਡ ਲੱਗਣ ਦੀ ਦਵਾਈ ਦੇ ਨਾਲ ਬੁਖ਼ਾਰ ਦੀ ਦਵਾਈ ਜਾਂ ਸ਼ੂਗਰ ਦੀ ਦਵਾਈ ਨਾਲ ਥਾਇਰਾਇਡ ਦੀ ਦਵਾਈ ਖਾ ਲੈਂਦੇ ਹਨ। ਇਸ ਨਾਲ ਸਰੀਰ ’ਤੇ ਗਲਤ ਅਸਰ ਪੈ ਸਕਦਾ ਹੈ। ਸਾਰੀਆਂ ਦਵਾਈਆਂ ਨੂੰ ਇਕੱਠੇ ਲੈਣ ਦੀ ਗਲਤੀ ਕਦੇ ਨਹੀਂ ਕਰਨੀ ਚਾਹੀਦੀ ਹੈ। ਇਸ ਨਾਲ ਸਾਡੇ ਸਰੀਰ ਤੇ ਬਹੁਤ ਅਸਰ ਪੈਂਦਾ ਹੈ ।

4 ਕਈ ਲੋਕ ਦਰਦ ਨੂੰ ਘੱਟ ਕਰਨ ਲਈ ਪੇਨ ਕਿਲਰ ਦਾ ਸੇਵਨ ਕਰਨ ਲੱਗ ਜਾਂਦੇ ਹਨ। ਇਹ ਗਲਤ ਹੈ, ਇਸ ਨਾਲ ਸਰੀਰ ਦੇ ਅੰਦਰ ਬੂਰਾ ਅਸਰ ਹੁੰਦਾ ਹੈ। ਤੁਹਾਨੂੰ ਪੇਂਨ ਕਿਲਰ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਕੋਈ ਵੀ ਦਵਾਈ ਮੈਡੀਕਲ ਸਟੋਰ ਤੋਂ ਲੈ ਕੇ ਨਹੀਂ ਖਾਣੀ ਚਾਹੀਦੀ। ਬਿਨਾਂ ਡਾਕਟਰ ਦੀ ਸਲਾਹ ਲਾਏ ਦਵਾਈ ਦਾ ਸੇਵਨ ਕਰਨ ਨਾਲ ਸਾਡੀ ਸਿਹਤ ’ਤੇ ਗਲਤ ਅਸਰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...