August 6, 2026, 8:29 pm
----------- Advertisement -----------
HomeNewsHealthਸਰਦੀਆਂ 'ਚ ਜ਼ਰੂਰ ਖਾਓ ਸਰ੍ਹੋਂ ਦਾ ਸਾਗ, ਤੁਹਾਨੂੰ ਮਿਲਣਗੇ ਇਹ ਖਾਸ ਫਾਇਦੇ

ਸਰਦੀਆਂ ‘ਚ ਜ਼ਰੂਰ ਖਾਓ ਸਰ੍ਹੋਂ ਦਾ ਸਾਗ, ਤੁਹਾਨੂੰ ਮਿਲਣਗੇ ਇਹ ਖਾਸ ਫਾਇਦੇ

Published on

----------- Advertisement -----------

ਸਰਦੀਆਂ ਵਿੱਚ ਕਈ ਤਰ੍ਹਾਂ ਦੇ ਸਾਗ ਉਪਲਬਧ ਹੁੰਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਪਰ, ਲੋਕ ਇਸ ਮੌਸਮ ਵਿੱਚ ਸਰ੍ਹੋਂ ਦਾ ਸਾਗ ਖਾਣਾ ਬਹੁਤ ਪਸੰਦ ਕਰਦੇ ਹਨ। ਸਰਦੀਆਂ ਦੇ ਮੌਸਮ ਵਿੱਚ ਸਰ੍ਹੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਖਾਣ ਦਾ ਇੱਕ ਵੱਖਰਾ ਹੀ ਮਜ਼ਾ ਹੁੰਦਾ ਹੈ। ਇਹ ਸਾਗ ਸੁਆਦ ਅਤੇ ਸਿਹਤ ਨਾਲ ਭਰਪੂਰ ਹੁੰਦਾ ਹੈ। ਇਹ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ, ਇਸ ਵਿੱਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ ਅਤੇ ਕਈ ਵਿਟਾਮਿਨ ਹੁੰਦੇ ਹਨ, ਜੋ ਸਰੀਰ ਲਈ ਫਾਇਦੇਮੰਦ ਮੰਨੇ ਜਾਂਦੇ ਹਨ। ਤਾਂ ਆਓ ਅਸੀਂ ਤੁਹਾਨੂੰ ਬਿਨਾਂ ਦੇਰ ਕੀਤੇ ਇਸ ਸਾਗ ਦੇ ਫਾਇਦਿਆਂ ਬਾਰੇ ਦੱਸਦੇ ਹਾਂ-

ਦਿਲ ਲਈ ਸਿਹਤਮੰਦ: ਸਰ੍ਹੋਂ ਦੇ ਸਾਗ ਵਿਚ ਫੋਲੇਟ ਚੰਗੀ ਮਾਤਰਾ ਵਿਚ ਮੌਜੂਦ ਹੁੰਦਾ ਹੈ, ਜੋ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਸਰੀਰ ‘ਚ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕੀਤਾ ਜਾ ਸਕਦਾ ਹੈ।
ਭਾਰ ਘਟਾਉਣ ‘ਚ ਮਦਦਗਾਰ: ਸਰ੍ਹੋਂ ਦੇ ਸਾਗ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਦਾ ਮੇਟਾਬੋਲਿਜ਼ਮ ਠੀਕ ਰਹਿੰਦਾ ਹੈ, ਜਿਸ ਕਾਰਨ ਇਹ ਭਾਰ ਘਟਾਉਣ ‘ਚ ਮਦਦਗਾਰ ਹੁੰਦਾ ਹੈ। ਭਾਰ ਘਟਾਉਣ ਲਈ ਤੁਸੀਂ ਡਾਈਟ ‘ਚ ਸਰ੍ਹੋਂ ਦੇ ਸਾਗ ਨੂੰ ਸ਼ਾਮਲ ਕਰ ਸਕਦੇ ਹੋ।

ਫੇਫੜਿਆਂ ਨੂੰ ਰੱਖਦਾ ਹੈ ਸਿਹਤਮੰਦ: ਇਹ ਸਾਗ ਫੇਫੜਿਆਂ ਨੂੰ ਸਿਹਤਮੰਦ ਰੱਖਣ ‘ਚ ਬਹੁਤ ਮਦਦਗਾਰ ਹੁੰਦਾ ਹੈ। ਇਸ ‘ਚ ਵਿਟਾਮਿਨ-ਏ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਫੇਫੜਿਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਫੇਫੜਿਆਂ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਸਰ੍ਹੋਂ ਦਾ ਸਾਗ ਖਾ ਸਕਦੇ ਹੋ। ਇਹ ਅੱਖਾਂ ਦੀ ਰੋਸ਼ਨੀ ਲਈ ਵੀ ਮਦਦਗਾਰ ਹੈ।
ਹੱਡੀਆਂ ਲਈ ਫਾਇਦੇਮੰਦ : ਸਰ੍ਹੋਂ ਦੇ ਸਾਗ ‘ਚ ਕੈਲਸ਼ੀਅਮ ਅਤੇ ਪੋਟਾਸ਼ੀਅਮ ਚੰਗੀ ਮਾਤਰਾ ‘ਚ ਮੌਜੂਦ ਹੁੰਦਾ ਹੈ, ਜੋ ਹੱਡੀਆਂ ਲਈ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...