September 21, 2026, 6:12 pm
----------- Advertisement -----------
HomeNewsHealthਕਰੇਲਾ ਹੈ ਸਿਹਤ ਲਈ ਬੇਹੱਦ ਫਾਇਦੇਮੰਦ,ਪਰ ਭੁੱਲ ਕੇ ਵੀ ਨਾਲ ਨਾ ਖਾਓ...

ਕਰੇਲਾ ਹੈ ਸਿਹਤ ਲਈ ਬੇਹੱਦ ਫਾਇਦੇਮੰਦ,ਪਰ ਭੁੱਲ ਕੇ ਵੀ ਨਾਲ ਨਾ ਖਾਓ ਇਹ ਚੀਜ਼ਾਂ, ਸਿਹਤ ਨੂੰ ਹੋਵੇਗਾ ਨੁਕਸਾਨ

Published on

----------- Advertisement -----------

ਜਦੋਂ ਪੌਸ਼ਟਿਕ ਸਬਜ਼ੀਆਂ ਦੀ ਗੱਲ ਆਉਂਦੀ ਹੈ ਤਾਂ ਕਰੇਲੇ ਨੂੰ ਬਹੁਤ ਪ੍ਰਭਾਵਸ਼ਾਲੀ ਕਿਹਾ ਜਾਂਦਾ ਹੈ। ਭਾਰ ਘੱਟ ਕਰਨ ਦੇ ਨਾਲ-ਨਾਲ ਕਰੇਲਾ ਕੋਲੈਸਟ੍ਰਾਲ ਦੇ ਪੱਧਰ ਨੂੰ ਵੀ ਘੱਟ ਕਰਦਾ ਹੈ। ਇਸ ਦੇ ਨਾਲ ਹੀ ਇਹ ਦਿਲ ਦੀ ਧੜਕਣ ਲਈ ਵੀ ਵਧੀਆ ਹੈ। ਕਰੇਲੇ ਦਾ ਸੇਵਨ ਕਰਨ ਦੇ ਕਈ ਫਾਇਦੇ ਹਨ ਪਰ ਇਸ ਦਾ ਸਹੀ ਸੇਵਨ ਨਾ ਕਰਨਾ ਨੁਕਸਾਨਦਾਇਕ ਵੀ ਹੋ ਸਕਦਾ ਹੈ। ਕਰੇਲੇ ਦੇ ਨਾਲ ਕੁਝ ਚੀਜ਼ਾਂ ਦਾ ਸੇਵਨ ਕਰਨ ਦੀ ਸਖਤ ਮਨਾਹੀ ਹੈ। ਚਿਕਿਤਸਕ ਗੁਣਾਂ ਵਾਲਾ ਕਰੇਲਾ ਕੁਝ ਖਾਣ ਵਾਲੀਆਂ ਵਸਤੂਆਂ ਵਿੱਚ ਮਿਲਣ ਬਾਅਦ ਜ਼ਹਿਰ ਵਾਂਗ ਕੰਮ ਕਰ ਸਕਦਾ ਹੈ-
ਦੁੱਧ-
ਕਰੇਲਾ ਜਿੱਥੇ ਸਿਹਤ ਲਈ ਫਾਇਦੇਮੰਦ ਹੁੰਦਾ ਹੈ ਉੱਥੇ ਹੀ ਦੁੱਧ ਵੀ ਬਹੁਤ ਪੌਸ਼ਟਿਕ ਹੁੰਦਾ ਹੈ ਪਰ ਜੇਕਰ ਤੁਸੀਂ ਕਰੇਲਾ ਅਤੇ ਦੁੱਧ ਨੂੰ ਇਕੱਠੇ ਖਾਣ ਬਾਰੇ ਸੋਚ ਰਹੇ ਹੋ ਤਾਂ ਇਸ ਦਾ ਉਲਟਾ ਅਸਰ ਹੋ ਸਕਦਾ ਹੈ। ਕਰੇਲਾ ਖਾਣ ਤੋਂ ਬਾਅਦ ਕਦੇ ਵੀ ਦੁੱਧ ਨਾ ਪੀਓ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਕਰੇਲੇ ਦੇ ਬਾਅਦ ਦੁੱਧ ਦਾ ਸੇਵਨ ਕਰਨ ਨਾਲ ਕਬਜ਼, ਦਰਦ ਅਤੇ ਜਲਨ ਦੀ ਸਮੱਸਿਆ ਹੋ ਸਕਦੀ ਹੈ
ਮੂਲੀ-
ਮੂਲੀ ਦਾ ਪ੍ਰਭਾਵ ਕਰੇਲੇ ਦੇ ਪ੍ਰਭਾਵ ਨਾਲੋਂ ਵੱਖਰਾ ਹੈ। ਇਸ ਲਈ ਕਰੇਲਾ ਖਾਣ ਤੋਂ ਬਾਅਦ ਕਦੇ ਵੀ ਮੂਲੀ ਜਾਂ ਮੂਲੀ ਤੋਂ ਬਣੀਆਂ ਚੀਜ਼ਾਂ ਨਾ ਖਾਓ। ਮੂਲੀ ਅਤੇ ਕਰੇਲਾ ਇਕੱਠੇ ਖਾਣ ਨਾਲ ਗਲੇ ਵਿਚ ਕਫ ਅਤੇ ਐਸੀਡਿਟੀ ਦੀ ਸ਼ਿਕਾਇਤ ਹੋ ਸਕਦੀ ਹੈ।
ਦਹੀਂ-
ਕਰੇਲੇ ਦੀ ਸਬਜ਼ੀ ਜਾਂ ਜੂਸ ਆਦਿ ਤੋਂ ਬਾਅਦ ਦਹੀਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਕਰੇਲਾ ਅਤੇ ਦਹੀਂ ਇਕੱਠੇ ਖਾਣ ਨਾਲ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਦੀ ਵਰਤੋਂ ਨਾਲ ਚਮੜੀ ‘ਤੇ ਧੱਫੜ ਹੋਣ ਦੀ ਸੰਭਾਵਨਾ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...