July 23, 2026, 7:27 am
----------- Advertisement -----------
HomeNewsHealthਸਰੀਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਨਾ ਕਰੋ ਯੋਗਾ, ਸਾਰਾ ਦਿਨ ਰਹੋਗੇ ਤਰੋ-ਤਾਜ਼ਾ

ਸਰੀਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਨਾ ਕਰੋ ਯੋਗਾ, ਸਾਰਾ ਦਿਨ ਰਹੋਗੇ ਤਰੋ-ਤਾਜ਼ਾ

Published on

----------- Advertisement -----------

ਤੰਦਰੁਸਤ ਅਤੇ ਸਿਹਤਮੰਦ ਵਿਅਕਤੀ ਹਰ ਮੁਸ਼ਕਿਲ ਦਾ ਸਾਹਮਣਾ ਕਰ ਸਕਦਾ ਹੈ। ਸਿਹਤਮੰਦ ਰਹਿਣ ਲਈ ਨਿਯਮਿਤ ਤੌਰ ’ਤੇ ਯੋਗਾ ਕਰਨਾ ਚਾਹੀਦਾ ਹੈ। ਚੰਗਾ ਕੰਮ ਕਰਨ ਲਈ, ਤੁਹਾਡਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਹੋਣਾ ਵੀ ਬਹੁਤ ਜ਼ਰੂਰੀ ਹੈ। ਯੋਗਾ ਨਾ ਸਿਰਫ਼ ਸਰੀਰ ਦੀ ਤਾਕਤ ਨੂੰ ਵਧਾਉਂਦਾ ਹੈ, ਸਗੋਂ ਇਹ ਮਾਨਸਿਕ ਸਿਹਤ ਲਈ ਵੀ ਚੰਗਾ ਹੁੰਦਾ ਹੈ।  ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ ਅਤੇ ਮਹਿਸੂਸ ਕਰਦੇ ਹੋ ਕਿ ਸਰਦੀਆਂ ਦਾ ਮੌਸਮ ਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਤੁਸੀਂ ਆਪਣੇ ਸਰੀਰ ਨੂੰ ਲੋੜੀਂਦੀ ਮਾਤਰਾ ਵਿੱਚ ਗਰਮੀ ਦੇਣ ਲਈ ਯੋਗਾ ਦੀ ਮਦਦ ਲੈ ਸਕਦੇ ਹੋ। ਯੋਗਾ ਕਰਨ ਨਾਲ ਮਨ, ਸਰੀਰ ਅਤੇ ਆਤਮਾ ਸਭ ਨੂੰ ਬਹੁਤ ਸਾਰੇ ਲਾਭ ਪ੍ਰਾਪਤ ਹੁੰਦੇ ਹਨ। ਅਜਿਹੀ ਸਥਿਤੀ ਵਿੱਚ ਇਹ ਜ਼ਰੂਰੀ ਹੈ ਕਿ ਕੁੱਝ ਯੋਗਾ ਆਸਣਾਂ ਦਾ ਨਿਯਮਿਤ ਅਭਿਆਸ ਕੀਤਾ ਜਾਵੇ ਤਾਂ ਜੋ ਸਰੀਰ ਤੰਦਰੁਸਤ ਰਹੇ। ਠੰਡ ਕਾਰਨ ਕਈ ਲੋਕ ਸਵੇਰੇ ਸੈਰ ਕਰਨਾ ਵੀ ਬੰਦ ਕਰ ਦਿੰਦੇ ਹਨ। ਅਜਿਹੀ ਸਥਿਤੀ ਵਿੱਚ ਇਹ ਸਾਰੇ ਯੋਗਾਸਨ ਘਰ ਵਿੱਚ ਵੀ ਆਰਾਮ ਨਾਲ ਕੀਤੇ ਜਾ ਸਕਦੇ ਹਨ। ਤਾਂ ਆਓ ਜਾਣਦੇ ਹਾਂ ਉਨ੍ਹਾਂ ਯੋਗਾਸਨਾਂ ਨੂੰ ਕਿਵੇਂ ਕਰਨਾ ਚਾਹੀਦਾ ਹੈ।

1.. ਬਾਮ ਭਸਤਰਿਕ ਯੋਗਾ ਕਰਨ ਨਾਲ ਸਰਦੀ, ਜ਼ੁਕਾਮ ਵਿੱਚ ਬਹੁਤ ਫਾਇਦਾ ਹੁੰਦਾ ਹੈ। ਇਸ ਯੋਗਾ ਨੂੰ ਕਰਨ ਲਈ ਸੱਜੇ ਹੱਥ ਦੇ ਅੰਗੂਠੇ ਨਾਲ ਸੱਜੀ ਨੱਕ ਨੂੰ ਬੰਦ ਕਰੋ ਅਤੇ ਖੱਬੀ ਨੱਕ ਰਾਹੀਂ ਤੇਜ਼ੀ ਨਾਲ ਸਾਹ ਲਓ। ਇਸ ਪ੍ਰਕਿਰਿਆ ਨੂੰ ਦਸ ਵਾਰ ਕਰੋ। ਸਾਹ ਲੈਂਦੇ ਸਮੇਂ ਤੁਹਾਡਾ ਪੇਟ ਅੰਦਰ ਆਉਣਾ ਚਾਹੀਦਾ ਹੈ ਅਤੇ ਜਦੋਂ ਤੁਸੀਂ ਸਾਹ ਲੈਂਦੇ ਹੋ ਤਾਂ ਤੁਹਾਡਾ ਪੇਟ ਬਾਹਰ ਆ ਜਾਣਾ ਚਾਹੀਦਾ ਹੈ। ਫ਼ਿਰ ਉਸੇ ਪ੍ਰਕਿਰਿਆ ਨੂੰ ਖੱਬੇ ਨੱਕ ‘ਤੇ ਦੁਹਰਾਓ।

2.. ਵਜਰਾਸਨ ਕਰਨ ਲਈ ਸਭ ਤੋਂ ਪਹਿਲਾਂ ਗੋਡਿਆਂ ਭਾਰ ਬੈਠੋ। ਹੁਣ ਆਪਣੇ ਪੱਟਾਂ ਨੂੰ ਆਪਣੀ ਅੱਡੀ ’ਤੇ ਲਗਾਓ। ਹੁਣ ਆਪਣੇ ਹੱਥਾਂ ਨੂੰ ਆਪਣੀ ਅੱਡੀ ’ਤੇ ਰੱਖੋ ਅਤੇ ਆਪਣੀ ਪਿੱਠ ਸਿੱਧੀ ਰੱਖੋ। ਇਸ ਤੋਂ ਬਾਅਦ ਡੂੰਘਾ ਸਾਹ ਲਓ ਫ਼ਿਰ ਹੌਲੀ-ਹੌਲੀ ਸਾਹ ਛੱਡੋ ਅਤੇ ਲਗਭਗ 10 ਮਿੰਟ ਇਸ ਸਥਿਤੀ ਵਿੱਚ ਰਹੋ, ਫ਼ਿਰ ਆਰਾਮ ਨਾਲ ਬੈਠਣ ਦੀ ਇਸ ਸਥਿਤੀ ਵਿੱਚ ਵਾਪਸ ਆ ਜਾਓ।

3.. ਅਸ਼ਟਾਂਗ ਨਮਸਕਾਰ ਆਸਣ ਲਈ ਆਪਣੀਆਂ ਹਥੇਲੀਆਂ, ਛਾਤੀ, ਗੋਡਿਆਂ ਅਤੇ ਪੈਰਾਂ ਨੂੰ ਜ਼ਮੀਨ ਦੇ ਨੇੜੇ ਰੱਖੋ। ਕੁੱਝ ਸਮੇਂ ਲਈ ਆਪਣੇ ਆਪ ਨੂੰ ਇਸ ਸਥਿਤੀ ਵਿੱਚ ਰੱਖੋ।

4.. ਤ੍ਰਿਕੋਣਾਸਨ ਕਮਰ ਅਤੇ ਪੱਟਾਂ ਦੇ ਆਲੇ-ਦੁਆਲੇ ਦੀ ਚਮੜੀ ਨੂੰ ਘੱਟ ਕਰਨ ਲਈ ਫਾਇਦੇਮੰਦ ਹੁੰਦਾ ਹੈ। ਇਹ ਆਸਣ ਕਰਨ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਆਸਣ ਦਾ ਰੋਜ਼ਾਨਾ ਘੱਟੋ-ਘੱਟ ਦੋ ਤੋਂ ਤਿੰਨ ਮਿੰਟ ਅਭਿਆਸ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...