September 27, 2024, 1:14 am
----------- Advertisement -----------
HomeNewsHealthਰੋਜ਼ਾਨਾ ਸਵੇਰੇ ਖਾਲੀ ਪੇਟ ਕੋਸੇ ਪਾਣੀ 'ਚ ਸ਼ਹਿਦ ਮਿਲਾ ਕੇ ਪੀਓ, ਫਿਰ...

ਰੋਜ਼ਾਨਾ ਸਵੇਰੇ ਖਾਲੀ ਪੇਟ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਓ, ਫਿਰ ਦੇਖੋ ਕਿਵੇਂ ਤੇਜ਼ੀ ਨਾਲ ਘੱਟਦਾ ਹੈ ਭਾਰ

Published on

----------- Advertisement -----------

ਸਵੇਰ ਦੀ ਸ਼ੁਰੂਆਤ ਕਿਸੇ ਸਿਹਤਮੰਦ ਭੋਜਨ ਜਾਂ ਪੀਣ ਨਾਲ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਡੀ ਸਿਹਤ ਨੂੰ ਬਹੁਤ ਫਾਇਦਾ ਹੁੰਦਾ ਹੈ। ਅਜਿਹਾ ਹੀ ਇੱਕ ਡ੍ਰਿੰਕ ਹੈ ਕੋਸੇ ਪਾਣੀ ਵਿੱਚ ਸ਼ਹਿਦ। ਸ਼ਹਿਦ ਆਪਣੇ ਚਿਕਿਤਸਕ ਗੁਣਾਂ (ਸ਼ਹਿਦ-ਪਾਣੀ ਦੇ ਲਾਭ) ਲਈ ਸਦੀਆਂ ਤੋਂ ਜਾਣਿਆ ਜਾਂਦਾ ਹੈ। ਸਵੇਰੇ ਖਾਲੀ ਪੇਟ ਇਸ ਨੂੰ ਪੀਣ ਨਾਲ ਸਿਹਤ ਦੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ ਅਤੇ ਇਹ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ। ਇਸ ਲੇਖ ਵਿਚ ਅਸੀਂ ਜਾਣਾਂਗੇ ਕਿ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਦੇ ਫਾਇਦਿਆਂ ਬਾਰੇ।

ਪਾਚਨ ਕਿਰਿਆ ਨੂੰ ਸੁਧਾਰਨ ਲਈ ਫਾਇਦੇਮੰਦ : ਤੁਸੀਂ ਰੋਜ਼ਾਨਾ ਸਵੇਰੇ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਸੇਵਨ ਕਰਕੇ ਪਾਚਨ ਤੰਤਰ ਨੂੰ ਸੁਧਾਰ ਸਕਦੇ ਹੋ। ਕਿਉਂਕਿ ਇਹ ਪਾਣੀ ਪੇਟ ਖਰਾਬ ਹੋਣ ਤੋਂ ਰੋਕਦਾ ਹੈ, ਜਿਸ ਨਾਲ ਭੋਜਨ ਨੂੰ ਪਚਾਉਣਾ ਆਸਾਨ ਹੋ ਜਾਂਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਖਾਣਾ ਖਾਣ ਤੋਂ ਪਹਿਲਾਂ ਪਾਣੀ ‘ਚ ਸ਼ਹਿਦ ਮਿਲਾ ਕੇ ਪੀਂਦੇ ਹੋ, ਤਾਂ ਭੋਜਨ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਤੁਸੀਂ ਜ਼ਿਆਦਾ ਖਾਣ ਤੋਂ ਬਚਦੇ ਹੋ।

ਭਾਰ ਘਟਾਉਣ ‘ਚ ਮਦਦਗਾਰ : ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾ ਸਵੇਰੇ ਖਾਲੀ ਪੇਟ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣਾ ਚਾਹੀਦਾ ਹੈ। ਮਾਹਿਰਾਂ ਮੁਤਾਬਕ ਇਹ ਭਾਰ ਘਟਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਾ ਹੈ। ਸ਼ਹਿਦ ਮੈਟਾਬੋਲਿਜ਼ਮ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਤੇਜ਼ ਮੈਟਾਬੋਲਿਜ਼ਮ ਦੇ ਕਾਰਨ, ਭਾਰ ਘਟਾਉਣਾ ਬਹੁਤ ਸੌਖਾ ਹੋ ਜਾਂਦਾ ਹੈ।

ਸਰੀਰ ਨੂੰ ਡੀਟੌਕਸ ਕਰਨ ਲਈ ਫਾਇਦੇਮੰਦ : ਮਾਹਿਰਾਂ ਮੁਤਾਬਕ ਸ਼ਹਿਦ ਸਰੀਰ ‘ਚ ਜਮ੍ਹਾਂ ਹੋਏ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਪਾਚਨ ਪ੍ਰਣਾਲੀ ‘ਚ ਮਦਦ ਕਰਦੇ ਹਨ ਅਤੇ ਗੁਰਦਿਆਂ ਦੀ ਸਿਹਤ ‘ਚ ਸੁਧਾਰ ਕਰਦੇ ਹਨ। ਪੈਨਕ੍ਰੀਅਸ ਦੇ ਕੰਮ ‘ਚ ਮਦਦ ਕਰਦਾ ਹੈ। ਜਿਸ ਕਾਰਨ ਤੁਹਾਡੀ ਸਮੁੱਚੀ ਸਿਹਤ ਚੰਗੀ ਰਹਿੰਦੀ ਹੈ।

ਚਮੜੀ ਨੂੰ ਚਮਕਦਾਰ ਬਣਾਉਣ ‘ਚ ਮਦਦਗਾਰ : ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਚਮੜੀ ਸਾਫ਼ ਹੁੰਦੀ ਹੈ ਅਤੇ ਅੰਦਰੋਂ ਚਮਕਦਾਰ ਬਣਦੀ ਹੈ। ਦਸ ਦਈਏ ਕਿ ਇਹ ਦੋਵੇਂ ਚੀਜ਼ਾਂ ਰੰਗ ਨੂੰ ਨਿਖਾਰਨ ‘ਚ ਵੀ ਮਦਦ ਕਰਦੀਆਂ ਹਨ। ਇਸ ਨਾਲ ਮੁਹਾਸੇ ਦੀ ਸਮੱਸਿਆ ਘੱਟ ਹੋ ਜਾਂਦੀ ਹੈ। ਮਾਹਿਰਾਂ ਮੁਤਾਬਕ ਸ਼ਹਿਦ ਦੀ ਵਰਤੋਂ ਸੁੰਦਰਤਾ ਉਤਪਾਦਾਂ ‘ਚ ਵੀ ਕੀਤੀ ਜਾਂਦੀ ਹੈ।

ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ‘ਚ ਮਦਦਗਾਰ : ਸ਼ਹਿਦ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਕਈ ਤਰ੍ਹਾਂ ਦੇ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਣਦੇ ਹਨ, ਜੋ ਸਰੀਰ ਨੂੰ ਸਿਹਤਮੰਦ ਬਣਾਉਣ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ‘ਚ ਮਦਦ ਕਰਦਾ ਹੈ। ਸ਼ਹਿਦ ਸਰੀਰ ਨੂੰ ਬਾਹਰੀ ਕਾਰਕਾਂ ਨਾਲ ਲੜਨ ‘ਚ ਮਦਦ ਕਰਦਾ ਹੈ ਤਾਂ ਜੋ ਤੁਸੀਂ ਮੌਸਮੀ ਬਿਮਾਰੀਆਂ ਅਤੇ ਲਾਗਾਂ ਤੋਂ ਬਚ ਸਕੋ। ਨਾਲ ਹੀ ਸ਼ਹਿਦ ‘ਚ ਭਰਪੂਰ ਮਾਤਰਾ ‘ਚ ਐਂਟੀ-ਮਾਈਕ੍ਰੋਬਾਇਲ ਗੁਣ ਕਈ ਵਿਟਾਮਿਨਾਂ ਅਤੇ ਖਣਿਜ ਪਾਏ ਜਾਣਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਫ਼ਰੀਦਕੋਟ ਵਿਖੇ 12 ਲੱਖ ਦੀ ਲਾਗਤ ਨਾਲ ਸ਼ੂਟਿੰਗ ਰੇਂਜ ਤਿਆਰ, ਸਪੀਕਰ ਸੰਧਵਾਂ ਕਰਨਗੇ ਲੋਕ ਅਰਪਣ

ਫ਼ਰੀਦਕੋਟ 17 ਸਤੰਬਰ,2024: ਫ਼ਰੀਦਕੋਟ ਵਾਸੀਆਂ ਤੇ ਸ਼ੂਟਿੰਗ ਦੇ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...