June 8, 2026, 1:44 pm
----------- Advertisement -----------
HomeNewsHealthਹਰ ਰੋਜ਼ ਚੁਕੰਦਰ ਦਾ ਜੂਸ ਪੀਣ ਨਾਲ ਹੁੰਦੇ ਨੇ ਇਹ ਸਿਹਤ ਲਾਭ

ਹਰ ਰੋਜ਼ ਚੁਕੰਦਰ ਦਾ ਜੂਸ ਪੀਣ ਨਾਲ ਹੁੰਦੇ ਨੇ ਇਹ ਸਿਹਤ ਲਾਭ

Published on

----------- Advertisement -----------

ਚੁਕੰਦਰ ਸਿਹਤ ਲਈ ਕਈ ਤਰ੍ਹਾਂ ਨਾਲ ਫਾਇਦੇਮੰਦ ਹੁੰਦੀ ਹੈ। ਜੇਕਰ ਤੁਸੀਂ ਇਸ ਨੂੰ ਸਲਾਦ ਜਾਂ ਜੂਸ ਦੇ ਰੂਪ ‘ਚ ਆਪਣੀ ਰੋਜ਼ਾਨਾ ਦੀ ਖੁਰਾਕ ‘ਚ ਸ਼ਾਮਲ ਕਰੋਗੇ ਤਾਂ ਸਰੀਰ ਦੀਆਂ ਕਈ ਸਮੱਸਿਆਵਾਂ ਆਪਣੇ-ਆਪ ਦੂਰ ਹੋ ਜਾਣਗੀਆਂ। ਸਰੀਰ ‘ਚ ਖੂਨ ਦੀ ਕਮੀ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ। ਚੁਕੰਦਰ ਵਿੱਚ ਵਿਟਾਮਿਨ ਅਤੇ ਖਣਿਜ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜਦੋਂ ਕਿ ਇਸ ਵਿੱਚ ਕੈਲੋਰੀ ਅਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਇਸ ਵਿੱਚ ਫੋਲੇਟ, ਮੈਂਗਨੀਜ਼, ਕਾਪਰ ਅਤੇ ਐਂਟੀਆਕਸੀਡੈਂਟਸ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਜੋ ਕੈਂਸਰ ਅਤੇ ਦਿਲ ਨਾਲ ਸਬੰਧਤ ਬਿਮਾਰੀਆਂ ਨੂੰ ਦੂਰ ਰੱਖਣ ਵਿੱਚ ਮਦਦ ਕਰਦੇ ਹਨ।

ਕੋਲੈਸਟ੍ਰੋਲ ਘੱਟ ਹੁੰਦੈ
ਚੁਕੰਦਰ ਦੇ ਜੂਸ ‘ਚ ਫਾਈਟੋਨਿਊਟ੍ਰੀਐਂਟਸ ਪਾਏ ਜਾਂਦੇ ਹਨ, ਜੋ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ‘ਚ ਕਾਫੀ ਮਦਦ ਕਰਦੇ ਹਨ। ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ਨਾਲ ਧਮਨੀਆਂ ਦੇ ਬਲਾਕ ਹੋਣ ਦੀ ਸਮੱਸਿਆ ਘੱਟ ਹੁੰਦੀ ਹੈ ਅਤੇ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ। ਇਸ ਲਈ ਚੁਕੰਦਰ ਦਾ ਜੂਸ ਪੀਣ ਨਾਲ ਕਾਰਡੀਓਵੈਸਕੁਲਰ ਬਿਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।

ਲਿਵਰ ਲਈ ਫ਼ਾਇਦੇਮੰਦ
ਚੁਕੰਦਰ ਦਾ ਜੂਸ ਜਿਗਰ ਨੂੰ ਆਕਸੀਡੇਟਿਵ ਨੁਕਸਾਨ ਤੋਂ ਬਚਾਉਂਦਾ ਹੈ, ਜਿਸ ਨਾਲ ਸੋਜ ਘੱਟ ਹੁੰਦੀ ਹੈ। ਇਸ ਤੋਂ ਇਲਾਵਾ, ਇਹ ਡੀਟੌਕਸੀਫਿਕੇਸ਼ਨ ਵਿੱਚ ਵੀ ਮਦਦ ਕਰਦਾ ਹੈ। ਇਸ ਲਈ ਚੁਕੰਦਰ ਦਾ ਜੂਸ ਪੀਣ ਨਾਲ ਲਿਵਰ ਨੂੰ ਨੁਕਸਾਨ ਹੋਣ ਦਾ ਖਤਰਾ ਕਾਫੀ ਘੱਟ ਜਾਂਦਾ ਹੈ।

ਭਾਰ ਘਟਾਉਣ ’ਚ ਮਦਦ
ਚੁਕੰਦਰ ਦੇ ਜੂਸ ਵਿੱਚ ਬਹੁਤ ਘੱਟ ਕੈਲੋਰੀ ਅਤੇ ਚਰਬੀ ਨਹੀਂ ਹੁੰਦੀ ਹੈ। ਇਸ ਲਈ ਇਸ ਨੂੰ ਪੀਣ ਨਾਲ ਸਿਹਤਮੰਦ ਵਜ਼ਨ ਬਰਕਰਾਰ ਰੱਖਣ ‘ਚ ਕਾਫੀ ਮਦਦ ਮਿਲਦੀ ਹੈ।

ਸੋਜ ਘਟਦੀ ਹੈ
ਚੁਕੰਦਰ ਦੇ ਜੂਸ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਸਰੀਰ ਵਿੱਚ ਸੋਜ ਨੂੰ ਘੱਟ ਕਰਦਾ ਹੈ। ਇਸ ਨੂੰ ਪੀਣ ਨਾਲ ਇੰਫਲੇਮੈਟਰੀ ਡਿਜੀਜ ਨਾਲ ਲੜਨ ‘ਚ ਕਾਫੀ ਮਦਦ ਮਿਲਦੀ ਹੈ।

ਅਨੀਮੀਆ ਨੂੰ ਰੋਕਦਾ ਹੈ
ਚੁਕੰਦਰ ਵਿੱਚ ਆਇਰਨ ਪਾਇਆ ਜਾਂਦਾ ਹੈ, ਜੋ ਲਾਲ ਖੂਨ ਦੇ ਸੈੱਲ ਬਣਾਉਣ ਵਿੱਚ ਮਦਦ ਕਰਦਾ ਹੈ। ਆਇਰਨ ਹੀਮੋਗਲੋਬਿਨ ਬਣਾਉਂਦਾ ਹੈ, ਜਿਸ ਦੀ ਮਦਦ ਨਾਲ ਲਾਲ ਖੂਨ ਦੇ ਸੈੱਲ ਸਰੀਰ ਦੇ ਵੱਖ-ਵੱਖ ਹਿੱਸਿਆਂ ‘ਚ ਆਕਸੀਜਨ ਪਹੁੰਚਾਉਂਦੇ ਹਨ ਪਰ ਆਇਰਨ ਦੀ ਕਮੀ ਕਾਰਨ ਹੀਮੋਗਲੋਬਿਨ ਘੱਟ ਹੋਣ ਲੱਗਦਾ ਹੈ ਅਤੇ ਅਨੀਮੀਆ ਦੀ ਸਮੱਸਿਆ ਹੋ ਸਕਦੀ ਹੈ। ਅਜਿਹੇ ‘ਚ ਚੁਕੰਦਰ ਦਾ ਜੂਸ ਪੀਣ ਨਾਲ ਸਰੀਰ ‘ਚ ਆਇਰਨ ਦੀ ਕਮੀ ਦੂਰ ਹੁੰਦੀ ਹੈ ਅਤੇ ਅਨੀਮੀਆ ਤੋਂ ਬਚਾਅ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...