April 21, 2026, 11:17 pm
----------- Advertisement -----------
HomeNewsHealthਜੇਕਰ ਤੁਸੀਂ ਗਰਮੀਆਂ 'ਚ ਮੈਂਗੋ ਸ਼ੇਕ ਪੀਣ ਦੇ ਸ਼ੌਕੀਨ ਹੋ ਤਾਂ ਜਾਣੋ...

ਜੇਕਰ ਤੁਸੀਂ ਗਰਮੀਆਂ ‘ਚ ਮੈਂਗੋ ਸ਼ੇਕ ਪੀਣ ਦੇ ਸ਼ੌਕੀਨ ਹੋ ਤਾਂ ਜਾਣੋ ਇਸ ਦੇ 5 ਨੁਕਸਾਨ

Published on

----------- Advertisement -----------

ਗਰਮੀਆਂ ਦੇ ਮੌਸਮ ਨੂੰ ਅੰਬਾਂ ਦਾ ਮੌਸਮ ਵੀ ਕਿਹਾ ਜਾਂਦਾ ਹੈ। ਬਹੁਤ ਸਾਰੇ ਲੋਕ ਫਲਾਂ ਦਾ ਰਾਜਾ ਅੰਬ ਖਾਣਾ ਪਸੰਦ ਕਰਦੇ ਹਨ। ਅੰਬ ਨੂੰ ਵੱਖ-ਵੱਖ ਤਰੀਕਿਆਂ ਨਾਲ ਖਾਧਾ ਜਾ ਸਕਦਾ ਹੈ। ਕੁਝ ਇਸ ਨੂੰ ਪੂਰੇ ਫਲ ਦੇ ਰੂਪ ਵਿੱਚ ਖਾਂਦੇ ਹਨ, ਜਦੋਂ ਕਿ ਕੁਝ ਇਸ ਨੂੰ ਆਮਰਸ ਬਣਾ ਕੇ ਪੀਂਦੇ ਹਨ। ਕਈ ਲੋਕ ਇਸਨੂੰ ਮੈਂਗੋ ਸ਼ੇਕ ਦੇ ਰੂਪ ਵਿੱਚ ਪੀਣਾ ਪਸੰਦ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਸੁਆਦੀ ਡ੍ਰਿੰਕ ਨੂੰ ਪੀਣ ਨਾਲ ਸਿਹਤ ਨੂੰ ਕੁਝ ਨੁਕਸਾਨ ਵੀ ਹੋ ਸਕਦਾ ਹੈ। ਮੈਂਗੋ ਸ਼ੇਕ ਦਾ ਜ਼ਿਆਦਾ ਸੇਵਨ ਵੀ ਵਿਅਕਤੀ ਦੀ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਜੇਕਰ ਤੁਸੀਂ ਵੀ ਮੈਂਗੋ ਸ਼ੇਕ ਬਣਾਉਣ ਅਤੇ ਪੀਣ ਦੇ ਸ਼ੌਕੀਨ ਹੋ ਤਾਂ ਇਸ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਨਾ ਤੁਹਾਡੇ ਲਈ ਬਹੁਤ ਜ਼ਰੂਰੀ ਹੈ।

ਪੇਟ ਦੀਆਂ ਸਮੱਸਿਆਵਾਂ
ਮੈਂਗੋ ਸ਼ੇਕ ‘ਚ ਖੰਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਿਹਤ ਨੂੰ ਕਈ ਤਰ੍ਹਾਂ ਨਾਲ ਨੁਕਸਾਨ ਪਹੁੰਚਾ ਸਕਦੀ ਹੈ। ਇਹ ਗਰਮੀਆਂ ਵਿੱਚ ਪੇਟ ਦੀਆਂ ਸਮੱਸਿਆਵਾਂ ਜਿਵੇਂ ਕਿ ਗੈਸ, ਐਸੀਡਿਟੀ ਜਾਂ ਬਦਹਜ਼ਮੀ ਨੂੰ ਵਧਾ ਸਕਦਾ ਹੈ।

ਐਲਰਜੀ ਦਾ ਖਤਰਾ
ਅੰਬ ਕੁਦਰਤ ਵਿਚ ਗਰਮ ਹੁੰਦਾ ਹੈ, ਇਸ ਲਈ ਇਸ ਨੂੰ ਖਾਣਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਨਹੀਂ ਲੱਗਦਾ। ਅੰਬ ਖਾਣ ਤੋਂ ਬਾਅਦ ਜੇਕਰ ਤੁਹਾਨੂੰ ਅਕਸਰ ਐਲਰਜੀ ਜਾਂ ਸਿਹਤ ਸੰਬੰਧੀ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਤੁਹਾਨੂੰ ਇਸ ਨੂੰ ਪੀਣ ਤੋਂ ਬਚਣਾ ਚਾਹੀਦਾ ਹੈ।

ਸਰੀਰ ਵਿੱਚ ਪਾਣੀ ਦੀ ਕਮੀ
ਮਾਨਸ਼ੋ ਸ਼ੇਕ ਵਿੱਚ ਕੁਦਰਤੀ ਖੰਡ ਦੇ ਨਾਲ-ਨਾਲ ਰਿਫਾਇੰਡ ਸ਼ੂਗਰ ਦੀ ਵੀ ਜ਼ਿਆਦਾ ਮਾਤਰਾ ਹੁੰਦੀ ਹੈ। ਇਸ ਨੂੰ ਜ਼ਿਆਦਾ ਪੀਣ ਨਾਲ ਗਰਮੀਆਂ ‘ਚ ਡੀਹਾਈਡ੍ਰੇਸ਼ਨ ਵਰਗੀ ਸਮੱਸਿਆ ਹੋ ਸਕਦੀ ਹੈ।

ਸਰੀਰ ਦੀ ਗਰਮੀ
ਮੈਂਗੋ ਸ਼ੇਕ ਰੋਜ਼ਾਨਾ ਪੀਣ ਨਾਲ ਪੇਟ ਵਿੱਚ ਗਰਮੀ ਵੀ ਆ ਸਕਦੀ ਹੈ, ਜੋ ਕਿ ਅੰਬ ਦੇ ਸੁਭਾਅ ਕਾਰਨ ਹੈ। ਇਸ ਨੂੰ ਪੀਣ ਨਾਲ ਕੁਝ ਲੋਕਾਂ ਦੇ ਸਰੀਰ ਵਿੱਚ ਗਰਮੀ ਅਤੇ ਜਲਨ ਹੋ ਸਕਦੀ ਹੈ। ਇਸ ਦੇ ਜ਼ਿਆਦਾ ਸੇਵਨ ਨਾਲ ਸਰੀਰ ‘ਚ ਡੀਹਾਈਡ੍ਰੇਸ਼ਨ ਵੀ ਹੋ ਸਕਦੀ ਹੈ।

ਭਾਰ ਤੇਜ਼ੀ ਨਾਲ ਵਧਦਾ ਹੈ
ਮੈਂਗੋ ਸ਼ੇਕ ਦਾ ਜ਼ਿਆਦਾ ਸੇਵਨ ਉਨ੍ਹਾਂ ਲੋਕਾਂ ਲਈ ਬੁਰਾ ਹੋ ਸਕਦਾ ਹੈ ਜੋ ਭਾਰ ਘੱਟ ਕਰਨਾ ਚਾਹੁੰਦੇ ਹਨ। ਮੈਂਗੋ ਸ਼ੇਕ ਵਿੱਚ ਜ਼ਿਆਦਾ ਖੰਡ ਅਤੇ ਚਰਬੀ ਹੁੰਦੀ ਹੈ, ਜਿਸ ਕਾਰਨ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਪੀਣ ਨਾਲ ਭਾਰ ਵਧ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...