November 6, 2026, 10:41 pm
----------- Advertisement -----------
HomeNewsHealthਭਿੱਜੇ ਹੋਏ ਛੋਲਿਆਂ ਦਾ ਪਾਣੀ ਪੀਣ ਨਾਲ ਸਿਹਤ ਨੂੰ ਮਿਲਦੇ ਹਨ ਹੈਰਾਨੀਜਨਕ...

ਭਿੱਜੇ ਹੋਏ ਛੋਲਿਆਂ ਦਾ ਪਾਣੀ ਪੀਣ ਨਾਲ ਸਿਹਤ ਨੂੰ ਮਿਲਦੇ ਹਨ ਹੈਰਾਨੀਜਨਕ ਫਾਇਦੇ, ਜਾਣਨ ਲਈ ਪੜ੍ਹੋ ਇਹ ਖ਼ਬਰ

Published on

----------- Advertisement -----------
ਭਿੱਜੇ ਹੋਏ ਕੱਚੇ ਛੋਲੇ ਕਈ ਤਰ੍ਹਾਂ ਨਾਲ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ 'ਚ ਮੌਜੂਦ ਫਾਈਬਰ, ਪ੍ਰੋਟੀਨ, ਕੈਲਸ਼ੀਅਮ ਅਤੇ ਵਿਟਾਮਿਨ ਵਰਗੇ ਕਈ ਹੋਰ ਪੋਸ਼ਕ ਤੱਤ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਖਾਸ ਭੂਮਿਕਾ ਨਿਭਾਉਂਦੇ ਹਨ। ਇਸ ਲਈ ਬਹੁਤ ਸਾਰੇ ਲੋਕ ਸਵੇਰੇ ਭਿੱਜੇ ਹੋਏ ਕੱਚੇ ਛੋਲਿਆਂ ਨੂੰ ਖਾਣਾ ਪਸੰਦ ਕਰਦੇ ਹਨ। ਪਰ ਕੁਝ ਲੋਕ ਇਸ ਦੇ ਫਾਇਦੇ ਦੇਖ ਕੇ ਚਾਹ ਕੇ ਵੀ ਇਨ੍ਹਾਂ ਨੂੰ ਨਹੀਂ ਖਾ ਪਾਉਂਦੇ, ਕਿਉਂਕਿ ਉਹ ਕੱਚੇ ਛੋਲੇ ਖਾਣਾ ਪਸੰਦ ਨਹੀਂ ਕਰਦੇ। ਅਜਿਹੇ ’ਚ ਤੁਸੀਂ ਭਿੱਜੇ ਹੋਏ ਛੋਲਿਆਂ ਦੇ ਪਾਣੀ ਦੀ ਮਦਦ ਲੈ ਸਕਦੇ ਹੋ। 
ਇਹ ਤੁਹਾਡੀ ਸਿਹਤ ਲਈ ਭਿੱਜੇ ਹੋਏ ਚੰਨੇ ਜਿੰਨਾ ਹੀ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਲਈ ਛੋਲਿਆਂ ਨੂੰ ਧੋ ਕੇ ਰਾਤ ਭਰ ਪਾਣੀ ਵਿੱਚ ਭਿਓ ਦਿਓ ਅਤੇ ਸਵੇਰੇ ਇਸ ਪਾਣੀ ਦਾ ਸੇਵਨ ਕਰੋ। ਜੇਕਰ ਤੁਸੀਂ ਕੱਚੇ ਛੋਲਿਆਂ ਦਾ ਉਬਾਲਣ ਤੋਂ ਬਾਅਦ ਪਾਣੀ ਨੂੰ ਛਾਣ ਕੇ ਉਸ ’ਚ ਭੁੰਨਿਆ ਜੀਰਾ, ਕਾਲਾ ਨਮਕ ਅਤੇ ਨਿੰਬੂ ਮਿਲਾ ਕੇ ਸੇਵਨ ਕਰੋ। ਆਓ ਜਾਣਦੇ ਹਾਂ ਭਿੱਜੇ ਹੋਏ ਛੋਲਿਆਂ ਦਾ ਪਾਣੀ ਪੀਣ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ। 
1.. ਭਿੱਜੇ ਹੋਏ ਛੋਲਿਆਂ ਦਾ ਪਾਣੀ ਪੀਣ ਨਾਲ ਤੁਹਾਡੇ ਸਰੀਰ ’ਚੋਂ ਖੂਨ ਦੀ ਕਮੀ ਦੂਰ ਹੋ ਜਾਵੇਗੀ। ਚੰਨੇ ਵਿੱਚ ਆਇਰਨ ਦੀ ਮਾਤਰਾ ਬਹੁਤ ਵਧੀਆ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਅਨੀਮੀਆ ਨਹੀਂ ਹੁੰਦਾ। ਇਸ ਤੋਂ ਇਲਾਵਾ ਇਸ ਵਿੱਚ ਪਾਇਆ ਜਾਣ ਵਾਲਾ ਆਇਰਨ ਤੁਹਾਡੇ ਹੀਮੋਗਲੋਬਿਨ ਲੈਵਲ ਨੂੰ ਵਧਾਉਣ ’ਚ ਵੀ ਮਦਦ ਕਰਦਾ ਹੈ। 
2.. ਭਿੱਜੇ ਹੋਏ ਛੋਲਿਆਂ ਦੇ ਪਾਣੀ ਦਾ ਸੇਵਨ ਕਰਕੇ ਤੁਸੀਂ ਆਪਣਾ ਭਾਰ ਘਟਾ ਸਕਦੇ ਹੋ। ਇਸ ਵਿੱਚ ਪਾਇਆ ਜਾਣ ਵਾਲਾ ਫਾਈਬਰ ਤੁਹਾਡਾ ਭਾਰ ਘਟਾਉਣ ਵਿੱਚ ਵੀ ਮਦਦ ਕਰਦਾ ਹੈ। ਤੁਸੀਂ ਸਵੇਰੇ ਉੱਠਣ ਤੋਂ ਬਾਅਦ ਖਾਲੀ ਪੇਟ ਭਿੱਜੇ ਹੋਏ ਛੋਲਿਆਂ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। 
3.. ਇਸ ਪਾਣੀ ਦਾ ਸੇਵਨ ਨਾਲ ਤੁਹਾਡੀ ਬਲੱਡ-ਸ਼ੂਗਰ ਵੀ ਕੰਟਰੋਲ ’ਚ ਰਹੇਗੀ। ਇਹ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੈ।    
4.. ਭਿੱਜੇ ਹੋਏ ਛੋਲਿਆਂ ਦਾ ਪਾਣੀ ਪੀਣ ਨਾਲ ਚਮੜੀ ਸੰਬੰਧੀ ਸਮੱਸਿਆਵਾਂ ਵੀ ਠੀਕ ਹੋ ਜਾਂਦੀਆਂ ਹਨ। ਇਸ ਨਾਲ ਤੁਹਾਡੀ ਚਮੜੀ 'ਤੇ ਚਮਕ ਵੀ ਆਉਂਦੀ ਹੈ।
5.. ਇਸ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਤੁਹਾਡੀ ਇਮਿਊਨਿਟੀ ਪਾਵਰ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ। ਛੋਲਿਆਂ ਦੇ ਪਾਣੀ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਮਜ਼ਬੂਤ ਰਹੇਗੀ ਅਤੇ ਤੁਸੀਂ ਕਈ ਬਿਮਾਰੀਆਂ ਤੋਂ ਦੂਰ ਰਹੋਗੇ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...