September 7, 2026, 2:00 am
----------- Advertisement -----------
HomeNewsHealthਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ਇਹ ਖ਼ਾਸ ਰੋਟੀ

ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ਇਹ ਖ਼ਾਸ ਰੋਟੀ

Published on

----------- Advertisement -----------

ਸਰਦੀਆਂ ‘ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ ‘ਚ ਖਾਓ ਜਾਂ ਰੋਟੀ ਦੇ ਰੂਪ ‘ਚ। ਇਸ ‘ਚ ਵਿਟਾਮਿਨ ਏ,ਬੀ,ਈ ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਸੇਲੇਨਿਯਮ ਪੋਟਾਸ਼ੀਅਮ ਆਦਿ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਜੋ ਕੋਲਨ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਆਪਣੀ ਖੁਰਾਕ ‘ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ। ਆਓ ਜਾਣਦੇ ਹਾਂ ਇਸ ਦੇ ਫਾਇਦੇ।

ਕੈਂਸਰ ਦੀ ਰੋਕਥਾਮ
ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਇਸ ‘ਚ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈਸਟ ਕੈਂਸਰ ਦੇ ਖਤਰੇ ਨੂੰ ਘੱਟ ਕਰਦੇ ਹਨ।

ਦਿਲ ਨੂੰ ਸਿਹਤਮੰਦ ਰੱਖੇ
ਇਹ ਕੋਲੈਸਟਰੋਲ ਨੂੰ ਘੱਟ ਕਰ ਕਾਰਡਿਓਵਰਸਕੁਲਰ ਦੇ ਰਿਸਕ ਨੂੰ ਘੱਟ ਕਰਦਾ ਹੈ। ਇਸ ‘ਚ ਓਮੇਗਾ-3 ਫੈਟੀ ਐਸਿਡ ਵੀ ਹੁੰਦਾ ਹੈ ਜੋ ਦਿਲ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਤੋਂ ਇਲਵਾ ਇਹ ਹਾਈ ਬੀਪੀ ਦੀ ਸਮੱਸਿਆ ਨੂੰ ਵੀ ਘੱਟ ਕਰ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਘੱਟ ਕਰਦਾ ਹੈ। ਨਿਯਮਿਤ ਇਸ ਨੂੰ ਖਾਣ ਨਾਲ ਸਰੀਰ ‘ਚੋਂ ਮਾੜੇ ਕੋਲੈਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।

ਡਾਈਜੇਸ਼ਨ
ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਪਚਨ ‘ਚ ਆਸਾਨ ਹੁੰਦੀ ਹੈ। ਮੱਕੀ ‘ਚ ਮੌਜੂਦ ਫਾਈਬਰ ਪਾਚਨ ਨੂੰ ਸਹੀ ਰੱਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ ‘ਚੋਂ ਬਾਹਰ ਕੱਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਢਿੱਡ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।

ਖੂਨ ਵਧਾਏ
ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਹੀ ਲਾਭਕਾਰੀ ਹੁੰਦੀ ਹੈ ਕਿਉਂਕਿ ਇਸ ‘ਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ, ਜੋ ਸਰੀਰ ‘ਚ ਲਾਲ ਖੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨਸ ਦੀ ਘਾਟ ਨੂੰ ਵੀ ਦੂਰ ਕਰਦਾ ਹੈ।

ਗਰਭ ਅਵਸਥਾ ‘ਚ ਫਾਇਦੇਮੰਦ
ਗਰਭਵਤੀ ਔਰਤਾਂ ਨੂੰ ਵੀ ਮੱਕੀ ਦੀ ਰੋਟੀ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਫਾਲੇਟ ਅਤੇ ਵਿਟਾਮਿਨ-ਬੀ ਪਾਇਆ ਜਾਂਦਾ ਹੈ, ਜੋ ਕਿ ਗਰਭਾਸ਼ਯ ‘ਚ ਬੱਚੇ ਦੀਆਂ ਨਵੀਂ ਕੋਸ਼ਿਕਾਵਾਂ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਫਾਲੇਟ ਗਰਭ ਅਵਸਥਾ ‘ਚ ਮਾਂ ਅਤੇ ਬੱਚੇ, ਦੋਹਾਂ ਲਈ ਫਾਇਦੇਮੰਦ ਹੁੰਦਾ ਹੈ।

ਸਰਦੀ-ਜ਼ੁਕਾਮ ਤੋਂ ਰਾਹਤ
ਮੱਕੀ ਦੇ ਭੁੱਟੇ ਨੂੰ ਜਲਾ ਕੇ ਉਸ ਦੀ ਰਾਖ ਨੂੰ ਪੀਸ ਲਓ ਫਿਰ ਇਸ ‘ਚ ਸੁਆਦ ਮੁਤਾਬਕ ਸੇਂਧਾ ਨਮਕ ਪਾ ਕੇ ਦਿਨ ‘ਚ 4 ਵਾਰ 1 ਚਮਚਾ ਇਸ ਦਾ ਸੇਵਨ ਕਰੋ। ਇਸ ਨਾਲ ਖੰਘ, ਕਫ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।

ਹੱਡੀਆਂ ਨੂੰ ਮਜ਼ਬੂਤ ਬਣਾਏ
ਇਹ ਹੱਡੀਆਂ ਲਈ ਵੀ ਬਹੁਤ ਹੀ ਫਾਇਦੇਮੰਦ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ ‘ਚ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ ‘ਚ ਮੌਜੂਦ ਜ਼ਿੰਕ ਅਤੇ ਫਾਸਫੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖਤਰੇ ਨੂੰ ਘੱਟ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...