July 24, 2026, 5:34 pm
----------- Advertisement -----------
HomeNewsHealthਇਸ ਖਾਸ ਤਰੀਕੇ ਨਾਲ ਦਹੀਂ ਖਾਣ ਨਾਲ ਕਈ ਬਿਮਾਰੀਆਂ ਤੋਂ ਮਿਲੇਗਾ ਛੁਟਕਾਰਾ

ਇਸ ਖਾਸ ਤਰੀਕੇ ਨਾਲ ਦਹੀਂ ਖਾਣ ਨਾਲ ਕਈ ਬਿਮਾਰੀਆਂ ਤੋਂ ਮਿਲੇਗਾ ਛੁਟਕਾਰਾ

Published on

----------- Advertisement -----------

ਦੁੱਧ ਤੋਂ ਬਣੇ ਉਤਪਾਦ ਯਾਨੀ ਕਿ ਡੇਅਰੀ ਉਤਪਾਦ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਦਹੀਂ ਵਿੱਚ ਕੈਲਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਸਿਹਤਮੰਦ ਸਰੀਰ ਲਈ ਬਹੁਤ ਜ਼ਰੂਰੀ ਹਨ। ਇਸ ਵਿੱਚ ਲੈਕਟੋਜ਼, ਆਇਰਨ ਅਤੇ ਫਾਸਫੋਰਸ ਵੀ ਪਾਇਆ ਜਾਂਦਾ ਹੈ, ਜੋ ਇਸਨੂੰ ਸੁਪਰ ਫੂਡ ਦੀ ਸ਼੍ਰੇਣੀ ਵਿੱਚ ਸ਼ਾਮਿਲ ਕਰਦਾ ਹੈ। ਦਹੀਂ ਨੂੰ ਕੈਲਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਵਿੱਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਦਹੀਂ ਖਾਣ ਦੇ ਹੋਰ ਫਾਇਦਿਆਂ ਬਾਰੇ

ਦੰਦਾਂ ਅਤੇ ਹੱਡੀਆਂ ਨੂੰ ਬਣਾਏ ਮਜ਼ਬੂਤ ​
ਦਹੀਂ ਨਾ ਸਿਰਫ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ, ਬਲਕਿ ਇਹ ਫਾਸਫੋਰਸ ਨਾਲ ਵੀ ਭਰਪੂਰ ਹੁੰਦਾ ਹੈ, ਇਸ ਲਈ ਇਹ ਦੋਵੇਂ ਪੋਸ਼ਕ ਤੱਤ ਸਾਡੀ ਹੱਡੀਆਂ ਦੇ ਨਾਲ-ਨਾਲ ਦੰਦਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇੰਨਾ ਹੀ ਨਹੀਂ, ਦਹੀਂ ਗਠੀਏ ਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ।
ਇਮਿਊਨਿਟੀ ਬੂਸਟਰ
ਡਾਈਟ ਮਾਹਿਰਾਂ ਦਾ ਕਹਿਣਾ ਹੈ ਕਿ ਦਹੀਂ ਇੱਕ ਵਧੀਆ ਪ੍ਰੋਬਾਇਓਟਿਕ ਭੋਜਨ ਹੈ, ਜੋ ਸਾਡੀਆਂ ਅੰਤੜੀਆਂ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਦਹੀਂ ਵਿਚ ਰੋਗ ਪੈਦਾ ਕਰਨ ਵਾਲੇ ਕੀਟਾਣੂਆਂ ਨਾਲ ਲੜਨ ਦੀ ਸ਼ਕਤੀ ਹੁੰਦੀ ਹੈ ਕਿਉਂਕਿ ਇਸ ਵਿਚ ਕੁਝ ਸਰਗਰਮ ਗੁਣ ਹੁੰਦੇ ਹਨ, ਜੋ ਕੀਟਾਣੂਆਂ ਨੂੰ ਮਾਰਨ ਦੇ ਨਾਲ-ਨਾਲ ਇਮਿਊਨਿਟੀ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ।
ਪਾਚਨ ਨਾਲ ਜੁੜੀਆਂ ਸਮੱਸਿਆਵਾਂ ਕਰੇ ਦੂਰ
ਦਹੀਂ ਅਤੇ ਘਿਓ ਇਕੱਠੇ ਖਾਣ ਨਾਲ ਪਾਚਨ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਦਹੀਂ-ਘਿਓ ਦਾ ਮਿਸ਼ਰਣ ਗੈਸ ਅਤੇ ਬਦਹਜ਼ਮੀ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਜੇਕਰ ਇਨ੍ਹਾਂ ਦੋਹਾਂ ਨੂੰ ਰੋਜ਼ ਇਕੱਠੇ ਖਾਧਾ ਜਾਵੇ ਤਾਂ ਬਦਹਜ਼ਮੀ ਕਾਰਨ ਹੋਣ ਵਾਲੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਨੂੰ ਖਾਣ ਨਾਲ ਪੇਟ ਠੰਡਾ ਹੁੰਦਾ ਹੈ ਅਤੇ ਪੇਟ ਦੀ ਜਲਨ ਤੋਂ ਵੀ ਛੁਟਕਾਰਾ ਮਿਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...