October 13, 2026, 10:21 am
----------- Advertisement -----------
HomeNewsHealthਭਾਰ ਘਟਾਉਣ ਲਈ ਖਾਓ ਇਹ 3 ਸਲਾਦ, ਸਿਹਤ ਨੂੰ ਹੋਣਗੇ ਕਈ ਫਾਇਦੇ

ਭਾਰ ਘਟਾਉਣ ਲਈ ਖਾਓ ਇਹ 3 ਸਲਾਦ, ਸਿਹਤ ਨੂੰ ਹੋਣਗੇ ਕਈ ਫਾਇਦੇ

Published on

----------- Advertisement -----------

ਬਦਲਦੀ ਜੀਵਨ ਸ਼ੈਲੀ ਅਤੇ ਗੈਰ-ਸਿਹਤਮੰਦ ਭੋਜਨ ਖਾਣ ਨਾਲ ਭਾਰ ਵਧਣ ਦੀ ਸਮੱਸਿਆ ਆਮ ਹੈ ਪਰ ਮੋਟਾਪਾ ਸਰੀਰ ਵਿੱਚ ਕਈ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ। ਮੋਟਾਪਾ ਘਟਾਉਣ ਲਈ, ਕਸਰਤ, ਭਾਰ ਘਟਾਉਣ ਵਾਲੀ ਖੁਰਾਕ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਕਈ ਲੋਕ ਭਾਰ ਘਟਾਉਣ ਲਈ ਖਾਣਾ-ਪੀਣਾ ਵੀ ਛੱਡ ਦਿੰਦੇ ਹਨ। ਹਾਲਾਂਕਿ ਅਜਿਹਾ ਕਰਨ ਨਾਲ ਤੁਸੀਂ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਭਾਰ ਘਟਾਉਣ ਲਈ ਤੇਲ ਵਾਲੇ ਭੋਜਨ ਅਤੇ ਮਿੱਠੀਆਂ ਚੀਜ਼ਾਂ ਤੋਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ। ਤੁਸੀਂ ਆਪਣੀ ਖੁਰਾਕ ਵਿੱਚ ਸਿਹਤਮੰਦ ਚੀਜ਼ਾਂ ਨੂੰ ਸ਼ਾਮਲ ਕਰਕੇ ਭਾਰ ਨੂੰ ਕੰਟਰੋਲ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਸਿਹਤਮੰਦ ਸਲਾਦ ਬਾਰੇ ਦੱਸਾਂਗੇ, ਇਹ ਸਵਾਦ ਨਾਲ ਭਰਪੂਰ ਹੁੰਦੇ ਹਨ ਅਤੇ ਭਾਰ ਘਟਾਉਣ ਵਿੱਚ ਵੀ ਮਦਦ ਕਰਦੇ ਹਨ।

ਵਜ਼ਨ ਕੰਟਰੋਲ ਦੇ ਨਾਲ-ਨਾਲ ਇਹ ਸਲਾਦ ਕਈ ਬੀਮਾਰੀਆਂ ਤੋਂ ਬਚਾਅ ‘ਚ ਮਦਦਗਾਰ ਸਾਬਤ ਹੋ ਸਕਦਾ ਹੈ। ਇਸ ‘ਚ ਕੈਲਸ਼ੀਅਮ, ਪ੍ਰੋਟੀਨ, ਫਾਈਬਰ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਸਲਾਦ ਨੂੰ ਬਣਾਉਣ ਲਈ ਤੁਸੀਂ ਪਿਆਜ਼, ਟਮਾਟਰ, ਹਰੀ ਮਿਰਚ ਅਤੇ ਨਿੰਬੂ ਦੀ ਵਰਤੋਂ ਕਰ ਸਕਦੇ ਹੋ। ਇਸ ਨੂੰ ਬਣਾਉਣ ਲਈ ਪਹਿਲਾਂ ਪਨੀਰ ਨੂੰ ਕੋਸੇ ਪਾਣੀ ‘ਚ ਥੋੜ੍ਹੀ ਦੇਰ ਲਈ ਉਬਾਲ ਲਓ, ਫਿਰ ਪਿਆਜ਼-ਟਮਾਟਰ ਅਤੇ ਹਰੀ ਮਿਰਚ ਨੂੰ ਬਾਰੀਕ ਕੱਟ ਲਓ। ਸਾਰੀਆਂ ਸਮੱਗਰੀਆਂ ਨੂੰ ਇੱਕ ਬਰਤਨ ਵਿੱਚ ਰੱਖੋ। ਇਸ ਵਿਚ ਸਵਾਦ ਅਨੁਸਾਰ ਨਮਕ ਅਤੇ ਨਿੰਬੂ ਦਾ ਰਸ ਮਿਲਾਓ।

ਭਾਰ ਘਟਾਉਣ ਲਈ ਚੁਕੰਦਰ ਦਾ ਸੇਵਨ ਕੀਤਾ ਜਾ ਸਕਦਾ ਹੈ। ਤੁਸੀਂ ਇਸ ਨੂੰ ਸਲਾਦ ‘ਚ ਸ਼ਾਮਲ ਕਰਕੇ ਖਾ ਸਕਦੇ ਹੋ। ਇਹ ਆਇਰਨ, ਸੋਡੀਅਮ, ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਭਾਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ। ਚੁਕੰਦਰ ਦਾ ਸਲਾਦ ਬਣਾਉਣ ਲਈ ਤੁਸੀਂ ਕਾਲੀ ਮਿਰਚ, ਚਾਟ ਮਸਾਲਾ ਅਤੇ ਧਨੀਏ ਦੀਆਂ ਪੱਤੀਆਂ ਦੀ ਵਰਤੋਂ ਕਰ ਸਕਦੇ ਹੋ। ਸਭ ਤੋਂ ਪਹਿਲਾਂ ਇਕ ਪੈਨ ਵਿਚ ਇਕ ਚਮਚ ਤੇਲ ਗਰਮ ਕਰੋ, ਹੁਣ ਇਸ ਵਿਚ ਜੀਰਾ ਪਾ ਕੇ ਭੁੰਨ ਲਓ। ਇਸ ਵਿਚ ਪੀਸਿਆ ਚੁਕੰਦਰ ਪਾਓ, ਫਿਰ ਕਾਲੀ ਮਿਰਚ, ਚਾਟ ਮਸਾਲਾ ਪਾਓ ਅਤੇ ਧਨੀਆ ਪੱਤਿਆਂ ਨਾਲ ਗਾਰਨਿਸ਼ ਕਰੋ।

ਛੋਲਿਆਂ ਦਾ ਸੇਵਨ ਕਰਕੇ ਤੁਸੀਂ ਭਾਰ ਨੂੰ ਕੰਟਰੋਲ ਕਰ ਸਕਦੇ ਹੋ। ਇਸ ‘ਚ ਫਾਈਬਰ ਅਤੇ ਪ੍ਰੋਟੀਨ ਕਾਫੀ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦੇ ਸੇਵਨ ਨਾਲ ਜਲਦੀ ਭੁੱਖ ਨਹੀਂ ਲੱਗਦੀ। ਸਲਾਦ ਬਣਾਉਣ ਲਈ ਤੁਹਾਨੂੰ ਲੋੜ ਅਨੁਸਾਰ ਉਬਲੇ ਹੋਏ ਛੋਲੇ, ਕੱਟੇ ਹੋਏ ਪਿਆਜ਼-ਟਮਾਟਰ, ਨਿੰਬੂ ਦਾ ਰਸ ਅਤੇ ਧਨੀਆ ਪੱਤੇ ਦੀ ਲੋੜ ਹੈ |ਇਕ ਬਰਤਨ ਵਿਚ ਸਾਰੀ ਸਮੱਗਰੀ ਨੂੰ ਮਿਲਾ ਲਓ | ਸਵਾਦ ਅਨੁਸਾਰ ਨਮਕ ਪਾਓ ਅਤੇ ਧਨੀਆ ਪੱਤਿਆਂ ਨਾਲ ਗਾਰਨਿਸ਼ ਕਰੋ। ਛੋਲਿਆਂ ਦਾ ਸਲਾਦ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...