October 11, 2026, 5:11 am
----------- Advertisement -----------
HomeNewsHealthਸਰਦੀਆਂ 'ਚ ਖਾਓ ਇਹ ਫੂਡਸ, ਕੰਟਰੋਲ ਰਹੇਗਾ ਖਰਾਬ ਕੋਲੈਸਟ੍ਰੋਲ

ਸਰਦੀਆਂ ‘ਚ ਖਾਓ ਇਹ ਫੂਡਸ, ਕੰਟਰੋਲ ਰਹੇਗਾ ਖਰਾਬ ਕੋਲੈਸਟ੍ਰੋਲ

Published on

----------- Advertisement -----------

ਸਰਦੀਆਂ ਵਿੱਚ ਕੋਲੈਸਟ੍ਰੋਲ ਦਾ ਪੱਧਰ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੁੰਦੀ ਹੈ। ਜਿਸ ਕਾਰਨ ਇਸ ਮੌਸਮ ‘ਚ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ ਅਤੇ ਕਈ ਖਤਰਨਾਕ ਬੀਮਾਰੀਆਂ ਵੀ ਪੈਦਾ ਹੋ ਜਾਂਦੀਆਂ ਹਨ। ਦਰਅਸਲ, ਇਸ ਮੌਸਮ ਵਿੱਚ ਲੋਕ ਜ਼ਿਆਦਾ ਤੇਲ ਵਾਲਾ ਅਤੇ ਮਸਾਲੇਦਾਰ ਭੋਜਨ ਖਾਣਾ ਪਸੰਦ ਕਰਦੇ ਹਨ। ਲੋਕ ਸਰਦੀਆਂ ਵਿੱਚ ਕਸਰਤ ਵੀ ਘਟ ਕਰਦੇ ਹਨ। ਜਿਸ ਕਾਰਨ ਸਰੀਰ ਵਿੱਚ ਖ਼ਰਾਬ ਕੋਲੈਸਟ੍ਰਾਲ ਬਣਨ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ। ਇਸ ਲਈ ਇਸ ਮੌਸਮ ‘ਚ ਤੁਹਾਨੂੰ ਆਪਣੀ ਡਾਈਟ ‘ਚ ਅਜਿਹੀਆਂ ਚੀਜ਼ਾਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ, ਜੋ ਖਰਾਬ ਕੋਲੈਸਟ੍ਰੋਲ ਨੂੰ ਘਟਾ ਕੇ ਚੰਗੇ ਕੋਲੈਸਟ੍ਰੋਲ ਨੂੰ ਵਧਾ ਸਕਦੀਆਂ ਹਨ। ਤਾਂ ਆਓ ਜਾਣਦੇ ਹਾਂ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਲਈ ਸਰਦੀਆਂ ਵਿੱਚ ਕਿਹੜੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਹਰੀਆਂ ਪੱਤੇਦਾਰ ਸਬਜ਼ੀਆਂ : ਸਰਦੀਆਂ ਦੇ ਮੌਸਮ ਵਿੱਚ ਕਈ ਤਰ੍ਹਾਂ ਦੀਆਂ ਪੱਤੇਦਾਰ ਸਬਜ਼ੀਆਂ ਮਿਲਦੀਆਂ ਹਨ। ਇਨ੍ਹਾਂ ਸਬਜ਼ੀਆਂ ਦਾ ਸੇਵਨ ਕਰਕੇ ਤੁਸੀਂ ਕੋਲੈਸਟ੍ਰੋਲ ਨੂੰ ਕੰਟਰੋਲ ਕਰ ਸਕਦੇ ਹੋ। ਉਦਾਹਰਣ ਦੇ ਤੌਰ ‘ਤੇ ਪਾਲਕ, ਗੋਭੀ ਆਦਿ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ‘ਚ ਮਦਦਗਾਰ ਹੁੰਦੇ ਹਨ।
ਓਟਸ ਖਾਓ : ਕੋਲੈਸਟ੍ਰਾਲ ਨੂੰ ਕੰਟਰੋਲ ਕਰਨ ਲਈ ਓਟਸ ਨੂੰ ਵਧੀਆ ਵਿਕਲਪ ਮੰਨਿਆ ਜਾਂਦਾ ਹੈ। ਇਹ ਫਾਈਬਰ ਅਤੇ ਹੋਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਤੁਸੀਂ ਨਾਸ਼ਤੇ ਦੌਰਾਨ ਓਟਸ ਨੂੰ ਡਾਈਟ ਵਿੱਚ ਸ਼ਾਮਲ ਕਰ ਸਕਦੇ ਹੋ। ਇਹ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ‘ਚ ਬਹੁਤ ਮਦਦਗਾਰ ਹੈ।

ਭੋਜਨ ‘ਚ ਲਸਣ ਨੂੰ ਸ਼ਾਮਲ ਕਰੋ : ਲਸਣ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਐਂਟੀ ਬੈਕਟੀਰੀਅਲ, ਐਂਟੀ ਫੰਗਲ ਅਤੇ ਐਂਟੀ ਆਕਸੀਡੈਂਟ ਗੁਣ ਹੁੰਦੇ ਹਨ, ਜੋ ਸਰੀਰ ਵਿੱਚ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।
ਬੀਨਜ਼ ਨੂੰ ਡਾਈਟ ਦਾ ਹਿੱਸਾ ਬਣਾਓ : ਤੁਸੀਂ ਬੀਨਜ਼ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਇਹ ਕੋਲੈਸਟ੍ਰੋਲ ਦੇ ਮਰੀਜ਼ਾਂ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ‘ਚ ਘੁਲਣਸ਼ੀਲ ਫਾਈਬਰ ਪਾਇਆ ਜਾਂਦਾ ਹੈ, ਜੋ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...