October 16, 2026, 11:18 pm
----------- Advertisement -----------
HomeNewsHealthਖਾਣਾ ਖਾਣ ਤੋਂ ਬਾਅਦ ਜ਼ਰੂਰ ਖਾਓ ਇਹ ਫ਼ਲ, ਪੇਟ ਸੰਬੰਧੀ ਸਮੱਸਿਆਵਾਂ ਤੋਂ...

ਖਾਣਾ ਖਾਣ ਤੋਂ ਬਾਅਦ ਜ਼ਰੂਰ ਖਾਓ ਇਹ ਫ਼ਲ, ਪੇਟ ਸੰਬੰਧੀ ਸਮੱਸਿਆਵਾਂ ਤੋਂ ਮਿਲੇਗੀ ਰਾਹਤ

Published on

----------- Advertisement -----------

ਆਯੁਰਵੇਦ ਵਿੱਚ ਕਿਹਾ ਗਿਆ ਹੈ ਕਿ ਸਿਹਤਮੰਦ ਵਿਅਕਤੀ ਉਹ ਹੈ ਜਿਸ ਦੇ ਪੈਰ ਗਰਮ, ਪੇਟ ਨਰਮ ਅਤੇ ਸਿਰ ਠੰਡਾ ਹੋਵੇ। ਪਰ ਅੱਜ ਦੇ ਸਮੇਂ ਵਿੱਚ ਗਲਤ ਭੋਜਨ, ਜ਼ਿਆਦਾ ਤਣਾਅ ਆਦਿ ਦਾ ਪ੍ਰਭਾਵ ਸਮੇਂ ਤੋਂ ਪਹਿਲਾਂ ਹੀ ਲੋਕਾਂ ਨੂੰ ਬਿਮਾਰ ਕਰ ਰਿਹਾ ਹੈ। ਖਾਸ ਕਰਕੇ ਪੇਟ ਦੀਆਂ ਸਮੱਸਿਆਵਾਂ ਬਹੁਤ ਆਮ ਹੋ ਗਈਆਂ ਹਨ। ਆਯੁਰਵੇਦ ਮਾਹਿਰਾਂ ਅਨੁਸਾਰ ਪੇਟ ਨੂੰ ਸਾਰੀਆਂ ਬਿਮਾਰੀਆਂ ਦੀ ਜੜ੍ਹ ਮੰਨਿਆ ਜਾਂਦਾ ਹੈ। ਜੇਕਰ ਇਸ ਦਾ ਸਹੀ ਢੰਗ ਨਾਲ ਧਿਆਨ ਰੱਖਿਆ ਜਾਵੇ ਤਾਂ ਇਨਸਾਨ ਸਾਰੀਆਂ ਸਮੱਸਿਆਵਾਂ ਤੋਂ ਆਪਣੇ ਆਪ ਨੂੰ ਬਚਾ ਸਕਦਾ ਹੈ। ਦੱਸ ਦਈਏ ਕਿ ਜੇਕਰ ਤੁਸੀਂ ਖਾਣਾ ਖਾਣ ਤੋਂ ਬਾਅਦ ਹੇਠ ਲਿਖੇ ਫਲਾਂ ਦਾ ਸੇਵਨ ਕਰਦੇ ਹੋ, ਤਾਂ ਤੁਹਾਨੂੰ ਪੇਟ ਦੀ ਸਮੱਸਿਆ ਨਹੀਂ ਹੋਵੇਗੀ। ਆਓ ਜਾਣਦੇ ਹਾਂ ਇਨ੍ਹਾਂ ਬਾਰੇ ।
ਪਪੀਤਾ-
ਤੁਸੀਂ ਨਾਸ਼ਤੇ, ਦੁਪਹਿਰ ਦੇ ਖਾਣੇ ਜਾਂ ਰਾਤ ਦੇ ਖਾਣੇ ਤੋਂ ਬਾਅਦ ਪਪੀਤੇ ਦਾ ਸੇਵਨ ਕਰ ਸਕਦੇ ਹੋ ਕਿਉਕਿ ਪਪੀਤਾ ਫਾਈਬਰ ਅਤੇ ਪ੍ਰੋਟੀਨ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ।ਦੱਸ ਦੇਈਏ ਕਿ ਖਾਣਾ ਖਾਣ ਤੋਂ ਬਾਅਦ ਪਪੀਤੇ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਮਜ਼ਬੂਤ ​​ਹੁੰਦਾ ਹੈ।ਦੂਜੇ ਪਾਸੇ ਜੇਕਰ ਤੁਸੀਂ ਨਿਯਮਿਤ ਤੌਰ ‘ਤੇ ਪਪੀਤੇ ਦਾ ਸੇਵਨ ਕਰਦੇ ਹੋ ਤਾਂ ਪਾਚਨ ਸੰਬੰਧੀ ਕੋਈ ਸਮੱਸਿਆ ਨਹੀਂ ਹੁੰਦੀ ਹੈ।
ਸੇਬ-
ਖਾਣਾ ਖਾਣ ਤੋਂ ਬਾਅਦ ਸੇਬ ਦਾ ਸੇਵਨ ਕਰਨਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਅਜਿਹਾ ਇਸ ਲਈ ਕਿਉਂਕਿ ਸੇਬ ਵਿੱਚ ਪ੍ਰੋਟੀਨ, ਫਾਈਬਰ ਅਤੇ ਵਿਟਾਮਿਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਦੂਜੇ ਪਾਸੇ, ਜੇਕਰ ਤੁਸੀਂ ਰੋਜ਼ਾਨਾ ਸੇਬ ਦਾ ਸੇਵਨ ਕਰਦੇ ਹੋ, ਤਾਂ ਤੁਹਾਨੂੰ ਪੇਟ ਦਰਦ, ਕਬਜ਼ ਅਤੇ ਪਾਚਨ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਹਾਲਾਂਕਿ ਰਾਤ ਦੇ ਖਾਣੇ ਤੋਂ ਬਾਅਦ ਸੇਬ ਦਾ ਸੇਵਨ ਨਹੀਂ ਕਰਨਾ ਚਾਹੀਦਾ।
ਅਮਰੂਦ-
ਭੋਜਨ ਖਾਣ ਤੋਂ ਬਾਅਦ ਅਮਰੂਦ ਦਾ ਸੇਵਨ ਪੇਟ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਅਜਿਹਾ ਇਸ ਲਈ ਕਿਉਂਕਿ ਅਮਰੂਦ ‘ਚ ਵਿਟਾਮਿਨ ਸੀ ਦਾ ਚੰਗਾ ਸਰੋਤ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਦਾ ਕੰਮ ਕਰਦਾ ਹੈ।ਅਮਰੂਦ ‘ਚ ਪਾਏ ਜਾਣ ਵਾਲੇ ਪੋਸ਼ਕ ਤੱਤ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਇਸ ਲਈ ਤੁਸੀਂ ਖਾਣਾ ਖਾਣ ਤੋਂ ਬਾਅਦ ਅਮਰੂਦ ਦਾ ਸੇਵਨ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...