September 6, 2026, 7:53 am
----------- Advertisement -----------
HomeNewsHealthਸਿਹਤਮੰਦ ਅਤੇ ਫਿੱਟ ਰਹਿਣ ਲਈ ਸਰਦੀਆਂ 'ਚ,ਜ਼ਰੂਰ ਖਾਓ ਇਹ ਫਲ

ਸਿਹਤਮੰਦ ਅਤੇ ਫਿੱਟ ਰਹਿਣ ਲਈ ਸਰਦੀਆਂ ‘ਚ,ਜ਼ਰੂਰ ਖਾਓ ਇਹ ਫਲ

Published on

----------- Advertisement -----------

ਆਮ ਕਹਾਵਤ ਹੈ ਕਿ ਇਲਾਜ ਨਾਲੋਂ ਪਰਹੇਜ਼ ਚੰਗਾ ਹੁੰਦਾ ਹੈ। ਕੁਝ ਬਿਮਾਰੀਆਂ ਤੋਂ ਬਚਿਆ ਨਹੀਂ ਜਾ ਸਕਦਾ, ਫਿਰ ਵੀ ਤੁਸੀਂ ਕੁਝ ਖ਼ਾਸ ਗੱਲਾਂ ਧਿਆਨ ‘ਚ ਰੱਖ ਕੇ ਬਿਮਾਰੀ ਦੇ ਅਸਰ ਨੂੰ ਕੁਝ ਹੱਦ ਤਕ ਘਟਾ ਸਕਦੇ ਹੋ ਜਾਂ ਬਿਮਾਰ ਹੋਣ ਤੋਂ ਬਚ ਸਕਦੇ ਹੋ। ਸਰਦੀਆਂ ਦਾ ਮੌਸਮ ਸਿਹਤ ਦੇ ਲਿਹਾਜ਼ ਨਾਲ ਬਹੁਤ ਵਧੀਆ ਮੰਨਿਆ ਜਾਂਦਾ ਹੈ। ਜੇਕਰ ਅਸੀਂ ਫਲ ਖਾਂਦੇ ਰਹਾਂਗੇ ਤਾਂ ਸਾਡਾ ਸਰੀਰ ਕਈ ਬੀਮਾਰੀਆਂ ਤੋਂ ਵੀ ਬਚਿਆ ਰਹਿੰਦਾ ਹੈ। ਠੰਡ ਦੇ ਮੌਸਮ ‘ਚ ਇਮਿਊਨਿਟੀ ਵਧਾਉਣ ਲਈ ਫਲਾਂ ਦਾ ਸੇਵਨ ਬਹੁਤ ਫ਼ਾਇਦੇਮੰਦ ਹੁੰਦਾ ਹੈ। ਗਰਮੀਆਂ ‘ਚ ਲੋਕ ਫਲ ਖਾਣ ਦੇ ਨਾਲ-ਨਾਲ ਜੂਸ ਵੀ ਪੀ ਲੈਂਦੇ ਹਨ ਪਰ ਸਰਦੀਆਂ ‘ਚ ਜੂਸ ਪੀਣ ਕਾਰਨ ਕਈ ਲੋਕਾਂ ਨੂੰ ਜ਼ੁਕਾਮ ਅਤੇ ਗਲਾ ਖ਼ਰਾਬ ਹੋਣ ਦੀ ਸਮੱਸਿਆ ਹੁੰਦੀ ਹੈ। ਇਸੇ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸਰਦੀਆਂ ‘ਚ ਕਿਹੜੇ-ਕਿਹੜੇ ਫਲ ਖਾਣੇ ਚਾਹੀਦੇ ਹਨ, ਜਿਸ ਨਾਲ ਤੁਸੀਂ ਹਮੇਸ਼ਾ ਫਿੱਟ ਰਹੋਗੇ….

1 ਸਰਦੀਆਂ ਦੇ ਮੌਸਮ ‘ਚ ਕੀਵੀ ਖਾਣਾ ਵੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਪ੍ਰੋਟੀਨ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਕਾਰਨ ਠੰਢ ਵਿਚ ਜ਼ਿਆਦਾ ਚਰਬੀ ਵਾਲੀਆਂ ਚੀਜ਼ਾਂ ਖਾਣ ਨਾਲ ਚਰਬੀ ਨੂੰ ਘੱਟ ਕਰਨ ਵਿਚ ਮਦਦ ਮਿਲਦੀ ਹੈ। ਇਹ ਚੰਗੀ ਨੀਂਦ ਲਈ ਵੀ ਮਦਦਗਾਰ ਹੈ।

2 ਸਰਦੀਆਂ ਵਿੱਚ ਰੋਜ਼ਾਨਾ ਕੇਲੇ ਦਾ ਸੇਵਨ ਕਰਨਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਫਾਈਬਰ ਵੀ ਹੁੰਦਾ ਹੈ। ਕੇਲਾ ਸਰੀਰ ‘ਚ ਊਰਜਾ ਵਧਾਉਂਦਾ ਹੈ ਅਤੇ ਨਾਲ ਹੀ ਪਾਚਨ ਤੰਤਰ ਲਈ ਫ਼ਾਇਦੇਮੰਦ ਹੁੰਦਾ ਹੈ।

3 ਅਨਾਰ ਦਾ ਸੇਵਨ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰਦੀਆਂ ਵਿੱਚ ਅਨਾਰ ਖਾਣ ਨਾਲ ਸਰੀਰ ਦੇ ਖੂਨ ਨੂੰ ਪਤਲਾ ਕਰਨ ਵਿੱਚ ਮਦਦ ਮਿਲਦੀ ਹੈ। ਇਹ ਬਲੱਡ ਪ੍ਰੈਸ਼ਰ ਦੇ ਨਾਲ-ਨਾਲ ਦਿਲ ਦੀ ਸਿਹਤ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਅਨਾਰ ਖਾਣ ਨਾਲ ਵੀ ਭਾਰ ਘੱਟ ਹੁੰਦਾ ਹੈ।

4 ਅਸੀਂ ਸਾਰੇ ਜਾਣਦੇ ਹਾਂ ਕਿ ਸੰਤਰਾ ਵਿਟਾਮਿਨ-ਸੀ ਦਾ ਬਹੁਤ ਵਧੀਆ ਸਰੋਤ ਹੈ। ਇਸ ਵਿੱਚ ਕੈਲਸ਼ੀਅਮ ਵੀ ਪਾਇਆ ਜਾਂਦਾ ਹੈ। ਸੰਤਰਾ ਖਾਣ ਨਾਲ ਮੌਸਮ ‘ਚ ਬਦਲਾਅ ਕਾਰਨ ਹੋਣ ਵਾਲੇ ਇਨਫੈਕਸ਼ਨ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ। ਇਹ ਫਲ ਸਰੀਰ ਨੂੰ ਅੰਦਰੋਂ ਮਜ਼ਬੂਤ ​​ਬਣਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...