September 10, 2026, 12:01 pm
----------- Advertisement -----------
HomeNewsHealthਕੱਚੀਆਂ ਸਬਜ਼ੀਆਂ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਬਹੁਤ ਸਾਰੇ ਫਾਇਦੇ, ਅੱਜ...

ਕੱਚੀਆਂ ਸਬਜ਼ੀਆਂ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਬਹੁਤ ਸਾਰੇ ਫਾਇਦੇ, ਅੱਜ ਤੋਂ ਹੀ ਕਰੋ ਇਨ੍ਹਾਂ ਨੂੰ ਡਾਈਟ ’ਚ ਸ਼ਾਮਿਲ

Published on

----------- Advertisement -----------

ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ‘ਚ ਜ਼ਿਆਦਾਤਰ ਲੋਕ ਸਿਹਤਮੰਦ ਰਹਿਣ ਲਈ ਡਾਈਟ ਦਾ ਖਾਸ ਧਿਆਨ ਰੱਖਣ ਲੱਗ ਪਏ ਹਨ। ਫਿੱਟ ਰਹਿਣ ਲਈ ਲੋਕਾਂ ਨੇ ਤੇਲ, ਮਸਾਲੇਦਾਰ ਅਤੇ ਜੰਕ ਫੂਡ ਤੋਂ ਦੂਰੀ ਬਣਾ ਕੇ ਸਬਜ਼ੀਆਂ ਨੂੰ ਘੱਟ ਮਸਾਲਿਆਂ ਵਿੱਚ ਪਕਾਉਣਾ ਜਾਂ ਉਬਾਲ ਕੇ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਬਹੁਤ ਘੱਟ ਲੋਕ ਜਾਣਦੇ ਹਨ ਕਿ ਕੱਚੀਆਂ ਸਬਜ਼ੀਆਂ ਦਾ ਸੇਵਨ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੋ ਸਕਦਾ ਹੈ। ਸਬਜ਼ੀਆਂ ਨੂੰ ਹਮੇਸ਼ਾ ਸਿਹਤ ਲਈ ਸਭ ਤੋਂ ਵਧੀਆ ਭੋਜਨ ਮੰਨਿਆ ਜਾਂਦਾ ਹੈ।

ਅੱਜਕੱਲ੍ਹ ਹਜ਼ਾਰਾਂ ਅਜਿਹੀਆਂ ਸਬਜ਼ੀਆਂ ਹਨ, ਜਿਨ੍ਹਾਂ ਨੂੰ ਅਸੀਂ ਸਾਰੇ ਪਕਾਉਣ ਜਾਂ ਉਬਾਲ ਕੇ ਖਾਣਾ ਪਸੰਦ ਕਰਦੇ ਹਨ। ਪਰ ਕਿ ਤੁਸੀਂ ਜਾਣਦੇ ਹੋ ਕਿ ਕੱਚੀ ਸਬਜ਼ੀ ਖਾਣ ਦੇ ਵੀ ਬਹੁਤ ਸਾਰੇ ਫਾਇਦੇ ਹੁੰਦੇ ਹਨ। ਹਰੀਆਂ ਪੱਤੇਦਾਰ ਸਬਜ਼ੀਆਂ ਸਰੀਰ ਵਿੱਚ ਪਾਣੀ ਅਤੇ ਪੌਸ਼ਟਿਕ ਤੱਤਾਂ ਦੀ ਕਮੀ ਦੇ ਨਾਲ-ਨਾਲ ਹੋਰ ਚੀਜ਼ਾਂ ਲਈ ਵੀ ਫਾਇਦੇਮੰਦ ਹੁੰਦੀਆਂ ਹਨ। ਆਓ ਜਾਣਦੇ ਹਾਂ ਕੱਚੀ ਸਬਜ਼ੀ ਖਾਣ ਦੇ ਫਾਇਦੇ….

1.. ਕਾਰਬੋਹਾਈਡ੍ਰੇਟ ਗੁਣਾਂ ਨਾਲ ਭਰਪੂਰ ਹੋਣ ਕਾਰਨ ਕੱਚੀਆਂ ਸਬਜ਼ੀਆਂ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਊਰਜਾ ਮਿਲਦੀ ਹੈ। ਤੁਸੀਂ ਇਨ੍ਹਾਂ ਨੂੰ ਸਲਾਦ ਦੇ ਰੂਪ ’ਚ ਖਾ ਸਕਦੇ ਹੋ।

2.. ਕੱਚੀਆਂ ਸਬਜ਼ੀਆਂ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ, ਇਸ ਲਈ ਇਨ੍ਹਾਂ ਨੂੰ ਹਰ ਰੋਜ਼ ਆਪਣੀ ਖੁਰਾਕ ਵਿੱਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਬਰੌਕਲੀ, ਹਰੀਆਂ ਬੀਨਜ਼, ਪੱਤੇਦਾਰ ਸਾਗ, ਗਾਜਰ ਅਤੇ ਟਮਾਟਰ ਵਰਗੀਆਂ ਸਬਜ਼ੀਆਂ ਵਿੱਚ ਕੈਲੋਰੀ ਬਹੁਤ ਘੱਟ ਹੁੰਦੀ ਹੈ। ਇਸ ਤੋਂ ਇਲਾਵਾ, ਉਹ ਫਾਈਬਰ, ਵਿਟਾਮਿਨ ਅਤੇ ਖਣਿਜਾਂ ਨਾਲ ਭਰਪੂਰ ਹੁੰਦੇ ਹਨ। 
3.. ਕੱਚੀਆਂ ਸਬਜ਼ੀਆ ਤੁਹਾਡੀ ਚਮੜੀ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ, ਕਿਉਂਕਿ ਇਹ ਵਿਟਾਮਿਨ-ਏ ਅਤੇ ਸੀ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ਦਾ ਸੇਵਨ ਕੋਲੇਜਨ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਦਾ ਹੈ। ਇਹ ਤੁਹਾਡੀ ਚਮੜੀ ’ਤੇ ਚਮਕ ਲਿਆਉਂਦਾ ਹੈ। 
4.. ਜੇਕਰ ਤੁਸੀਂ ਵੀ ਭਾਰ ਘਟਾਉਣ ਬਾਰੇ ਸੋਚ ਰਹੇ ਹੋ, ਤਾਂ ਕੱਚੀ ਸਬਜ਼ੀ ਖਾਣਾ ਸ਼ੁਰੂ ਕਰ ਦਿਓ। ਇਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਚਰਬੀ ਜਮ੍ਹਾ ਨਹੀਂ ਹੁੰਦੀ। 
5.. ਕੱਚੀਆਂ ਸਬਜ਼ੀਆਂ ਵਿੱਚ ਵਿਟਾਮਿਨ-ਈ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ ਸਮੇਤ ਕਈ ਹੋਰ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਨ੍ਹਾਂ ਦਾ ਸੇਵਨ ਕਰਨ ਨਾਲ ਵਾਲਾਂ ਦਾ ਵਿਕਾਸ ਵਧੀਆ ਹੁੰਦਾ ਹੈ ਅਤੇ ਵਾਲ ਝੜਨੇ ਵੀ ਘੱਟ ਹੁੰਦੇ ਹਨ। 
6.. ਡਾਈਟ ’ਚ ਕੱਚੀਆਂ ਸਬਜ਼ੀਆਂ ਨੂੰ ਸ਼ਾਮਿਲ ਕਰਨ ਨਾਲ ਤੁਹਾਡਾ ਪੇਟ ਸਿਹਤਮੰਦ ਰਹਿੰਦਾ ਹੈ। ਇਨ੍ਹਾਂ ’ਚ ਕਾਫ਼ੀ ਮਾਤਰਾ ’ਚ ਫਾਈਬਰ ਹੁੰਦਾ ਹੈ, ਜਿਸ ਕਾਰਨ ਕਬਜ਼, ਬਦਹਜ਼ਮੀ ਅਤੇ ਗੈਸ ਦੀ ਸਮੱਸਿਆ ਨਹੀਂ ਹੁੰਦੀ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...