June 18, 2026, 8:16 am
----------- Advertisement -----------
HomeNewsHealthਉੜਦ ਦੀ ਦਾਲ ਖਾਣ ਨਾਲ ਬਲੱਡ-ਸ਼ੂਗਰ ਰਹਿੰਦਾ ਹੈ ਕੰਟਰੋਲ, ਜਾਣੋ ਇਸ ਦੇ...

ਉੜਦ ਦੀ ਦਾਲ ਖਾਣ ਨਾਲ ਬਲੱਡ-ਸ਼ੂਗਰ ਰਹਿੰਦਾ ਹੈ ਕੰਟਰੋਲ, ਜਾਣੋ ਇਸ ਦੇ ਹੋਰ ਫਾਇਦੇ

Published on

----------- Advertisement -----------
ਦਾਲ ਸਾਡੇ ਭੋਜਨ ਦਾ ਇੱਕ ਅਹਿਮ ਹਿੱਸਾ ਹੈ, ਜਿਸ ਦਾ ਸੇਵਨ ਅਸੀਂ ਆਪਣੇ ਹਰ ਭੋਜਨ ਵਿੱਚ ਕਰਨਾ ਪਸੰਦ ਕਰਦੇ ਹਾਂ। ਅਰਹਰ, ਮਸੂਰ, ਉੜਦ ਸਾਰੀਆਂ ਦਾਲਾਂ ਦੇ ਆਪਣੇ-ਆਪਣੇ ਸ਼ਾਨਦਾਰ ਫਾਇਦੇ ਹਨ ਪਰ ਇਨ੍ਹਾਂ ਦਾਲਾਂ 'ਚੋਂ ਉੜਦ ਦੀ ਦਾਲ ਸਿਹਤ ਲਈ ਬਹੁਤ ਫਾਇਦੇਮੰਦ ਹੈ। ਉੜਦ ਦੀ ਦਾਲ ਛਿੱਲ ਦੇ ਨਾਲ ਅਤੇ ਬਿਨਾਂ ਛਿੱਲ ਦੇ ਵਰਤੀ ਜਾਂਦੀ ਹੈ। ਇਸ ਵਿੱਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਚਰਬੀ, ਵਿਟਾਮਿਨ ਬੀ, ਆਇਰਨ, ਫੋਲਿਕ ਐਸਿਡ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਤੱਤ ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦੇ ਹਨ, ਇਸ ਲਈ ਇਸ ਦਾਲ ਦੀ ਵਰਤੋਂ ਆਯੁਰਵੈਦਿਕ ਦਵਾਈਆਂ ਵਿੱਚ ਕੀਤੀ ਜਾਂਦੀ ਹੈ।
 ਭੋਜਨ 'ਚ ਇਸ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ, ਨਾਲ ਹੀ ਇਹ ਕਈ ਬੀਮਾਰੀਆਂ ਨੂੰ ਵੀ ਠੀਕ ਕਰਦਾ ਹੈ। ਆਓ ਜਾਣਦੇ ਹਾਂ ਕਿ ਉੜਦ ਦੀ ਦਾਲ ਤੁਹਾਨੂੰ ਕਿਹੜੀਆਂ ਬੀਮਾਰੀਆਂ ਤੋਂ ਬਚਾ ਸਕਦੀ ਹੈ। 
1.. ਫਾਈਬਰ ਨਾਲ ਭਰਪੂਰ ਉੜਦ ਦੀ ਦਾਲ ਸ਼ੂਗਰ ਅਤੇ ਗਲੂਕੋਜ਼ ਦੇ ਸਧਾਰਣ ਪੱਧਰ ਨੂੰ ਬਰਕਰਾਰ ਰੱਖਦੀ ਹੈ, ਜਿਸ ਨਾਲ ਸ਼ੂਗਰ ਕੰਟਰੋਲ ਵਿੱਚ ਰਹਿੰਦੀ ਹੈ। 
2.. ਇਹ ਦਾਲ ਜੋੜੇ ਅਤੇ ਮਾਸ-ਪੇਸ਼ੀਆਂ ਵਿੱਚ ਦਰਦ ਅਤੇ ਸੋਜ ਨੂੰ ਦੂਰ ਕਰਨ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਇਸ ’ਚ ਵਿਟਾਮਿਨ ਅਤੇ ਖਣਿਜ ਜ਼ਿਆਦਾ ਮਾਤਰਾ ਵਿੱਚ ਹੁੰਦੇ ਹਨ, ਜੋ ਮੈਟਾਬੋਲਿਜ਼ਮ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ। ਇਹ ਦਾਲ ਤਮਾਅ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹਨ। 
3.. ਉੜਦ ਦੀ ਦਾਲ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ ਜੋ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ। ਇਸ ਦਾਲ ਦਾ ਸੇਵਨ ਕਰਨ ਨਾਲ ਦਸਤ, ਕਬਜ਼, ਕੜਵੱਲ ਜਾਂ ਸੋਜ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਉੜਦ ਦੀ ਦਾਲ ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਲੀਵਰ ਨੂੰ ਮਜ਼ਬੂਤ ​​ਬਣਾਉਣ ਲਈ ਬਹੁਤ ਕਾਰਗਰ ਹੈ।
4.. ਉੜਦ ਦੀ ਦਾਲ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਸਰੀਰ ਨੂੰ ਊਰਜਾ ਦਿੰਦਾ ਹੈ। ਔਰਤਾਂ ਲਈ ਇਹ ਦਾਲ ਬਹੁਤ ਫਾਇਦੇਮੰਦ ਹੈ। ਜੇਕਰ ਗਰਭਵਤੀ ਔਰਤਾਂ ਇਸ ਦਾਲ ਦਾ ਸੇਵਨ ਕਰਦੀਆਂ ਹਨ ਤਾਂ ਉਨ੍ਹਾਂ ਦੇ ਸਰੀਰ 'ਚ ਆਇਰਨ ਦੀ ਕਮੀ ਪੂਰੀ ਹੋ ਜਾਵੇਗੀ। ਉੜਦ ਦੀ ਦਾਲ 'ਚ ਮੌਜੂਦ ਮੈਗਨੀਸ਼ੀਅਮ, ਆਇਰਨ, ਪੋਟਾਸ਼ੀਅਮ, ਫਾਸਫੋਰਸ ਅਤੇ ਕੈਲਸ਼ੀਅਮ ਵਰਗੇ ਖਣਿਜ ਹੱਡੀਆਂ ਨੂੰ ਮਜ਼ਬੂਤ ​​ਕਰਦੇ ਹਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...