August 7, 2026, 6:33 am
----------- Advertisement -----------
HomeNewsHealthਕਾਲੀ ਮਿਰਚ ਦਾ ਜ਼ਿਆਦਾ ਸੇਵਨ ਸਿਹਤ ਸੰਬੰਧੀ ਇਨ੍ਹਾਂ ਸਮੱਸਿਆਵਾਂ ਦਾ ਬਣ ਸਕਦਾ...

ਕਾਲੀ ਮਿਰਚ ਦਾ ਜ਼ਿਆਦਾ ਸੇਵਨ ਸਿਹਤ ਸੰਬੰਧੀ ਇਨ੍ਹਾਂ ਸਮੱਸਿਆਵਾਂ ਦਾ ਬਣ ਸਕਦਾ ਕਾਰਨ

Published on

----------- Advertisement -----------

ਕਾਲੀ ਮਿਰਚ ਇਕ ਕਿਸਮ ਦਾ ਗਰਮ ਮਸਾਲਾ ਹੈ, ਜਿਸ ਦੀ ਵਰਤੋਂ ਹਰ ਘਰ ਵਿਚ ਖਾਣ-ਪੀਣ ਦੀਆਂ ਕਈ ਚੀਜ਼ਾਂ ਵਿਚ ਕੀਤੀ ਜਾਂਦੀ ਹੈ। ਇਹ ਇੱਕ ਸਿਹਤਮੰਦ ਆਯੁਰਵੈਦਿਕ ਮਸਾਲਾ ਹੈ, ਜੋ ਕਈ ਤਰ੍ਹਾਂ ਦੀਆਂ ਸਰੀਰਕ ਸਮੱਸਿਆਵਾਂ ਤੋਂ ਬਚਾਉਂਦਾ ਹੈ। ਜਿਵੇ ਕਿ ਹਰ ਇਕ ਚੀਜ਼ ਦੇ ਫਾਇਦੇ ਦੇ ਨਾਲ ਨਾਲ ਨੁਕਸਾਨ ਵੀ ਹੁੰਦੇ ਹਨ ਓਸੇ ਤਰ੍ਹਾਂ ਕਾਲੀ ਮਿਰਚ ਦਾ ਜ਼ਿਆਦਾ ਸੇਵਨ ਤੁਹਾਨੂੰ ਕੁਝ ਨੁਕਸਾਨ ਵੀ ਪਹੁੰਚਾ ਸਕਦਾ ਹੈ। ਬਹੁਤ ਜ਼ਿਆਦਾ ਕਾਲੀ ਮਿਰਚ ਦਾ ਸੇਵਨ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਵਧਾ ਸਕਦਾ ਹੈ। ਇਸ ਦਾ ਸੇਵਨ ਕਰਨ ਤੋਂ ਬਾਅਦ ਗਲੇ ਅਤੇ ਪੇਟ ‘ਚ ਜਲਨ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਤੋਂ ਇਲਾਵਾ ਕਬਜ਼, ਦਸਤ ਦੀ ਸਮੱਸਿਆ ਵੀ ਹੋ ਸਕਦੀ ਹੈ। ਜੇਕਰ ਗਰਮੀਆਂ ਵਿੱਚ ਪਿੱਤ ਦੀ ਸਮੱਸਿਆ ਹੈ ਤਾਂ ਕਾਲੀ ਮਿਰਚ ਤੋਂ ਬਚਣਾ ਚਾਹੀਦਾ ਹੈ।
ਕਾਲੀ ਮਿਰਚ ਦੀ ਤਾਸੀਰ ਬਹੁਤ ਗਰਮ ਹੁੰਦੀ ਹੈ। ਇਸ ਲਈ ਜੇਕਰ ਤੁਹਾਨੂੰ ਪੇਟ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਤੁਹਾਨੂੰ ਇਸ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ। ਜੇਕਰ ਇਸ ਦਾ ਜ਼ਿਆਦਾ ਮਾਤਰਾ ‘ਚ ਸੇਵਨ ਕੀਤਾ ਜਾਵੇ ਤਾਂ ਤੁਹਾਨੂੰ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਗਰਭ ਅਵਸਥਾ ਦੌਰਾਨ ਗਰਮ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਗਰਭ ਅਵਸਥਾ ਦੌਰਾਨ ਕਾਲੀ ਮਿਰਚ ਦਾ ਸੇਵਨ ਬਹੁਤ ਘੱਟ ਮਾਤਰਾ ‘ਚ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਬੱਚੇ ਨੂੰ ਦੁੱਧ ਪਿਲਾਉਂਦੇ ਹੋ ਤਾਂ ਕਾਲੀ ਮਿਰਚ ਬਿਲਕੁਲ ਨਹੀਂ ਖਾਣੀ ਚਾਹੀਦੀ। ਇਸ ਨਾਲ ਬੱਚੇ ਦੇ ਪੇਟ ਵਿੱਚ ਜਲਨ ਹੋ ਸਕਦੀ ਹੈ।
ਜੇਕਰ ਤੁਸੀਂ ਜ਼ਿਆਦਾ ਮਾਤਰਾ ‘ਚ ਕਾਲੀ ਮਿਰਚ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਸਾਹ ਦੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਕਾਲੀ ਮਿਰਚ ਪਾਊਡਰ ਦਾ ਜ਼ਿਆਦਾ ਮਾਤਰਾ ‘ਚ ਸੇਵਨ ਕਰਨ ਨਾਲ ਤੁਹਾਡੀ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਲਈ ਤੁਹਾਨੂੰ ਇਸ ਦਾ ਜ਼ਿਆਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ।
ਕਾਲੀ ਮਿਰਚ ਦਾ ਜ਼ਿਆਦਾ ਸੇਵਨ ਕਰਨ ਨਾਲ ਚਮੜੀ ਖੁਸ਼ਕ ਹੋ ਜਾਂਦੀ ਹੈ, ਇਸ ਲਈ ਜੇਕਰ ਤੁਹਾਡੀ ਚਮੜੀ ਖੁਸ਼ਕ ਹੈ ਤਾਂ ਕਾਲੀ ਮਿਰਚ ਦਾ ਜ਼ਿਆਦਾ ਸੇਵਨ ਨਾ ਕਰੋ।
ਗਰਮੀਆਂ ਦੇ ਮੌਸਮ ‘ਚ ਕਾਲੀ ਮਿਰਚ ਨੂੰ ਜ਼ਿਆਦਾ ਨਹੀਂ ਖਾਣਾ ਚਾਹੀਦਾ। ਕਿਉਕਿ ਇਸ ਨਾਲ ਸਰੀਰ ਦੀ ਗਰਮੀ ਵਧ ਸਕਦੀ ਹੈ, ਜਿਸ ਕਾਰਨ ਨੱਕ ਤੋਂ ਖੂਨ ਵਗਣ ਦੀ ਸਮੱਸਿਆ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...