August 27, 2026, 2:00 pm
----------- Advertisement -----------
HomeNewsHealthਨਵੀਂ ਖੋਜ ਦਾ ਦਾਅਵਾ - ਹਫ਼ਤੇ 'ਚ 75 ਮਿੰਟ ਦੀ ਸੈਰ ਡਿਪਰੈਸ਼ਨ...

ਨਵੀਂ ਖੋਜ ਦਾ ਦਾਅਵਾ – ਹਫ਼ਤੇ ‘ਚ 75 ਮਿੰਟ ਦੀ ਸੈਰ ਡਿਪਰੈਸ਼ਨ ਨੂੰ ਕਰੇਗੀ ਦੂਰ

Published on

----------- Advertisement -----------

ਆਪਣੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਅਸੀਂ ਆਪਣੇ ਆਪ ਨੂੰ ਇੰਨਾ ਵਿਅਸਤ ਕਰ ਲਿਆ ਹੈ ਕਿ ਆਪਣੇ ਆਪ ਨੂੰ ਦੇਣ ਲਈ ਸਮਾਂ ਹੀ ਨਹੀਂ ਹੈ। ਇਸ ਦਾ ਅਸਰ ਸਾਡੇ ਸਰੀਰ ‘ਤੇ ਪੈ ਰਿਹਾ ਹੈ ਅਤੇ ਲਗਾਤਾਰ ਸ਼ੂਗਰ, ਬਲੱਡ ਪ੍ਰੈਸ਼ਰ ਦੇ ਨਾਲ-ਨਾਲ ਡਿਪਰੈਸ਼ਨ ਵਰਗੀਆਂ ਬੀਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ। ਜੇਕਰ ਲੰਬੇ ਸਮੇਂ ਤੱਕ ਡਿਪ੍ਰੈਸ਼ਨ ਦੀ ਸਮੱਸਿਆ ਰਹਿੰਦੀ ਹੈ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਇਸ ਲਈ ਜਿੰਨੀ ਜਲਦੀ ਹੋ ਸਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਖੋਜ ਮਾਹਿਰਾਂ ਦੇ ਅਨੁਸਾਰ, ਜੇਕਰ ਤੁਸੀਂ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੁਆਰਾ ਸਿਫਾਰਸ਼ ਕੀਤੀ ਕਸਰਤ ਦੀ ਮਿਆਦ ਦੇ ਅੱਧੇ ਸਮੇਂ ਤੱਕ ਵੀ ਕਸਰਤ ਕਰਦੇ ਹੋ, ਤਾਂ ਡਿਪਰੈਸ਼ਨ ਦੀ ਸੰਭਾਵਨਾ 20% ਤੱਕ ਘੱਟ ਜਾਂਦੀ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਹਫਤੇ ‘ਚ 75 ਮਿੰਟ ਸੈਰ ਕਰਦੇ ਹੋ ਤਾਂ ਤੁਸੀਂ ਡਿਪ੍ਰੈਸ਼ਨ ਦਾ ਸ਼ਿਕਾਰ ਹੋਣ ਤੋਂ ਬਚ ਸਕਦੇ ਹੋ। ਇਹ ਨਤੀਜਾ ਕੈਮਬ੍ਰਿਜ ਯੂਨੀਵਰਸਿਟੀ, ਯੂ.ਕੇ. ਵਿੱਚ ਕੀਤੀ ਗਈ ਇੱਕ ਖੋਜ ਵਿੱਚ ਸਾਹਮਣੇ ਆਇਆ ਹੈ।
WHO ਦੇ ਅਨੁਸਾਰ ਹਫ਼ਤੇ ਵਿੱਚ 150 ਮਿੰਟ ਦੀ ਕਸਰਤ ਜ਼ਰੂਰੀ ਹੈ। ਇਸ ਦੇ ਨਾਲ ਹੀ ਕੈਂਬਰਿਜ ਦੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਇਸ ਤੋਂ ਅੱਧਾ ਸਮਾਂ ਵੀ ਸੈਰ ਜਾ ਕਸਰਤ ਨੂੰ ਦਿਓਗੇ ਤਾਂ ਸਰੀਰਕ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਠੀਕ ਰਹੇਗੀ। ਕਸਰਤ ਕਰਨ ਨਾਲ ਸਰੀਰ ਵਿਚ ਐਂਡੋਰਫਿਨ ਨਾਮਕ ਰਸਾਇਣ ਪੈਦਾ ਹੁੰਦੇ ਹਨ, ਜਿਸ ਨਾਲ ਅਸੀਂ ਖੁਸ਼ੀ ਮਹਿਸੂਸ ਕਰਦੇ ਹਾਂ। ਇਹ ਡਿਪਰੈਸ਼ਨ ਨਾਲ ਜੂਝ ਰਹੇ ਲੋਕਾਂ ਦੀ ਮਦਦ ਕਰ ਸਕਦਾ ਹੈ।
ਇਹ ਖੋਜ 1 ਲੱਖ 90 ਹਜ਼ਾਰ ਲੋਕਾਂ ‘ਤੇ ਕੀਤੀ ਗਈ ਹੈ। ਇਸ ਵਿਚ ਭਾਰਤ, ਅਮਰੀਕਾ, ਰੂਸ, ਮੈਕਸੀਕੋ, ਆਸਟ੍ਰੇਲੀਆ, ਜਾਪਾਨ ਸਮੇਤ ਯੂਰਪੀ ਦੇਸ਼ਾਂ ਦੇ ਲੋਕ ਸ਼ਾਮਲ ਹੋਏ। ਅਧਿਐਨ ਵਿੱਚ ਸ਼ਾਮਲ ਲੋਕਾਂ ਵਿੱਚੋਂ, 28,000 ਡਿਪਰੈਸ਼ਨ ਤੋਂ ਪੀੜਤ ਸਨ। ਖੋਜ ਟੀਮ ਦੇ ਚੇਅਰਮੈਨ ਅਨੁਸਾਰ ਸਰੀਰਕ ਗਤੀਵਿਧੀਆਂ ਦਾ ਮਾਨਸਿਕ ਸਿਹਤ ‘ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ। ਡਿਪਰੈਸ਼ਨ ਕਾਰਨ ਨੀਂਦ ਨਾ ਆਉਣਾ, ਭਾਰ ਵਧਣਾ, ਅੱਖਾਂ ਦੀ ਕਮਜ਼ੋਰੀ, ਥਕਾਵਟ, ਕੰਮ ਵਿੱਚ ਦਿਲਚਸਪੀ ਨਾ ਹੋਣਾ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...