November 11, 2026, 6:26 am
----------- Advertisement -----------
HomeNewsHealthਡੇਂਗੂ ਦੇ ਮਰੀਜ਼ਾਂ ਲਈ ਵਰਦਾਨ ਹੈ ਇਹ ਫਲ, ਤੇਜ਼ੀ ਨਾਲ ਵਧਣ ਲੱਗਣਗੇ...

ਡੇਂਗੂ ਦੇ ਮਰੀਜ਼ਾਂ ਲਈ ਵਰਦਾਨ ਹੈ ਇਹ ਫਲ, ਤੇਜ਼ੀ ਨਾਲ ਵਧਣ ਲੱਗਣਗੇ ਪਲੇਟਲੈਟਸ!

Published on

----------- Advertisement -----------

ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਬੁਖਾਰ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਹੈ। ਇਸ ਗੰਭੀਰ ਬੀਮਾਰੀ ‘ਚ ਪਲੇਟਲੇਟ ਕਾਊਂਟ ਘੱਟ ਹੋਣ ਲੱਗਦੇ ਹਨ। ਪਲੇਟਲੈਟਸ ਖੂਨ ਦੇ ਜੰਮਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਇਹਨਾਂ ਦੀ ਕਮੀ ਨਾਲ ਗੰਭੀਰ ਖੂਨ ਵਹਿ ਸਕਦਾ ਹੈ ਅਤੇ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।
ਦੱਸ ਦਈਏ ਕਿ ਅਜਿਹੇ ਚ ਸਾਨੂੰ ਕੁਝ ਅਜਿਹੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ ਜੋ ਡੇਂਗੂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਸਕਦੇ ਹਨ। ਇਨ੍ਹਾਂ ਫਲਾਂ ਵਿੱਚ ਭਰਪੂਰ ਮਾਤਰਾ ਵਿੱਚ ਪੌਸ਼ਟਿਕ ਤੱਤ ਹੁੰਦੇ ਹਨ ਜੋ ਕੁਦਰਤੀ ਤੌਰ ‘ਤੇ ਪਲੇਟਲੇਟ ਦੀ ਗਿਣਤੀ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਡੇਂਗੂ ਦੌਰਾਨ ਪਲੇਟਲੈਟਸ ਵਧਾਉਣ ਲਈ ਕਿਹੜੇ ਫਲ ਸਭ ਤੋਂ ਜ਼ਿਆਦਾ ਫਾਇਦੇਮੰਦ ਹੁੰਦੇ ਹਨ ਅਤੇ ਇਨ੍ਹਾਂ ਦਾ ਸੇਵਨ ਕਿਵੇਂ ਕਰੀਏ।
ਕੀਵੀ
ਪੋਸ਼ਕ ਤੱਤਾਂ ਨਾਲ ਭਰਪੂਰ ਕੀਵੀ ਡੇਂਗੂ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ। ਇਹ ਫਲ ਡੇਂਗੂ ਦੇ ਮਰੀਜ਼ਾਂ ਲਈ ਰਾਮਬਾਣ ਹੈ। ਕੀਵੀ ‘ਚ ਫਾਈਬਰ ਵੀ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਦਾ ਹੈ ਅਤੇ ਕੀਵੀ ਪਲੇਟਲੇਟ ਕਾਊਂਟ ਵਧਾਉਣ ‘ਚ ਵੀ ਤੁਹਾਡੀ ਮਦਦ ਕਰ ਸਕਦਾ ਹੈ।
ਅਨਾਰ
ਅਨਾਰ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ਵਿੱਚ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਤੁਹਾਨੂੰ ਕਈ ਸਮੱਸਿਆਵਾਂ ਤੋਂ ਬਚਾਉਂਦਾ ਹੈ। ਇਸ ਵਿੱਚ ਵਿਟਾਮਿਨ ਸੀ ਦੀ ਮਾਤਰਾ ਹੁੰਦੀ ਹੈ। ਅਨਾਰ ਦੇ ਬੀਜ ਖਾਣ ਨਾਲ ਥਕਾਵਟ, ਕਮਜ਼ੋਰੀ ਆਦਿ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਹ ਸਰੀਰ ਵਿੱਚ ਲਾਲ ਰਕਤਾਣੂਆਂ ਦੇ ਨਿਰਮਾਣ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਅਨਾਰ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ​​ਕਰਦਾ ਹੈ।
ਅਮਰੂਦ
ਅਮਰੂਦ ਵਿੱਚ ਵਿਟਾਮਿਨ ਸੀ ਅਤੇ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਵਿਟਾਮਿਨ ਸੀ ਇਮਿਊਨ ਸਿਸਟਮ ਨੂੰ ਵਧਾਉਂਦਾ ਹੈ ਅਤੇ ਆਇਰਨ ਲਾਲ ਰਕਤਾਣੂਆਂ ਦੇ ਨਿਰਮਾਣ ਵਿੱਚ ਮਦਦ ਕਰਦਾ ਹੈ। ਡੇਂਗੂ ਦੌਰਾਨ ਰੋਜ਼ਾਨਾ 1-2 ਅਮਰੂਦ ਖਾਣ ਨਾਲ ਪਲੇਟਲੇਟ ਦੀ ਗਿਣਤੀ ਵਧ ਸਕਦੀ ਹੈ। ਇਨ੍ਹਾਂ ਫਲਾਂ ਤੋਂ ਇਲਾਵਾ ਡੇਂਗੂ ਦੇ ਮਰੀਜਾਂ ਨੂੰ ਪਾਣੀ, ਜੂਸ ਅਤੇ ਓ.ਆਰ.ਐਸ ਘੋਲ ਵਰਗੇ ਤਰਲ ਪਦਾਰਥਾਂ ਦਾ ਭਰਪੂਰ ਸੇਵਨ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...