July 24, 2026, 1:30 pm
----------- Advertisement -----------
HomeNewsHealthਹਾਈ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਖਾਓ ਇਹ ਫ਼ਲ; BP ਰਹੇਗਾ ਕੰਟਰੋਲ

ਹਾਈ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਖਾਓ ਇਹ ਫ਼ਲ; BP ਰਹੇਗਾ ਕੰਟਰੋਲ

Published on

----------- Advertisement -----------

ਭਾਰਤ ‘ਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਕਿਉਂਕਿ ਇੱਥੇ ਲੋਕ ਨਮਕੀਨ ਚੀਜ਼ਾਂ ਜ਼ਿਆਦਾ ਖਾਂਦੇ ਹਨ। ਨਮਕੀਨ ਭੋਜਨ ਵਿੱਚ ਸੋਡੀਅਮ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਇਹਨਾਂ ਸਮੱਸਿਆਵਾਂ ਨੂੰ ਜਨਮ ਦਿੰਦੀ ਹੈ। ਹਰ ਸਾਲ ਲੱਖਾਂ ਲੋਕ ਹਾਈ ਬਲੱਡ ਪ੍ਰੈਸ਼ਰ ਕਾਰਨ ਦਿਲ ਦੇ ਦੌਰੇ ਅਤੇ ਸਟ੍ਰੋਕ ਕਾਰਨ ਆਪਣੀ ਜਾਨ ਗੁਆ ​​ਲੈਂਦੇ ਹਨ।
WHO ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਦੁਨੀਆ ਭਰ ਵਿੱਚ ਲਗਭਗ 1 ਬਿਲੀਅਨ ਲੋਕ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ। ਹਾਈ ਬੀਪੀ ਨਾਲ ਦਿਲ ਦੇ ਰੋਗ, ਸਟ੍ਰੋਕ ਅਤੇ ਗੁਰਦੇ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਦਾ ਹੈ। ਆਓ ਜਾਣਦੇ ਹਾਂ ਉਹ ਕਿਹੜੇ 3 ਫਲ ਹਨ ਜਿਨ੍ਹਾਂ ਨੂੰ ਖਾ ਕੇ ਬਲੱਡ ਪ੍ਰੈਸ਼ਰ ਕੰਟਰੋਲ ਕੀਤਾ ਜਾ ਸਕਦਾ ਹੈ।
ਸੰਤਰਾ
ਅਸੀਂ ਅਕਸਰ ਇਮਿਊਨਿਟੀ ਵਧਾਉਣ ਲਈ ਸੰਤਰਾ ਖਾਂਦੇ ਹਾਂ, ਕਿਉਂਕਿ ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ, ਪਰ ਇਹ ਇੱਕ ਖੱਟਾ ਫ਼ਲ ਵੀ ਹੈ ਜਿਸ ਵਿੱਚ ਸਿਟਰਸ ਐਸਿਡ ਹੁੰਦਾ ਹੈ ਅਤੇ ਇਹ ਬਲੱਡ ਪ੍ਰੈਸ਼ਰ ਨੂੰ ਵਧਣ ਤੋਂ ਰੋਕਦਾ ਹੈ।
ਕੇਲਾ
ਸਿਹਤ ਮਾਹਿਰਾਂ ਅਨੁਸਾਰ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਕੇਲਾ ਜ਼ਰੂਰ ਖਾਣਾ ਚਾਹੀਦਾ ਹੈ, ਇਹ ਇੱਕ ਆਮ ਫਲ ਹੈ ਅਤੇ ਬਹੁਤ ਸਾਰੇ ਲੋਕ ਇਸ ਨੂੰ ਪਸੰਦ ਕਰਦੇ ਹਨ। ਇਸ ਫਲ ਵਿੱਚ ਪੋਟਾਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ ਜੋ ਹਾਈਪਰਟੈਨਸ਼ਨ ਦੀ ਸਮੱਸਿਆ ਨੂੰ ਘੱਟ ਕਰ ਸਕਦਾ ਹੈ।
ਸੇਬ
ਅਸੀਂ ਆਪਣੇ ਵੱਡਿਆਂ ਤੋਂ ਅਕਸਰ ਸੁਣਦੇ ਆਏ ਹਾਂ, ‘ਜੇਕਰ ਤੁਸੀਂ ਰੋਜ਼ ਇੱਕ ਸੇਬ ਖਾਓਗੇ ਤਾਂ ਡਾਕਟਰ ਕੋਲ ਜਾਣ ਦੀ ਲੋੜ ਨਹੀਂ ਪਵੇਗੀ।’ ਇਹ ਐਂਟੀਆਕਸੀਡੈਂਟਸ ਦਾ ਭਰਪੂਰ ਸਰੋਤ ਹੈ ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਇਹ ਕਿਸੇ ਦਵਾਈ ਤੋਂ ਘੱਟ ਨਹੀਂ ਹੈ।
ਚੰਗੀ ਸਿਹਤ ਬਣਾਈ ਰੱਖਣ ਲਈ ਡਾਈਟ ਸਭ ਤੋਂ ਜ਼ਰੂਰੀ ਹੈ, ਇਸ ਲਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਣ ਲਈ ਖਾਣ-ਪੀਣ ਵਾਲੀਆਂ ਚੀਜ਼ਾਂ ਵੱਲ ਜ਼ਿਆਦਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਹੋ ਤਾਂ ਫਲਾਂ ਤੋਂ ਇਲਾਵਾ ਘੱਟ ਫੈਟ ਵਾਲੇ ਭੋਜਨ ਅਤੇ ਸਬਜ਼ੀਆਂ, ਡੇਅਰੀ ਉਤਪਾਦਾਂ ਦਾ ਜ਼ਿਆਦਾ ਸੇਵਨ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...