ਹਰੀ ਮਿਰਚ ਅਜਿਹੀ ਖਾਣ ਵਾਲੀ ਚੀਜ਼ ਹੈ ਜਿਸ ਦੇ ਬਿਨਾਂ ਜ਼ਿਆਦਾਤਰ ਖਾਣਾ ਅਧੂਰਾ ਲੱਗਦਾ ਹੈ। ਜੇਕਰ ਭਾਰਤੀ ਪਕਵਾਨਾਂ ਦੀ ਗੱਲ ਕਰੀਏ ਤਾਂ ਹਰੀ ਮਿਰਚ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਜ਼ਿਆਦਾਤਰ ਲੋਕ ਇਸ ਦੇ ਫਾਇਦਿਆਂ ਬਾਰੇ ਨਹੀਂ ਜਾਣਦੇ ਹਨ। ਸਬਜ਼ੀਆਂ ਅਤੇ ਦਾਲਾਂ ਦੇ ਨਾਲ-ਨਾਲ ਇਸ ਦੀ ਵਰਤੋਂ ਸਲਾਦ ‘ਚ ਵੀ ਕੀਤੀ ਜਾਂਦੀ ਹੈ।
ਹਰੀ ਮਿਰਚ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ ਜਿਵੇਂ- ਵਿਟਾਮਿਨ ਏ, ਵਿਟਾਮਿਨ ਬੀ6, ਵਿਟਾਮਿਨ ਸੀ, ਆਇਰਨ, ਕਾਪਰ, ਪੋਟਾਸ਼ੀਅਮ, ਪ੍ਰੋਟੀਨ ਅਤੇ ਕਾਰਬੋਹਾਈਡ੍ਰੇਟ। ਇੰਨਾ ਹੀ ਨਹੀਂ ਇਸ ‘ਚ ਬੀਟਾ ਕੈਰੋਟੀਨ, ਕ੍ਰਿਪਟੋਕਸੈਂਥਿਨ, ਲੂਟੀਨ-ਜ਼ੀਐਕਸੈਂਥਿਨ ਆਦਿ ਸਿਹਤਮੰਦ ਚੀਜ਼ਾਂ ਮੌਜੂਦ ਹੁੰਦੀਆਂ ਹਨ। ਅਜਿਹੇ ‘ਚ ਇਸ ਨੂੰ ਖਾਣ ਨਾਲ ਸਿਹਤ ਨਾਲ ਜੁੜੀਆਂ ਕਈ ਚੀਜ਼ਾਂ ਪ੍ਰਭਾਵਿਤ ਹੁੰਦੀਆਂ ਹਨ। ਆਓ ਜਾਣਦੇ ਹਾਂ ਇਸ ਦੇ ਕੀ ਫਾਇਦੇ ਹਨ।
ਮੋਟਾਪੇ ਕਾਰਨ ਵਿਅਕਤੀ ਨੂੰ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਹਰੀ ਮਿਰਚ ਦਾ ਸੇਵਨ ਕਰਦੇ ਹੋ ਤਾਂ ਇਹ ਭਾਰ ਵਧਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ‘ਚ ਮਦਦਗਾਰ ਸਾਬਤ ਹੋ ਸਕਦੀ ਹੈ।
ਅੱਖਾਂ ਨੂੰ ਸਿਹਤਮੰਦ ਰੱਖਣ ਲਈ ਹਰੀ ਮਿਰਚ ਫਾਇਦੇਮੰਦ ਸਾਬਤ ਹੋ ਸਕਦੀ ਹੈ। ਮਿਰਚ ‘ਚ ਬੀਟਾ ਕੈਰੋਟੀਨ ਹੁੰਦਾ ਹੈ ਜੋ ਅੱਖਾਂ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦੀ ਹੈ। ਖੋਜ ‘ਚ ਪਾਇਆ ਗਿਆ ਹੈ ਕਿ ਹਰੀ ਮਿਰਚ ‘ਚ ਲੂਟੀਨ ਅਤੇ ਜ਼ੈਕਸੈਂਥਿਨ ਵਰਗੇ ਪੌਸ਼ਟਿਕ ਤੱਤ ਦੇ ਨਾਲ-ਨਾਲ ਐਂਟੀਆਕਸੀਡੈਂਟ ਗੁਣ ਹੁੰਦੇ ਹਨ। ਹਰੀ ਮਿਰਚ ‘ਚ ਪਾਏ ਜਾਣ ਵਾਲੇ ਇਹ ਗੁਣ ਅਤੇ ਪੋਸ਼ਕ ਤੱਤ ਅੱਖਾਂ ਦੀ ਸਿਹਤ ਲਈ ਫਾਇਦੇਮੰਦ ਹੋ ਸਕਦੇ ਹਨ।












