September 11, 2026, 10:29 pm
----------- Advertisement -----------
HomeNewsHealthਇਨ੍ਹਾਂ ਚੀਜ਼ਾਂ ਦੇ ਸੇਵਨ ਨਾਲ ਵਧਦੀ ਹੈ ਵਾਲ ਝੜਨ ਦੀ ਸਮੱਸਿਆ

ਇਨ੍ਹਾਂ ਚੀਜ਼ਾਂ ਦੇ ਸੇਵਨ ਨਾਲ ਵਧਦੀ ਹੈ ਵਾਲ ਝੜਨ ਦੀ ਸਮੱਸਿਆ

Published on

----------- Advertisement -----------

ਕਾਲੇ ਸੰਘਣੇ ਵਾਲ ਹਰ ਕੋਈ ਚਾਹੁੰਦਾ ਹੈ। ਲੜਕੇ ਹੋਣ ਜਾਂ ਲੜਕੀਆਂ, ਹਰ ਕੋਈ ਕਾਲੇ ਸੰਘਣੇ ਵਾਲਾਂ ਦੀ ਇੱਛਾ ਰੱਖਦਾ ਹੈ ਪਰ ਅੱਜ ਦੀ ਜੀਵਨ ਸ਼ੈਲੀ, ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਪ੍ਰਦੂਸ਼ਿਤ ਵਾਤਾਵਰਨ ਕਾਰਨ ਵਾਲਾਂ ਦੇ ਝੜਨ ਦੀ ਸਮੱਸਿਆ ਵਧਦੀ ਜਾ ਰਹੀ ਹੈ। ਲੋਕਾਂ ਦੇ ਵਾਲ ਛੋਟੀ ਉਮਰ ਵਿੱਚ ਹੀ ਝੜਨੇ ਸ਼ੁਰੂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਮਾਹਿਰਾਂ ਅਨੁਸਾਰ ਵਾਲਾਂ ਦਾ ਝੜਨਾ ਕੁਝ ਖਾਸ ਚੀਜ਼ਾਂ ਦੇ ਸੇਵਨ ਨਾਲ ਜ਼ਿਆਦਾ ਹੁੰਦਾ ਹੈ। ਜਾਣੇ-ਅਣਜਾਣੇ ਵਿਚ ਲੋਕ ਅਜਿਹੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦਾ ਸੇਵਨ ਕਰਦੇ ਰਹਿੰਦੇ ਹਨ ਜਿਸ ਨਾਲ ਵਾਲਾਂ ਦੀ ਸੱਮਸਿਆ ਪੈਦਾ ਹੋ ਜਾਂਦੀ ਹੈ । ਇਸ ਲਈ ਆਓ ਜਾਣਦੇ ਹਾਂ ਕਿ ਕਿਹੜੇ ਖਾਣੇ ਦੇ ਸੇਵਨ ਨਾਲ ਵਾਲ ਝੜਨ ਦੀ ਸਮੱਸਿਆ ਵਧ ਜਾਂਦੀ ਹੈ।


ਖੰਡ ਦਾ ਜ਼ਿਆਦਾ ਸੇਵਨ ਕਈ ਬਿਮਾਰੀਆਂ ਨੂੰ ਜਨਮ ਦਿੰਦਾ ਹੈ। ਇੱਕ ਅਧਿਐਨ ਦੇ ਅਨੁਸਾਰ, ਸ਼ੂਗਰ ਦੇ ਮਰੀਜ਼ਾਂ ਵਿੱਚ ਇਨਸੁਲਿਨ ਪ੍ਰਤੀਰੋਧ ਬਣਦਾ ਹੈ, ਜਿਸ ਕਾਰਨ ਉਨ੍ਹਾਂ ਦੇ ਵਾਲ ਝੜਨੇ ਸ਼ੁਰੂ ਹੋ ਜਾਂਦੇ ਹਨ। ਜ਼ਿਆਦਾ ਭਾਰ ਹੋਣ ਨਾਲ ਵੀ ਵਾਲ ਝੜ ਸਕਦੇ ਹਨ। ਜੇਕਰ ਇਸ ‘ਤੇ ਸਹੀ ਸਮੇਂ ‘ਤੇ ਕਾਬੂ ਨਾ ਪਾਇਆ ਜਾਵੇ ਤਾਂ ਇਹ ਗੰਜੇਪਨ ਦਾ ਕਾਰਨ ਵੀ ਬਣ ਸਕਦਾ ਹੈ। ਇਸ ਲਈ ਖੰਡ ਦਾ ਸੇਵਨ ਘੱਟ ਤੋਂ ਘੱਟ ਰੱਖਣਾ ਚਾਹੀਦਾ ਹੈ।


ਸ਼ਰਾਬ ਦਾ ਸੇਵਨ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਸ਼ਰਾਬ ਦਾ ਅਸਰ ਵਾਲਾਂ ‘ਤੇ ਵੀ ਪੈਂਦਾ ਹੈ। ਅਸਲ ਵਿੱਚ ਵਾਲਾਂ ਕੇਰਾਟਿਨ ਨਾਮਕ ਪ੍ਰੋਟੀਨ ਤੋਂ ਬਣੇ ਹੁੰਦੇ ਹਨ। ਸ਼ਰਾਬ ਦੇ ਸੇਵਨ ਨਾਲ ਪ੍ਰੋਟੀਨ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਵਾਲ ਕਮਜ਼ੋਰ ਹੋ ਜਾਂਦੇ ਹਨ ਅਤੇ ਡਿੱਗਣ ਲੱਗਦੇ ਹਨ।


ਅੱਜ ਕੱਲ੍ਹ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਤੱਕ ਜੰਕ ਫੂਡ ਦਾ ਸੇਵਨ ਵੱਧ ਗਿਆ ਹੈ। ਜੰਕ ਫੂਡ ਸਿਹਤ ਲਈ ਬਹੁਤ ਹਾਨੀਕਾਰਕ ਹੁੰਦਾ ਹੈ। ਜੰਕ ਫੂਡ ਵਿੱਚ ਸੈਚੂਰੇਟਿਡ ਅਤੇ ਮੋਨੋਅਨਸੈਚੂਰੇਟਿਡ ਫੈਟ ਪਾਏ ਜਾਂਦੇ ਹਨ। ਜਿਸ ਕਾਰਨ ਮੋਟਾਪਾ ਵਧਣ ਦੇ ਨਾਲ-ਨਾਲ ਦਿਲ ਦੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਵਾਲ ਝੜਨ ਦੀ ਸਮੱਸਿਆ ਵੀ ਹੁੰਦੀ ਹੈ। ਮਸਾਲੇਦਾਰ ਅਤੇ ਤੇਲਯੁਕਤ ਭੋਜਨਾਂ ਦਾ ਸੇਵਨ ਸਿਰ ਦੀ ਚਮੜੀ ਨੂੰ ਲੁਬਰੀਕੇਟ ਕਰਦਾ ਹੈ, ਇਸ ਨਾਲ ਛੋਟੇ ਪੋਰਸ ਹੋ ਸਕਦੇ ਹਨ ਅਤੇ ਵਾਲ ਝੜਨ ਦੀ ਸਮੱਸਿਆ ਵਧ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...