September 12, 2026, 12:01 am
----------- Advertisement -----------
HomeNewsHealthਡਾਇਬਟੀਜ਼ ਮਰੀਜ਼ ਰੋਜ਼ਾਨਾ ਰੁਟੀਨ 'ਚ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ

ਡਾਇਬਟੀਜ਼ ਮਰੀਜ਼ ਰੋਜ਼ਾਨਾ ਰੁਟੀਨ ‘ਚ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਧਿਆਨ

Published on

----------- Advertisement -----------

ਭਾਰਤ ਵਿੱਚ ਸ਼ੂਗਰ ਦੇ 7 ਕਰੋੜ ਤੋਂ ਵੱਧ ਮਰੀਜ਼ ਹਨ। ਇਹ ਬਿਮਾਰੀ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਜੇਕਰ ਤੁਹਾਨੂੰ ਡਾਇਬਟੀਜ਼ ਹੈ, ਤਾਂ ਤੁਹਾਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਕੁਝ ਚੀਜ਼ਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ ਕਿਉਂਕਿ ਇਹ ਅਜਿਹੀ ਬਿਮਾਰੀ ਹੈ ਜਿਸ ਨਾਲ ਤੁਸੀਂ ਕਈ ਹੋਰ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਇਸ ਲਈ ਅਜਿਹੀ ਸਥਿਤੀ ਵਿੱਚ, ਤੁਹਾਨੂੰ ਸਾਡੇ ਕੁਝ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਜਿਸ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ-
ਸਮੇਂ ਸਿਰ ਦਵਾਈ ਲਓ-
ਜੇਕਰ ਦਵਾਈ ਸਮੇਂ ਸਿਰ ਨਾ ਲਈ ਜਾਵੇ ਤਾਂ ਸ਼ੂਗਰ ਦਾ ਪੱਧਰ ਵੱਧ-ਘੱਟ ਹੋ ਜਾਂਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਦਵਾਈ ਲੈਣ ਵਿੱਚ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ। ਜੇਕਰ ਤੁਸੀਂ ਸਮੇਂ ਸਿਰ ਦਵਾਈ ਨਹੀਂ ਲੈਂਦੇ ਹੋ, ਤਾਂ ਕਈ ਬਿਮਾਰੀਆਂ ਦਾ ਖ਼ਤਰਾ ਰਹਿੰਦਾ ਹੈ।
ਪੈਦਲ ਚੱਲਣਾ(Walking)
ਦਵਾਈ ਅਤੇ ਭੋਜਨ ਤੋਂ ਇਲਾਵਾ ਸਰੀਰਕ ਗਤੀਵਿਧੀ ਰਾਹੀਂ ਵੀ ਸ਼ੂਗਰ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੇ ਲਈ ਤੁਹਾਨੂੰ ਸਵੇਰ ਅਤੇ ਸ਼ਾਮ ਦੀ ਸੈਰ ਕਰਨੀ ਚਾਹੀਦੀ ਹੈ। ਸ਼ੂਗਰ ਨੂੰ ਕੰਟਰੋਲ ਲਈ ਰੋਜ਼ਾਨਾ 30 ਮਿੰਟ ਸੈਰਕਰਨੀ ਚਾਹੀਦੀ ਹੈ। ਜੇਕਰ ਤੁਹਾਨੂੰ ਕੰਮ ਤੋਂ ਸਮਾਂ ਨਹੀਂ ਮਿਲਦਾ ਹੈ ਤਾਂ ਤੁਸੀਂ ਲਿਫਟ ਦੀ ਬਜਾਏ ਪੌੜੀ ਦੀ ਵਰਤੋਂ ਵੀ ਕਰ ਸਕਦੇ ਹੋ।
ਬਲੱਡ ਸ਼ੂਗਰ ਲੈਵਲ ਦੀ ਜਾਂਚ
ਸ਼ੂਗਰ ਦੇ ਮਰੀਜ਼ ਨੂੰ ਬਲੱਡ ਸ਼ੂਗਰ ਦੇ ਪੱਧਰ ‘ਤੇ ਨਜ਼ਰ ਰੱਖਣੀ ਚਾਹੀਦੀ ਹੈ। ਇਸ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿਚ ਸ਼ਾਮਲ ਕਰਨ ਨਾਲ, ਤੁਹਾਨੂੰ ਪਤਾ ਲੱਗ ਜਾਵੇਗਾ ਅਤੇ ਤੁਸੀਂ ਉਸ ਅਨੁਸਾਰ ਆਪਣਾ ਭੋਜਨ ਖਾ ਸਕੋਗੇ। ਜੇਕਰ ਤੁਸੀਂ ਕਸਰਤ ਕਰਦੇ ਹੋ ਤਾਂ ਉਸ ਤੋਂ ਬਾਅਦ ਵੀ ਸ਼ੂਗਰ ਲੈਵਲ ਚੈੱਕ ਕੀਤਾ ਜਾ ਸਕਦਾ ਹੈ। ਇਸ ਨਾਲ ਤੁਹਾਨੂੰ ਪਤਾ ਲੱਗੇਗਾ ਕਿ ਕਸਰਤ ਦਾ ਤੁਹਾਡੀ ਫਿਟਨੈੱਸ ‘ਤੇ ਕੀ ਅਸਰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...