September 11, 2026, 1:06 pm
----------- Advertisement -----------
HomeNewsHealthਦਿਲ ਦੇ ਮਰੀਜ਼ ਭੁੱਲ ਕੇ ਵੀ ਨਾ ਕਰਨ ਇਨ੍ਹਾਂ ਚੀਜ਼ਾਂ ਦਾ ਸੇਵਨ,...

ਦਿਲ ਦੇ ਮਰੀਜ਼ ਭੁੱਲ ਕੇ ਵੀ ਨਾ ਕਰਨ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦਾ ਹੈ ਖ਼ਤਰਨਾਕ

Published on

----------- Advertisement -----------
ਅੱਜ ਦੇ ਸਮੇਂ ਵਿੱਚ ਦਿਲ ਦੀ ਬਿਮਾਰੀ ਇੱਕ ਆਮ ਸਮੱਸਿਆ ਬਣਦੀ ਜਾ ਰਹੀ ਹੈ। ਬਜ਼ੁਰਗ ਹੀ ਨਹੀਂ ਸਗੋਂ ਨੌਜਵਾਨ ਵੀ ਦਿਲ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਦਿਲ ਦੇ ਰੋਗੀਆਂ ਨੂੰ ਆਪਣੀ ਸਿਹਤ ਅਤੇ ਆਪਣੀ ਖੁਰਾਕ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਕਿਉਂਕਿ ਅਕਸਰ ਗਲਤ ਜੀਵਨ ਸ਼ੈਲੀ ਅਤੇ ਖਾਣ-ਪੀਣ ਕਾਰਨ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਦਿਲ ਦੇ ਰੋਗੀਆਂ ਨੂੰ ਹਾਈ ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ ਵਧਣਾ, ਤੇਜ਼-ਧੀਮੀ ਧੜਕਣ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। 
ਜੇਕਰ ਤੁਸੀਂ ਇਨ੍ਹਾਂ ਬਿਮਾਰੀਆਂ ਨੂੰ ਨਜ਼ਰਅੰਦਾਜ਼ ਕਰਦੇ ਹੋ ਅਤੇ ਸਮੇਂ 'ਤੇ ਧਿਆਨ ਨਹੀਂ ਦਿੰਦੇ ਹੋ, ਤਾਂ ਦਿਲ ਦਾ ਦੌਰਾ, ਹਾਰਟ ਫੇਲ੍ਹ ਅਤੇ ਸਟ੍ਰੋਕ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਜੀਵਨ ਸ਼ੈਲੀ ਅਤੇ ਖੁਰਾਕ ਵਿੱਚ ਬਦਲਾਅ ਜ਼ਰੂਰੀ ਹੈ।
ਦਿਲ ਦੇ ਰੋਗੀਆਂ ਨੂੰ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ..
1.. ਨਮਕ ਕਿਸੇ ਵੀ ਭੋਜਨ ਦਾ ਸੁਆਦ ਵਧਾਉਣ ਦਾ ਕੰਮ ਕਰਦਾ ਹੈ। ਸੀਮਤ ਮਾਤਰਾ ’ਚ ਨਮਕ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ, ਪਰ ਜ਼ਿਆਦਾ ਨਮਕ ਖਾਣ ਨਾਲ ਨੁਕਸਾਨ ਵੀ ਹੁੰਦਾ ਹੈ। ਦਰਅਸਲ, ਜ਼ਿਆਦਾ ਨਮਕ ਖਾਣ ਨਾਲ ਬਲੱਡ-ਪ੍ਰੈਸ਼ਰ ਵਧ ਸਕਦਾ ਹੈ। ਜਿਸ ਕਾਰਨ ਹਾਰਟ ਅਟੈਕ ਦਾ ਖਤਰਾ ਵੀ ਵਧ ਸਕਦਾ ਹੈ। 
2.. ਜ਼ਿਆਦਾ ਮਿੱਠਾ ਖਾਣ ਨਾਲ ਸਰੀਰ ਇੰਸੁਲਿਨ ਦੀ ਸਹੀ ਵਰਤੋਂ ਨਹੀਂ ਕਰ ਪਾਉਂਦਾ ਅਤੇ ਸ਼ੂਗਰ ਦਾ ਖ਼ਤਰਾ ਵੱਧ ਜਾਂਦਾ ਹੈ। ਬਹੁਤ ਜ਼ਿਆਦਾ ਮਿੱਠਾ ਖਾਣਾ ਦਿਲ ਦੇ ਰੋਗੀਆਂ ਲਈ ਨੁਕਸਾਨਦੇਹ ਹੈ। 
3.. ਮੈਦਾ ਸਿਹਤ ਲਈ ਖਤਰਨਾਕ ਹੈ। ਖਾਸ ਕਰਕੇ ਦਿਲ ਦੇ ਰੋਗੀਆਂ ਲਈ ਮੈਦਾ ਜ਼ਿਆਦਾ ਖਾਣ ਨਾਲ ਸਰੀਰ ’ਚ ਕੋਲੈਸਟ੍ਰੋਲ ਦਾ ਪੱਧਰ ਵਧਦਾ ਹੈ। ਕੋਲੈਸਟ੍ਰੋਲ ਇੱਕ ਕਿਸਮ ਦੀ ਚਰਬੀ ਹੈ ਜੋ ਸਰੀਰ ਦੇ ਅੰਗਾਂ ਤੱਕ ਖੂਨ ਪਹੁੰਚਾਉਣ ਦੇ ਰਾਹ ਵਿੱਚ ਜਮ੍ਹਾਂ ਹੋ ਜਾਂਦੀ ਹੈ। ਮੈਦੇ ਦਾ ਜ਼ਿਆਦਾ ਸੇਵਨ ਦਿਲ ਦੇ ਦੌਰੇ ਦਾ ਖ਼ਤਰਾ ਵਧਾ ਸਕਦਾ ਹੈ। 
4.. ਬੇਕਰੀ ਦੀਆਂ ਚੀਜਾਂ ਤੋਂ ਪਰਹੇਜ਼ ਕਰੋ। ਬੇਕਰੀ ’ਚ ਮਿਲਣ ਵਾਲੀਆਂ ਪੇਸਟਰੀਆਂ, ਕੇਕ ਆਦਿ ਵਿੱਚ ਖੰਡ ਅਤੇ ਸੰਤ੍ਰਿਪਤ ਚਰਬੀ ਦੀ ਮਾਤਰਾ ਵਧੇਰੇ ਹੁੰਦੀ ਹੈ। ਬੇਕਡ ਸਮਾਨ ਦਾ ਨਿਯਮਿਤ ਸੇਵਨ ਕਰਨ ਨਾਲ ਦਿਲ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਦੇ ਲਈ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਤੋਂ ਪਰਹੇਜ਼ ਕਰੋ।
5.. ਪ੍ਰੋਸੈਸਡ ਭੋਜਨ ਦੇ ਸੇਵਨ ਤੋਂ ਵੀ ਪਰਹੇਜ਼ ਕਰੋ। ਇਨ੍ਹਾਂ ਵਿੱਚ ਚਰਬੀ, ਚੀਨੀ ਅਤੇ ਕਾਰਬੋਹਾਈਡਰੇਟ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਹ ਸਿਹਤ ਲਈ ਹਾਨੀਕਾਰਕ ਹੈ। ਇਸ ਨਾਲ ਮੋਟਾਪੇ ਦਾ ਖ਼ਤਰਾ ਵੀ ਵੱਧ ਜਾਂਦਾ ਹੈ।  
----------- Advertisement -----------

ਸਬੰਧਿਤ ਹੋਰ ਖ਼ਬਰਾਂ

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...