June 9, 2026, 9:20 am
----------- Advertisement -----------
HomeNewsHealthਜੇਕਰ ਖਾਣਾ ਖਾਣ ਤੋਂ ਬਾਅਦ ਤੁਹਾਨੂੰ ਵੀ ਹੈ ਪੇਟ’ਚ ਜਲਨ ਦੀ ਸਮੱਸਿਆ,...

ਜੇਕਰ ਖਾਣਾ ਖਾਣ ਤੋਂ ਬਾਅਦ ਤੁਹਾਨੂੰ ਵੀ ਹੈ ਪੇਟ’ਚ ਜਲਨ ਦੀ ਸਮੱਸਿਆ, ਤਾਂ ਅਪਣਾਓ ਇਹ ਘਰੇਲੂ ਨੁਸਖ਼ੇ

Published on

----------- Advertisement -----------
ਖਰਾਬ ਜੀਵਨਸ਼ੈਲੀ ਅਤੇ ਗੈਰ-ਸਿਹਤਮੰਦ ਖੁਰਾਕ ਤੁਹਾਡੀ ਪਾਚਨ ਸ਼ਕਤੀ ਨੂੰ ਪ੍ਰਭਾਵਿਤ ਕਰਦੀ ਹੈ। ਕਈ ਲੋਕਾਂ ਨੂੰ ਖਾਣਾ ਖਾਣ ਤੋਂ ਬਾਅਦ ਜਲਨ ਦੀ ਸਮੱਸਿਆ ਹੁੰਦੀ ਹੈ। ਜਦੋਂ ਵੀ ਤੁਸੀਂ ਕੋਈ ਹਲਕੀ ਜਾਂ ਭਾਰੀ ਚੀਜ਼ ਖਾਂਦੇ ਹੋ ਤਾਂ ਤੁਹਾਡੀ ਛਾਤੀ ਜਾਂ ਪੇਟ ਵਿੱਚ ਜਲਨ ਹੁੰਦੀ ਹੈ। ਇਸ ਸਮੱਸਿਆ ਦਾ ਹੱਲ ਤੁਹਾਡੀ ਰਸੋਈ ਵਿੱਚ ਮੌਜੂਦ ਹੈ। ਇਨ੍ਹਾਂ ਕਾਰਗਰ ਘਰੇਲੂ ਨੁਸਖਿਆਂ ਨੂੰ ਆਪਣਾ ਕੇ ਤੁਸੀਂ ਜਲਨ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। 
1.. ਅਦਰਕ ਐਸੀਡਿਟੀ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦਾ ਹੈ। ਇਸ ਵਿੱਚ ਐਂਟੀ-ਇੰਫਲੇਮੇਟਰੀ ਤੱਤ ਪਾਏ ਜਾਂਦੇ ਹਨ, ਜੋ ਪਾਚਨ ਸ਼ਕਤੀ ਲਈ ਮਦਦਗਾਰ ਹੁੰਦੇ ਹਨ। ਐਸੀਡਿਟੀ ਤੋਂ ਰਾਹਤ ਪਾਉਣ ਲਈ ਤੁਸੀਂ ਅਦਰਕ ਦਾ ਟੁਕੜਾ ਚਬਾ ਸਕਦੇ ਹੋ। ਤੁਸੀਂ ਚਾਹੋ ਤਾਂ ਇਸ ਨੂੰ ਪਾਣੀ ’ਚ ਉਬਾਲ ਕੇ ਫਿਲਟਰ ਕਰ ਸਕਦੇ ਹੋ। ਜਦੋਂ ਪਾਣੀ ਕੋਸਾ ਹੋ ਜਾਵੇ ਤਾਂ ਇਸ ਨੂੰ ਪੀ ਸਕਦੇ ਹੋ। 
2.. ਸੌਂਫ ਇੱਕ ਕੁਦਰਤੀ ਮਾਊਥ ਫਰੈਸ਼ਨਰ ਹੈ। ਇਹ ਪੇਟ ਦੀ ਗੈਸ ਨੂੰ ਦੂਰ ਕਰਨ ਦਾ ਵੀ ਕੰਮ ਕਰਦੀ ਹੈ। ਤੁਸੀਂ ਰੋਜ਼ ਖਾਣਾ ਖਾਣ ਤੋਂ ਬਾਅਦ ਇੱਕ ਮੁੱਠੀ ਸੌਂਫ ਦਾ ਸੇਵਨ ਕਰ ਸਕਦੇ ਹੋ, ਇਸ ਨਾਲ ਤੁਹਾਨੂੰ ਜਲਨ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਤੁਸੀਂ ਚਾਹੋ ਤਾਂ ਰਾਤ ਨੂੰ ਸੌਂਫ ਨੂੰ ਇਕ ਗਲਾਸ ਪਾਣੀ ਵਿਚ ਭਿਓ ਕੇ ਰੱਖ ਸਕਦੇ ਹੋ। ਸਵੇਰੇ ਇਸ ਨੂੰ ਛਾਣ ਕੇ ਪਾਣੀ ਪੀਓ ਅਜਿਹਾ ਕਰਨ ਨਾਲ ਜਲਨ ਵੀ ਘੱਟ ਹੋ ਸਕਦੀ ਹੈ।
3.. ਕੇਲੇ ’ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਢਿੱਡ ਦੀ ਜਲਨ ਨੂੰ ਦੂਰ ਕਰਨ ਵਿੱਚ ਕਾਰਗਰ ਸਾਬਿਤ ਹੋ ਸਕਦਾ ਹੈ। ਤੁਸੀਂ ਖਾਣਾ ਖਾਣ ਤੋਂ ਬਾਅਦ ਕੇਲੇ ਦਾ ਸੇਵਨ ਕਰ ਸਕਦੇ ਹੋ। 
4.. ਜਲਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਖਾਣਾ ਖਾਣ ਤੋਂ ਬਾਅਦ ਗੁੜ ਖਾ ਸਕਦੇ ਹੋ। ਇਹ ਪਾਚਨ ਸ਼ਕਤੀ ਨੂੰ ਮਜ਼ਬੂਤ ਕਰਨ ’ਚ ਮਦਦ ਕਰਦਾ ਹੈ। 
5.  ਨਿੰਬੂ ’ਚ ਵਿਟਾਮਿਨ-ਸੀ ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਪਾਚਨ ਵਿੱਚ ਮਦਦ ਕਰਦਾ ਹੈ। ਖਾਣਾ ਖਾਣ ਤੋਂ ਬਾਅਦ ਇੱਕ ਕੱਪ ਪਾਣੀ ’ਚ ਨਿੰਬੂ ਦਾ ਰਸ ਅਤੇ ਕਾਲਾ ਨਮਕ ਮਿਲਾ ਕੇ ਪੀਓ। ਇਹ ਪੇਟ ਦੀ ਜਲਨ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ।   
----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...