ਅੱਜਕੱਲ ਦੀ ਜੀਵਨ ਸ਼ੈਲੀ ਦੇ ਕਾਰਨ ਬਹੁਤ ਸਾਰੇ ਲੋਕ ਹਾਈ ਬਲੱਡ ਪ੍ਰੈਸ਼ਰ ਤੋਂ ਪਰੇਸ਼ਾਨ ਹਨ ਅਤੇ ਇਸ ਨੂੰ ਕੰਟਰੋਲ ਕਰਨ ਲਈ ਦਵਾਈਆਂ ਦਾ ਸਹਾਰਾ ਵੀ ਲੈਂਦੇ ਹਨ। ਬੀਪੀ ਵਧਣ ਦੇ ਕਈ ਕਾਰਨ ਹਨ, ਪਰ ਸਾਨੂੰ ਇਸ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਨੂੰ ਕੰਟਰੋਲ ਕਰਨ ਲਈ ਕੁਝ ਕਾਰਗਰ ਉਪਾਅ ਕਰਨੇ ਚਾਹੀਦੇ ਹਨ। ਹਾਈ ਬਲੱਡ ਪ੍ਰੈਸ਼ਰ ਦਿਲ ਅਤੇ ਗੁਰਦੇ ਨਾਲ ਸਬੰਧਤ ਬਿਮਾਰੀਆਂ ਦੇ ਜੋਖਮ ਨੂੰ ਵਧਾ ਸਕਦੀ ਹੈ। ਇਸ ਨੂੰ ਕੰਟਰੋਲ ਕਰਨ ਲਈ ਸਹੀ ਖੁਰਾਕ ਵੀ ਜ਼ਰੂਰੀ ਹੈ। ਹਾਈ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾ ਨੂੰ ਕਿਹੜੀਆਂ ਚੀਜ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ? ਆਓ ਜਾਣਦੇ ਹਾਂ-
ਮਸਾਲੇ
ਬਹੁਤ ਜ਼ਿਆਦਾ ਮਸਾਲੇਦਾਰ ਭੋਜਨ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੋ ਸਕਦਾ ਹੈ। ਖਾਣੇ ਵਿੱਚ ਵਰਤੇ ਜਾਣ ਵਾਲੇ ਮਸਾਲੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਹੋਰ ਵਧਾ ਸਕਦੇ ਹਨ। ਧਿਆਨ ਰਹੇ, ਘੱਟ ਮਸਾਲੇ ਵਾਲਾ ਭੋਜਨ ਹੀ ਖਾਓ।
ਸ਼ੂਗਰ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਚੀਨੀ ਜਾਂ ਮਿੱਠੀਆਂ ਚੀਜ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਬਹੁਤ ਜ਼ਿਆਦਾ ਖੰਡ ਖਾਣ ਨਾਲ ਮੋਟਾਪਾ ਵਧ ਸਕਦਾ ਹੈ, ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੈ।
ਨਮਕ
ਜ਼ਿਆਦਾ ਲੂਣ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਜ਼ਹਿਰ ਤੋਂ ਘੱਟ ਨਹੀਂ ਹੈ। ਲੂਣ ਦੇ ਜ਼ਿਆਦਾ ਸੇਵਨ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ।
ਅਚਾਰ
ਕਿਸੇ ਵੀ ਖਾਧ ਪਦਾਰਥ ਨੂੰ ਸੁਰੱਖਿਅਤ ਰੱਖਣ ਲਈ ਨਮਕ ਦੀ ਲੋੜ ਹੁੰਦੀ ਹੈ। ਨਮਕ ਭੋਜਨ ਨੂੰ ਜਲਦੀ ਸੜਨ ਤੋਂ ਰੋਕਦਾ ਹੈ। ਲੂਣ ਵਾਲੀਆਂ ਸੁਰੱਖਿਅਤ ਚੀਜ਼ਾਂ ਦਾ ਸੇਵਨ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਸਮੱਸਿਆ ਪੈਦਾ ਕਰ ਸਕਦਾ ਹੈ। ਇਸ ਵਿੱਚ ਅਚਾਰ ਸਭ ਤੋਂ ਪਹਿਲਾਂ ਆਉਂਦਾ ਹੈ। ਇਸ ਲਈ ਇਸ ਦੇ ਸੇਵਨ ਤੋਂ ਬਚੋ।
ਕੈਫੀਨ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਕੈਫੀਨ ਤੋਂ ਦੂਰ ਰਹਿਣਾ ਜ਼ਰੂਰੀ ਹੈ। ਕੌਫੀ ਅਤੇ ਸੋਡਾ ਵਰਗੇ ਡਰਿੰਕਸ ਨੁਕਸਾਨਦੇਹ ਸਾਬਤ ਹੋ ਸਕਦੇ ਹਨ। ਚੰਗਾ ਹੋਵੇਗਾ ਜੇਕਰ ਤੁਸੀਂ ਚਾਹ ਤੋਂ ਵੀ ਪਰਹੇਜ਼ ਕਰੋ।
----------- Advertisement -----------
ਜੇਕਰ ਤੁਸੀਂ ਹੋ ਹਾਈ BP ਤੋਂ ਪਰੇਸ਼ਾਨ; ਤਾਂ ਤੁਰੰਤ ਇਹ 5 ਚੀਜ਼ਾਂ ਤੋਂ ਬਣਾ ਲਓ ਦੂਰੀ
Published on
----------- Advertisement -----------
----------- Advertisement -----------