October 10, 2026, 3:53 am
----------- Advertisement -----------
HomeNewsHealthਜੇਕਰ ਤੁਸੀਂ ਮੋਢੇ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਇਨ੍ਹਾਂ ਘਰੇਲੂ ਨੁਸਖਿਆਂ...

ਜੇਕਰ ਤੁਸੀਂ ਮੋਢੇ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਰਾਹਤ

Published on

----------- Advertisement -----------

ਅੱਜ ਕੱਲ੍ਹ ਰੁਝੇਵਿਆਂ ਭਰੀ ਜ਼ਿੰਦਗੀ ਕਾਰਨ ਮੋਢੇ ਦੇ ਦਰਦ ਦੀ ਸਮੱਸਿਆ ਆਮ ਹੋ ਗਈ ਹੈ। ਇਹ ਦਰਦ ਕਿਸੇ ਵੀ ਉਮਰ ਵਿੱਚ ਹੋ ਸਕਦਾ ਹੈ। ਪਰ, ਜੋ ਲੋਕ ਗਲਤ ਸਥਿਤੀ ਵਿਚ ਬੈਠਦੇ ਹਨ ਜਾਂ ਮੋਢੇ ‘ਤੇ ਜ਼ਿਆਦਾ ਭਾਰ ਚੁੱਕਦੇ ਹਨ, ਉਨ੍ਹਾਂ ਨੂੰ ਮੋਢੇ ਵਿਚ ਦਰਦ ਹੋਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ। ਜੇਕਰ ਤੁਸੀਂ ਇਸ ਦਰਦ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਇਨ੍ਹਾਂ ਨੁਸਖਿਆਂ ਦੀ ਮਦਦ ਲੈ ਸਕਦੇ ਹੋ।

ਹਲਦੀ ਦਾ ਪੇਸਟ ਲਗਾਓ : ਹਲਦੀ ਐਂਟੀ-ਇੰਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦੀ ਹੈ, ਇਸ ਦੀ ਵਰਤੋਂ ਨਾਲ ਤੁਸੀਂ ਮੋਢੇ ਦੇ ਦਰਦ ਤੋਂ ਰਾਹਤ ਪਾ ਸਕਦੇ ਹੋ। ਇੱਕ ਕਟੋਰੀ ਵਿੱਚ ਇੱਕ ਚਮਚ ਹਲਦੀ ਪਾਊਡਰ ਲਓ, ਇਸ ਵਿੱਚ ਦੋ ਚਮਚ ਨਾਰੀਅਲ ਤੇਲ ਪਾਓ। ਹੁਣ ਇਸ ਪੇਸਟ ਨੂੰ ਮੋਢੇ ‘ਤੇ ਲਗਾਓ। ਇਹ ਦਰਦ ਨੂੰ ਘੱਟ ਕਰਨ ਵਿੱਚ ਮਦਦਗਾਰ ਹੈ।

ਲੈਵੇਂਡਰ ਆਇਲ ਹੈ ਫਾਇਦੇਮੰਦ : ਇਸ ਤੇਲ ਦੀ ਵਰਤੋਂ ਕਰਨ ਨਾਲ ਤੁਸੀਂ ਮੋਢੇ ਦੇ ਦਰਦ ਤੋਂ ਰਾਹਤ ਪਾ ਸਕਦੇ ਹੋ। ਇਸਦੇ ਲਈ ਤੁਸੀਂ ਪਾਣੀ ਨੂੰ ਗਰਮ ਕਰੋ ਅਤੇ ਇਸ ਵਿੱਚ ਲੈਵੇਂਡਰ ਆਇਲ ਦੀਆਂ ਕੁਝ ਬੂੰਦਾਂ ਪਾਓ। ਜਦੋਂ ਇਹ ਪਾਣੀ ਥੋੜ੍ਹਾ ਗਰਮ ਹੋ ਜਾਵੇ ਤਾਂ ਇਸ ਨੂੰ ਮੋਢੇ ‘ਤੇ ਲਗਾਓ। ਇਸ ਨਾਲ ਤੁਹਾਨੂੰ ਦਰਦ ਤੋਂ ਰਾਹਤ ਮਿਲ ਸਕਦੀ ਹੈ।

ਅਦਰਕ ਦੀ ਚਾਹ : ਮੋਢੇ ਦੇ ਦਰਦ ਤੋਂ ਰਾਹਤ ਪਾਉਣ ਲਈ ਤੁਸੀਂ ਅਦਰਕ ਦੀ ਚਾਹ ਪੀ ਸਕਦੇ ਹੋ। ਇਹ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਮੋਢੇ ਦੇ ਦਰਦ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਇਸ ਦੇ ਲਈ ਪੀਸੇ ਹੋਏ ਅਦਰਕ ਨੂੰ ਪਾਣੀ ‘ਚ ਉਬਾਲੋ, ਤੁਸੀਂ ਇਸ ‘ਚ ਇਕ ਚਮਚ ਸ਼ਹਿਦ ਵੀ ਮਿਲਾ ਸਕਦੇ ਹੋ। ਅਦਰਕ ਦੀ ਚਾਹ ਪੀਣ ਨਾਲ ਤੁਸੀਂ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...