ਸਰਦੀਆਂ ਨੇ ਦਸਤਕ ਦੇ ਦਿੱਤੀ ਹੈ। ਇਸ ਮੌਸਮ 'ਚ ਇਮਿਊਨਿਟੀ ਸਿਸਟਮ ਵੀ ਕਮਜ਼ੋਰ ਹੋ ਜਾਂਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੀ ਜੀਵਨ ਸ਼ੈਲੀ ਅਤੇ ਖੁਰਾਕ 'ਤੇ ਖਾਸ ਧਿਆਨ ਦੇਣਾ ਚਾਹੀਦਾ ਹੈ। ਥੋੜ੍ਹੀ ਜਿਹੀ ਲਾਪਰਵਾਹੀ ਬਿਮਾਰੀਆਂ ਨੂੰ ਸੱਦਾ ਦੇ ਸਕਦੀ ਹੈ। ਤੁਸੀਂ ਮੌਸਮੀ ਫਲੂ ਦੀ ਲਪੇਟ ਵਿੱਚ ਆ ਸਕਦੇ ਹੋ। ਸਰਦੀਆਂ ਦੇ ਮੌਸਮ ਵਿਚ ਇਸ ਲਈ ਵਿਸ਼ੇਸ਼ ਤਿਆਰੀਆਂ ਕਰਨ ਦੀ ਜ਼ਰੂਰਤ ਹੁੰਦੀ ਹੈ ਤਾਂ ਜੋ ਸਰੀਰ ਅੰਦਰੋਂ ਮਜ਼ਬੂਤ ਹੋਵੇ ਅਤੇ ਕਿਸੇ ਵੀ ਤਰ੍ਹਾਂ ਦੇ ਵਾਇਰਲ ਇਨਫੈਕਸ਼ਨ ਨਾਲ ਲੜ ਸਕੇ। ਆਓ ਜਾਣਦੇ ਹਾਂ ਇਸ ਮੌਸਮ ਵਿੱਚ ਤੁਹਾਨੂੰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
1.. ਸੂਪ ਦਾ ਕਰੋ ਸੇਵਨ-
ਸਰਦੀਆਂ ਦੇ ਮੌਸਮ ਵਿੱਚ ਸੂਪ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸੂਪ ਨਾ ਸਿਰਫ ਤੁਹਾਨੂੰ ਠੰਡ ਤੋਂ ਬਚਾਉਂਦਾ ਹੈ, ਸਗੋਂ ਇਹ ਤੁਹਾਡੇ ਭਾਰ ਨੂੰ ਕੰਟਰੋਲ ਕਰਨ ਵਿਚ ਵੀ ਮਦਦ ਕਰਦਾ ਹੈ। ਤੁਸੀਂ ਗਾਜਰ, ਪਾਲਕ, ਮਸ਼ਰੂਮ, ਚਿਕਨ ਅਤੇ ਹੋਰ ਸਬਜ਼ੀਆਂ ਦਾ ਸੂਪ ਬਣਾ ਕੇ ਇਸ ਦਾ ਸੇਵਨ ਕਰ ਸਕਦੇ ਹੋ। ਸੂਪ ਨੂੰ ਬਾਜ਼ਾਰ ਤੋਂ ਖਰੀਦਣ ਦੀ ਬਜਾਏ ਘਰ 'ਤੇ ਬਣਾਉਣਾ ਸਿਹਤਮੰਦ ਵਿਕਲਪ ਹੈ।
2.. ਹਲਦੀ ਦਾ ਕਰੋ ਸੇਵਨ-
ਹਲਦੀ ਦੀ ਵਰਤੋਂ ਆਮ ਤੌਰ 'ਤੇ ਭੋਜਨ ਦੇ ਸੁਆਦ ਅਤੇ ਰੰਗ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਹਲਦੀ ਐਂਟੀਸੈਪਟਿਕ ਗੁਣਾਂ ਨਾਲ ਭਰਪੂਰ ਹੁੰਦੀ ਹੈ, ਜੋ ਸਾਡੇ ਸਰੀਰ ਨੂੰ ਇਨਫੈਕਸ਼ਨ ਨਾਲ ਲੜਨ ਦੀ ਤਾਕਤ ਦਿੰਦੀ ਹੈ। ਸਰਦੀਆਂ ਵਿੱਚ ਇਸ ਦਾ ਸੇਵਨ ਤੁਹਾਨੂੰ ਖਾਂਸੀ ਅਤੇ ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਦੂਰ ਰੱਖਦਾ ਹੈ। ਤੁਸੀਂ ਹਲਦੀ ਨੂੰ ਦੁੱਧ 'ਚ ਮਿਲਾ ਕੇ ਪੀ ਸਕਦੇ ਹੋ।
3.. ਰੋਜ਼ ਕਰੋ ਕਸਰਤ-
ਸਰਦੀਆਂ ਵਿੱਚ ਸਰੀਰ ਨੂੰ ਫਿੱਟ ਰੱਖਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਤੁਸੀਂ ਉਮਰ ਦੇ ਹਿਸਾਬ ਨਾਲ ਵੱਖ-ਵੱਖ ਕਸਰਤਾਂ ਕਰ ਸਕਦੇ ਹੋ। ਕਸਰਤ ਕਰਨ ਨਾਲ ਸਰਾਰ ਦੇ ਸਾਰੇ ਹਿੱਸਿਆਂ ਵਿੱਚ ਖੂਨ ਸੰਚਾਰ ਵਿੱਚ ਸੁਧਾਰ ਹੁੰਦਾ ਹੈ ਅਤੇ ਸਰੀਰ ਵਿੱਚ ਗਰਮੀ ਬਣੀ ਰਹਿੰਦੀ ਹੈ।
4.. ਖਜੂਰ ਦਾ ਕਰੋ ਸੇਵਨ-
ਖਜੂਰ ਗਰਮ ਹੁੰਦੀ ਹੈ, ਇਸ ਲਈ ਸਰਦੀਆਂ ਵਿੱਚ ਇਸ ਦਾ ਸੇਵਨ ਕੀਤਾ ਜਾਂਦਾ ਹੈ। ਇਹ ਸਰੀਰ ਨੂੰ ਗਰਮ ਰੱਖਣ ਅਤੇ ਇਨਫੈਕਸ਼ਨ ਮੁਕਤ ਰੱਖਣ ਵਿੱਚ ਮਦਦ ਕਰਦਾ ਹੈ। ਖਜੂਰ ਵਿੱਚ ਆਇਰਨ, ਪੋਟਾਸ਼ੀਅਮ, ਵਿਟਾਮਿਨ-ਏ, ਵਿਟਾਮਿਨ-ਸੀ, ਕਾਪਰ ਅਤੇ ਮੈਗਨੀਸ਼ੀਅਮ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਸਾਰੇ ਪੋਸ਼ਕ ਤੱਤ ਸਰਦੀਆਂ ਵਿੱਚ ਸਰੀਰ ਨੂੰ ਸਿਹਤਮੰਦ ਰੱਖਣ ਲਈ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ਵਿੱਚ ਫਾਇਬਰ ਵੀ ਪਾਇਆ ਜਾਂਦਾ ਹੈ, ਜੋ ਪਾਚਨ ਕਿਰਿਆ ਲਈ ਚੰਗਾ ਹੈ।











