September 11, 2026, 1:06 pm
----------- Advertisement -----------
HomeNewsHealthਦਿਲ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਭੋਜਨਾਂ ਨੂੰ ਕਰੋ ਆਪਣੀ ਡਾਈਟ ’ਚ...

ਦਿਲ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਭੋਜਨਾਂ ਨੂੰ ਕਰੋ ਆਪਣੀ ਡਾਈਟ ’ਚ ਸ਼ਾਮਿਲ

Published on

----------- Advertisement -----------
ਆਧੁਨਿਕ ਸਮੇਂ ਵਿੱਚ ਸਿਹਤਮੰਦ ਰਹਿਣਾ ਇੱਕ ਵੱਡੀ ਚੁਣੌਤੀ ਹੈ। ਇਸ ਦੇ ਲਈ ਸਹੀ ਰੁਟੀਨ ਦਾ ਪਾਲਣ, ਸੰਤੁਲਿਤ ਖੁਰਾਕ ਅਤੇ ਰੋਜ਼ਾਨਾ ਕਸਰਤ ਜ਼ਰੂਰੀ ਹੈ। ਉਝ ਅੱਜ-ਕੱਲ੍ਹ ਲੋਕਾਂ ਨੂੰ ਤਣਾਅ ਭਰੀ ਜ਼ਿੰਦਗੀ ਜਿਊਣ ਦੀ ਆਦਤ ਪੈ ਗਈ ਹੈ। ਇਸ ਨਾਲ ਹਾਈ ਬਲੱਡ ਪ੍ਰੈਸ਼ਰ ਵਧਦਾ ਹੈ। ਹਾਈ ਬਲੱਡ ਪ੍ਰੈਸ਼ਰ ਕਾਰਨ ਦਿਲ ਦੀਆਂ ਬਿਮਾਰੀਆਂ ਵੀ ਦਸਤਕ ਦਿੰਦੀਆਂ ਹਨ। ਇਸ ਦੇ ਲਈ ਦਿਲ ਨੂੰ ਸਿਹਤਮੰਦ ਰੱਖਣਾ ਜ਼ਰੂਰੀ ਹੈ। ਮਾੜੀ ਜੀਵਨ ਸ਼ੈਲੀ ਜੀਉਣਾ, ਬਾਹਰ ਦਾ ਭੋਜਨ ਖਾਣਾ, ਬਹੁਤ ਜ਼ਿਆਦਾ ਤਣਾਅ, ਜ਼ਿਆਦਾ ਨਮਕ ਦਾ ਸੇਵਨ ਅਤੇ ਕੋਲਡ ਡਰਿੰਕਸ ਲੈਣ ਕਾਰਨ ਇਹ ਆਦਤਾਂ ਤੁਹਾਡੇ ਦਿਲ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਜੇਕਰ ਤੁਸੀਂ ਵੀ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਇਨ੍ਹਾਂ ਚੀਜ਼ਾਂ ਦਾ ਸੇਵਨ ਜ਼ਰੂਰ ਕਰੋ। ਆਓ ਜਾਣਦੇ ਹਾਂ-
1.. ਟਮਾਟਰ ਵਿੱਚ ਪਾਣੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ 'ਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਵੱਖ-ਵੱਖ ਤਰ੍ਹਾਂ ਦੀਆਂ ਬੀਮਾਰੀਆਂ 'ਚ ਫਾਇਦੇਮੰਦ ਸਾਬਤ ਹੁੰਦੇ ਹਨ। ਸਿਹਤ ਮਾਹਿਰਾਂ ਅਨੁਸਾਰ ਟਮਾਟਰ ਵਿੱਚ ਵਿਟਾਮਿਨ-ਏ, ਸੀ, ਈ, ਅਲਫ਼ਾ, ਬੀਟਾ, ਲਿਊਟੀਨ ਅਤੇ ਲਾਈਕੋਪੀਨ ਕੈਰੋਟੀਨੋਇਡ ਪਾਏ ਜਾਂਦੇ ਹਨ। ਟਮਾਟਰ ਮੈਡੀਟੇਰੀਅਨ ਡਾਈਟ ਦਾ ਅਹਿਮ ਹਿੱਸਾ ਹੈ, ਜਿਸ ਨੂੰ ਦਿਲ ਲਈ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਲਈ ਰੋਜ਼ਾਨਾ ਟਮਾਟਰ ਖਾਓ। ਤੁਸੀਂ ਚਾਹੋ ਤਾਂ ਇਸ ਨੂੰ ਸਲਾਦ ਬਣਾ ਕੇ ਵੀ ਖਾ ਸਕਦੇ ਹੋ। ਇਸ ਦੇ ਨਾਲ ਹੀ ਤੁਸੀਂ ਬਲੈਂਡ ਕਰਕੇ ਜੂਸ ਵੀ ਬਣਾ ਸਕਦੇ ਹੋ। ਇਸ ਦੀ ਵਰਤੋਂ ਨਾਲ ਦਿਲ ਸਿਹਤਮੰਦ ਰਹਿੰਦਾ ਹੈ।
2.. ਸਿਹਤਮੰਦ ਦਿਲ ਅਤੇ ਸਰੀਰ ਲਈ ਸਿਹਤਮੰਦ ਖੁਰਾਕ ਮਹੱਤਵਪੂਰਨ ਹੈ। ਸਿਹਤਮੰਦ ਖੁਰਾਕ ਲੈ ਕੇ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਇਸ ਦੇ ਲਈ ਤੁਹਾਨੂੰ ਆਪਣੀ ਡਾਈਟ ’ਚ ਹਰੀਆਂ ਸਬਜ਼ੀਆਂ, ਮੇਵੇ ਅਤੇ ਫਲ ਸ਼ਾਮਿਲ ਕਰਨੇ ਚਾਹੀਦੇ ਹਨ। 
3.. ਦਿਲ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਬੇਰੀਆਂ ਦਾ ਸੇਵਨ ਕਰ ਸਕਦੇ ਹੋ। ਇਸ ਵਿੱਚ ਪੈਕਟਿਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਜ਼ਰੂਰੀ ਪੋਸ਼ਕ ਤੱਤ ਖਰਾਬ ਕੋਲੈਸਟ੍ਰੋਲ ਵਧਣ ਨਾਲ ਦਿਲ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ। ਦਿਲ ਦੇ ਦੌਰੇ ਦਾ ਖਤਰਾ ਵੱਧ ਜਾਂਦਾ ਹੈ। ਬੇਰੀਆਂ ਖਾਣ ਨਾਲ ਕੋਲੈਸਟ੍ਰੋਲ ਕੰਟਰੋਲ ’ਚ ਰਹਿੰਦਾ ਹੈ। ਇਸ ਦੇ ਲਈ ਬੇਰੀਆਂ ਦਾ ਸੇਵਨ ਜ਼ਰੂਰ ਕਰੋ। 
4.. ਅੰਗੂਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ’ਚ ਫਾਇਦਾ ਮਿਲਦਾ ਹੈ। ਸਿਹਤ ਮਾਹਿਰਾਂ ਅਨੁਸਾਰ ਅੰਗੂਰ ਵਿੱਚ ਪੋਟਾਸ਼ੀਅਮ ਪਾਇਆ ਜਾਂਦਾ ਹੈ। ਪੋਟਾਸ਼ੀਅਮ ਭਰਪੂਰ ਭੋਜਨ ਖਾਣ ਨਾਲ ਹਾਈ ਬਲੱਡ-ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ। ਹਾਈ ਬਲੱਡ-ਪ੍ਰੈਸ਼ਰ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦਾ ਹੈ। ਇਸ ਦੇ ਲਈ ਅੰਗੂਰ ਦਾ ਸੇਵਨ ਕੀਤਾ ਜਾ ਸਕਦਾ ਹੈ।    
----------- Advertisement -----------

ਸਬੰਧਿਤ ਹੋਰ ਖ਼ਬਰਾਂ

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...