ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਕਾਰਨ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਸਰੀਰ ਦੀਆਂ ਹੱਡੀਆਂ ਕਮਜ਼ੋਰ ਹੋਣ ਕਾਰਨ ਜੋੜਾਂ ਵਿੱਚ ਕਠੋਰਤਾ ਅਤੇ ਅਕੜਾਅ ਮਹਿਸੂਸ ਹੁੰਦਾ ਹੈ। ਇਸ ਦੇ ਲਈ ਰੋਜ਼ਾਨਾ ਆਪਣੀ ਡਾਈਟ ‘ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਨਾਲ ਭਰਪੂਰ ਭੋਜਨ ਜ਼ਰੂਰ ਸ਼ਾਮਲ ਕਰੋ। ਜੇਕਰ ਤੁਸੀਂ ਵੀ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰਨਾ ਚਾਹੁੰਦੇ ਹੋ ਅਤੇ ਤੁਹਾਨੂੰ ਦੁੱਧ ਪਸੰਦ ਨਹੀਂ ਹੈ ਤਾਂ ਤੁਸੀਂ ਇਨ੍ਹਾਂ ਚੀਜ਼ਾਂ ਦਾ ਸੇਵਨ ਕਰ ਸਕਦੇ ਹੋ। ਇਨ੍ਹਾਂ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਡਾਕਟਰ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰਨ ਲਈ ਚਿਆ ਸੀਡਜ਼ ਸਣੇ ਕੈਲਸ਼ੀਅਮ ਭਰਪੂਰ ਭੋਜਨ ਖਾਣ ਦੀ ਵੀ ਸਲਾਹ ਦਿੰਦੇ ਹਨ।
ਚਿਆ ਸੀਡਜ਼: ਚਿਆ ਦੇ ਸੀਡਜ਼ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਸਫੋਰਸ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਦੀ ਵਰਤੋਂ ਨਾਲ ਕੈਲਸ਼ੀਅਮ ਦੀ ਕਮੀ ਦੂਰ ਹੁੰਦੀ ਹੈ। ਇਸ ਦੇ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਨੂੰ ਪਾਣੀ ‘ਚ ਭਿਓ ਦਿਓ। ਅਗਲੀ ਸਵੇਰ ਇਸ ਦਾ ਸੇਵਨ ਕਰੋ। ਤੁਸੀਂ ਚਿਆ ਦੇ ਬੀਜਾਂ ਦਾ ਸੇਵਨ ਸਲਾਦ ਅਤੇ ਸ਼ੇਕ ਵਿੱਚ ਵੀ ਪਾ ਕੇ ਕਰ ਸਕਦੇ ਹੋ।
ਬਦਾਮ: 1 ਕੱਪ ਬਦਾਮ ਵਿੱਚ 385 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ। ਇਸ ਤੋਂ ਇਲਾਵਾ ਬਦਾਮ ‘ਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਦੇ ਲਈ ਬਦਾਮ ਨੂੰ ਰਾਤ ਭਰ ਭਿਓ ਦਿਓ। ਅਗਲੀ ਸਵੇਰ ਬਦਾਮ ਖਾਓ। ਤੁਸੀਂ ਚਾਹੋ ਤਾਂ ਦਿਨ ‘ਚ ਵੀ ਬਦਾਮ ਦਾ ਸੇਵਨ ਕਰ ਸਕਦੇ ਹੋ। ਇਸ ਦੇ ਸੇਵਨ ਨਾਲ ਸਰੀਰ ‘ਚ ਕੈਲਸ਼ੀਅਮ ਦੀ ਕਮੀ ਦੂਰ ਹੁੰਦੀ ਹੈ।
ਸੂਰਜਮੁਖੀ ਦੇ ਬੀਜ: ਬਦਾਮ ਦੀ ਤਰ੍ਹਾਂ ਸੂਰਜਮੁਖੀ ਦੇ ਬੀਜਾਂ ਵਿੱਚ ਵੀ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇੱਕ ਕੱਪ ਸੂਰਜਮੁਖੀ ਦੇ ਬੀਜਾਂ ਵਿੱਚ 110 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ। ਇਸ ਤੋਂ ਇਲਾਵਾ ਮੈਗਨੀਸ਼ੀਅਮ, ਵਿਟਾਮਿਨ-ਈ ਅਤੇ ਕਾਪਰ ਵੀ ਪਾਇਆ ਜਾਂਦਾ ਹੈ। ਇਸ ਦੇ ਲਈ ਸੂਰਜਮੁਖੀ ਦੇ ਬੀਜਾਂ ਦਾ ਸੇਵਨ ਕੀਤਾ ਜਾ ਸਕਦਾ ਹੈ।
ਸੰਤਰਾ: ਜੇਕਰ ਤੁਹਾਨੂੰ ਮਿੱਠਾ ਪਸੰਦ ਹੈ ਤਾਂ ਤੁਸੀਂ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰਨ ਲਈ ਸੰਤਰੇ ਦਾ ਸੇਵਨ ਕਰ ਸਕਦੇ ਹੋ। ਇੱਕ ਸੰਤਰੇ ਵਿੱਚ 75 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ। ਤੁਸੀਂ ਇੱਕ ਦਿਨ ਵਿੱਚ 3-4 ਸੰਤਰੇ ਖਾ ਸਕਦੇ ਹੋ। ਇਸ ਤੋਂ ਇਲਾਵਾ ਮੌਸਮੀ ਫਲਾਂ ਅਤੇ ਸਬਜ਼ੀਆਂ ਵਿੱਚ ਵੀ ਕੈਲਸ਼ੀਅਮ ਪਾਇਆ ਜਾਂਦਾ ਹੈ। ਤੁਸੀਂ ਮੌਸਮੀ ਫਲ ਅਤੇ ਸਬਜ਼ੀਆਂ ਦਾ ਸੇਵਨ ਕਰ ਸਕਦੇ ਹੋ।












