October 17, 2026, 1:38 am
----------- Advertisement -----------
HomeNewsHealthਬੱਚਿਆਂ ਦਾ ਭਾਰ ਵਧਾਉਣ ਲਈ ਇਨ੍ਹਾਂ ਚੀਜ਼ਾਂ ਨੂੰ ਕਰੋ ਡਾਈਟ ’ਚ ਸ਼ਾਮਿਲ

ਬੱਚਿਆਂ ਦਾ ਭਾਰ ਵਧਾਉਣ ਲਈ ਇਨ੍ਹਾਂ ਚੀਜ਼ਾਂ ਨੂੰ ਕਰੋ ਡਾਈਟ ’ਚ ਸ਼ਾਮਿਲ

Published on

----------- Advertisement -----------
ਅਕਸਰ ਮਾਂ-ਬਾਪ ਆਪਣੇ ਬੱਚਿਆਂ ਦੇ ਘੱਟਦੇ ਭਾਰ ਨੂੰ ਲੈ ਕੇ ਚਿੰਤਤ ਰਹਿੰਦੇ ਹਨ। ਜਿਵੇਂ-ਜਿਵੇਂ ਬੱਚੇ ਵੱਡੇ ਹੁੰਦੇ ਹਨ, ਉਨ੍ਹਾਂ ਦੇ ਭਾਰ 'ਤੇ ਵੀ ਅਸਰ ਪੈਂਦਾ ਹੈ। ਘੱਟ ਵਜ਼ਨ ਕਾਰਨ ਬੱਚਿਆਂ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਮਾਪੇ ਚਿੰਤਾ 'ਚ ਰਹਿੰਦੇ ਹਨ। ਤੁਸੀਂ ਉਨ੍ਹਾਂ ਦੀ ਡਾਈਟ 'ਚ ਕੁਝ ਅਜਿਹੀਆਂ ਖਾਣ ਵਾਲੀਆਂ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ, ਜਿਸ ਨਾਲ ਬੱਚਿਆਂ ਦਾ ਭਾਰ ਆਸਾਨੀ ਨਾਲ ਵਧ ਸਕਦਾ ਹੈ।
1.. ਕੇਲਾ-
ਭਾਰ ਵਧਾਉਣ ਲਈ ਕੇਲਾ ਸਭ ਤੋਂ ਵਧੀਆ ਫਲ ਹੈ। ਕੇਲੇ ਵਿੱਚ ਪੋਟਾਸ਼ੀਅਮ, ਕਾਰਬੋਹਾਈਡਰੇਟ, ਵਿਟਾਮਿਨ-ਸੀ ਅਤੇ ਵਿਟਾਮਿਨ-ਬੀ6 ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਕੇਲੇ ਵਿੱਚ ਕਾਫ਼ੀ ਕੈਲੋਰੀ ਹੁੰਦੀ ਹੈ ਜੋ ਭਾਰ ਵਧਾਉਣ ਵਿੱਚ ਮਦਦ ਕਰਦੀ ਹੈ। 
 2.. ਘਿਓ-
ਘਿਓ ’ਚ ਵਿਟਾਮਿਨ-ਡੀ ਕੈਲਸ਼ੀਅਮ ਅਤੇ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ, ਜੇ ਬੱਚਿਆਂ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦੇ ਹਨ। ਉਦਾਹਰਨ ਲਈ ਦਾਲ, ਚੌਲ, ਰੋਟੀ ਆਦਿ ਵਿੱਚ ਘਿਓ ਮਿਲਾ ਕੇ ਖਾਣ ਲਈ ਦੇ ਸਕਦੇ ਹੋ। ਇਸ ਨਾਲ ਬੱਚਿਆਂ ਦਾ ਭਾਰ ਵਧੇਗਾ। ਬੱਚਿਆਂ ਨੂੰ ਭੋਜਨ ਵਿੱਚ ਦੁੱਧ, ਪਨੀਰ, ਦਹੀਂ ਵੀ ਲੈਣਾ ਚਾਹੀਦਾ ਹੈ। 
3.. ਅੰਡੇ-
ਅੰਡੇ ’ਚ ਕੈਲਸ਼ੀਅਮ, ਪ੍ਰੋਟੀਨ ਅਤੇ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ, ਜੋ ਬੱਚਿਆਂ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਤੁਸੀਂ ਬੱਚਿਆਂ ਨੂੰ ਉਬਲੇ ਅੰਡੇ ਖੁਆ ਸਕਦੇ ਹਨ। 
4.. ਓਟਸ-
ਓਟਸ ਕਾਰਬੋਹਾਈਡਰੇਟ ਅਤੇ ਕੈਲੋਰੀ ਨਾਲ ਭਰਪੂਰ ਹੁੰਦਾ ਹੈ, ਜੋ ਭਾਰ ਵਧਾਉਣ ਵਿੱਚ ਮਦਦ ਕਰਦਾ ਹੈ। ਤੁਹਾਨੂੰ ਆਪਣੇ ਬੱਚਿਆਂ ਦੀ ਖ਼ੁਰਾਕ ਵਿੱਚ ਓਟਸ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ। ਇਹ ਭਾਰ ਵਧਾਉਣ ਵਿੱਚ ਮਦਦਗਾਰ ਹੋ ਸਕਦੇ ਹਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...