May 2, 2026, 8:11 pm
----------- Advertisement -----------
HomeNewsHealthਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਇਨ੍ਹਾਂ ਚੀਜ਼ਾਂ ਨੂੰ ਕਰੋ ਆਪਣੀ ਜੀਵਨਸ਼ੈਲੀ...

ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਇਨ੍ਹਾਂ ਚੀਜ਼ਾਂ ਨੂੰ ਕਰੋ ਆਪਣੀ ਜੀਵਨਸ਼ੈਲੀ ’ਚ ਸ਼ਾਮਿਲ

Published on

----------- Advertisement -----------

ਦਿਮਾਗ ਸਾਡੇ ਸਰੀਰ ਦਾ ਇੱਕ ਖਾਸ ਅੰਗ ਹੈ। ਕੋਈ ਵੀ ਕੰਮ ਕਰਨ ਲਈ ਜਿਨ੍ਹੀ ਲੋੜ ਦੂਜੇ ਅੰਗਾਂ ਦੀ ਹੁੰਦੀ ਹੈ, ਓਨੀ ਹੀ ਲੋੜ ਦਿਮਾਗ ਦੀ ਵੀ ਹੁੰਦੀ ਹੈ। ਸਾਡਾ ਦਿਮਾਗ ਕਦੇਂ ਨਹੀਂ ਸੌਂਦਾ, ਇਹ ਲਗਾਤਾਰ ਕੰਮ ਕਰਦਾ ਹੈ। ਇਸ ਲਈ ਭੱਜ-ਦੌੜ ਭਰੀ ਜ਼ਿੰਦਗੀ ਦਾ ਸਭ ਤੋਂ ਵੱਧ ਅਸਰ ਇਸ ਦੀ ਸਿਹਤ ’ਤੇ ਵੀ ਪੈਂਦਾ ਹੈ। ਸਿਹਤਮੰਦ ਜੀਵਨ ਲਈ ਸਿਹਤਮੰਦ ਦਿਮਾਗ ਵੀ ਬਹੁਤ ਜ਼ਰੂਰੀ ਹੈ। ਸਰੀਰ ਦੇ ਬਾਕੀ ਹਿੱਸਿਆ ਦੀ ਤਰਾਂ ਮਨ ਦੀ ਸਿਹਤ ਦਾ ਵੀ ਧਿਆਨ ਰੱਖੋ। ਇਸਨੂੰ ਸ਼ਾਤ ਅਤੇ ਸਿਹਤਮੰਦ ਰੱਖਣ ਲਈ ਰੁਟੀਨ ਵਿੱਚ ਸੁਧਾਰ ਕਰੋ।

ਸਾਡੀਆਂ ਖਾਣ-ਪੀਣ ਦੀਆਂ ਆਦਤਾਂ ਵੀ ਸਾਡੇ ਮਾਨਸਿਕ ਸਿਹਤ ’ਤੇ ਵੀ ਅਸਰ ਪਾਉਂਦੀ ਹੈ। ਹਾਲਾਂਕਿ, ਹਾਲ ਹੀ ਦੇ ਸਾਲਾਂ ਵਿੱਚ ਕੀਤੀਆਂ ਗਈਆਂ ਬਹੁਤ ਸਾਰੀਆਂ ਖੋਜਾਂ ਯਕੀਨੀ ਤੌਰ ’ਤੇ ਇਸ ਦਿਸ਼ਾਂ ਵੱਲ ਇਸ਼ਾਰਾ ਕਰਦੀਆਂ ਹਨ। ਪਰ ਇਹ ਪੱਕਾ ਹੈ ਕਿ ਸਿਹਤਮੰਦ ਭੋਜਨ ਸਾਡੀ ਮਾਨਸਿਕ ਸਿਹਤ ਨੂੰ ਸੁਧਾਰ ਸਕਦਾ ਹੈ। ਨੌਜਵਾਨਾਂ ਦੀ ਖਰਾਬ ਮਾਨਸਿਕ ਸਿਹਤ ਵੀ ਚਿੰਤਾ ਦਾ ਕਾਰਨ ਬਣਦੀ ਜਾ ਰਹੀ ਹੈ। ਅੱਜ ਇਸ ਲੇਖ ਵਿੱਚ ਅਸੀਂ ਦੱਸਾਂਗੇ ਕਿ ਦਿਮਾਗ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਆਪਣੀ ਜੀਵਨ-ਸ਼ੈਲੀ ਵਿੱਚ ਕਿਹੜੀਆਂ ਚੀਜ਼ਾਂ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ।

1.. ਜੇਕਰ ਤੁਸੀਂ ਨਿਯਮਿਤ ਤੌਰ ’ਤੇ ਲੋੜੀਦੀਂ ਨੀਂਦ ਨਹੀਂ ਲੈਂਦੇ, ਤਾਂ ਇਹ ਤੁਹਡੇ ਦਿਮਾਗ ਨੂੰ ਪ੍ਰਭਾਵਿਤ ਕਰਦਾ ਹੈ। ਜਿਸ ਨਾਲ ਯਾਦਦਾਸ਼ਤ ’ਤੇ ਵੀ ਅਸਰ ਪੈਂਦਾ ਹੈ, ਵਿਅਕਤੀ ਦੀ ਸੋਚਣ ਸਮਝਣ ਦੀ ਸਮਰੱਥਾ ਘੱਟ ਜਾਂਦੀ ਹੈ। ਨੀਂਦ ਦੀ ਕਮੀ ਦੇ ਕਾਰਨ ਤੁਸੀਂ ਮੂਡ ਸਵਿੰਗ ਦਾ ਸ਼ਿਕਾਰ ਹੋ ਸਕਦੇ ਹੋ ਅਤੇ ਕੋਈ ਕੰਮ ਕਰਨ ਵਿੱਚ ਮਨ ਨਹੀਂ ਲੱਗਦਾ। ਮਾਨਸਿਕ ਤੌਰ ’ਦੇ ਨਾਲ-ਨਾਲ ਤੁਸੀਂ ਸਰੀਰਿਕ ਤੌਰ ’ਤੇ ਵੀ ਕਮਜ਼ੋਰ ਹੋ ਸਕਦੇ ਹੋ। ਇਸ ਲਈ ਸਿਹਤਮੰਦ ਦਿਮਾਗ ਲਈ ਤੁਹਾਨੂੰ ਰੋਜ਼ਾਨਾ 7-8 ਘੰਟੇ ਦੀ ਨੀਂਦ ਜ਼ਰੂਰ ਲੈਣੀ ਚਾਹੀਦੀ ਹੈ।

2.. ਜਦੋਂ ਤੁਸੀਂ ਬਹੁਤ ਜ਼ਿਆਦਾ ਸੋਚਦੇ ਹੋ, ਤਾਂ ਇਹ ਤਣਾਅ ਦੀ ਸਥਿਤੀ ਵੱਲ ਖੜਦਾ ਹੈ। ਤਣਾਅ ਦੇ ਕਾਰਨ ਵੱਖ-ਵੱਖ ਹੋ ਸਕਦੇ ਹਨ, ਪਰ ਇਸ ਦਾ ਅਸਰ ਸਿਰਫ਼ ਮਨ 'ਤੇ ਪੈਂਦਾ ਹੈ ਅਤੇ ਮਾਨਸਿਕ ਸ਼ਕਤੀ ਕਮਜ਼ੋਰ ਹੁੰਦੀ ਹੈ। ਇਸ ਲਈ ਭਾਵੇਂ ਕਿੰਨਾ ਵੀ ਤਣਾਅ ਹੋਵੇ, ਆਰਾਮ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਜੇਕਰ ਤੁਹਾਨੂੰ ਕੋਈ ਸਮੱਸਿਆ ਹੈ ਤਾਂ ਇਸਨੂੰ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਸਾਂਝਾ ਕਰੋ। ਇਸ ਨਾਲ ਤੁਹਾਡਾ ਤਣਾਅ ਘੱਟ ਹੋ ਸਕਦਾ ਹੈ
3.. ਕਈ ਲੋਕਾਂ ਨੂੰ ਜ਼ਰੂਰਤ ਤੋਂ ਜ਼ਿਆਦਾ ਖਾਣ ਦੀ ਆਦਤ ਹੁੰਦੀ ਹੈ। ਜਿਸ ਕਾਰਨ ਉਹ ਮੋਟਾਪੇ ਦਾ ਸ਼ਿਕਾਰ ਹੋ ਜਾਂਦੇ ਹਨ। ਜ਼ਿਆਦਾ ਭਾਰ ਮਾਨਸਿਕ ਸਿਹਤ 'ਤੇ ਵੀ ਮਾੜਾ ਪ੍ਰਭਾਵ ਪਾ ਸਕਦਾ ਹੈ। ਰਿਪੋਰਟ ਮੁਤਾਬਕ ਮੋਟਾਪਾ ਤੁਹਾਡੀ ਯਾਦਦਾਸ਼ਤ ਨੂੰ ਕਮਜ਼ੋਰ ਕਰ ਸਕਦਾ ਹੈ। ਇਸ ਲਈ ਕੋਸ਼ਿਸ਼ ਕਰੋ ਕਿ ਭੁੱਖ ਲੱਗਣ ਤੋਂ ਘੱਟ ਖਾਓ, ਤਾਂ ਜੋ ਤੁਸੀਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿ ਸਕੋ
4.. ਇੱਕ ਖੋਜ ਮੁਤਾਬਕ ਓਮੇਗਾ 3 ਨਾਲ ਭਰਪੂਰ ਸਮੁੰਦਰੀ ਭੋਜਨ ਦੀ ਤਰ੍ਹਾਂ ਸਾਬਤ ਅਨਾਜ ਵੀ ਡਿਪ੍ਰੈਸ਼ਨ ਨੂੰ ਦੂਰ ਕਰਨ ਵਿੱਚ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਅਜਿਹੀ ਸਥਿਤੀ ਵਿੱਚ, ਤੁਸੀਂ ਆਪਣੀ ਖੁਰਾਕ ਵਿੱਚ ਓਟਮੀਲ, ਹੋਲ ਗ੍ਰੇਨ ਬ੍ਰੈੱਡ, ਮੱਕੀ, ਜੌਂ ਅਤੇ ਕੁਇਨੋਆ ਨੂੰ ਸ਼ਾਮਲ ਕਰ ਸਕਦੇ ਹੋ।
5.. ਜੇਕਰ ਤੁਸੀਂ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਆਪਣੀ ਡਾਈਟ 'ਚ ਅਖਰੋਟ ਸ਼ਾਮਲ ਕਰੋ। ਖਾਸ ਤੌਰ 'ਤੇ ਅਖਰੋਟ ਦਾ ਨਿਯਮਤ ਸੇਵਨ ਤੁਹਾਡੀ ਮਾਨਸਿਕ ਸਿਹਤ ਨੂੰ ਸਿਹਤਮੰਦ ਰੱਖਣ 'ਚ ਬਹੁਤ ਮਦਦਗਾਰ ਸਾਬਤ ਹੋ ਸਕਦਾ ਹੈ।
6.. ਸਰੀਰ ਨੂੰ ਫਿੱਟ ਰੱਖਣ ਦੇ ਨਾਲ-ਨਾਲ ਕਸਰਤ ਸਿਹਤਮੰਦ ਦਿਮਾਗ ਲਈ ਵੀ ਮਦਦਗਾਰ ਹੈ। ਕਸਰਤ ਕਰਨ ਨਾਲ ਤੁਸੀਂ ਐਕਟਿਵ ਰਹਿੰਦੇ ਹੋ, ਨਾਲ ਹੀ ਦਿਮਾਗ ਵੀ ਤੇਜ਼ੀ ਨਾਲ ਕੰਮ ਕਰਦਾ ਹੈ। ਇਸ ਨਾਲ ਤੁਹਾਡੀ ਯਾਦਦਾਸ਼ਤ ਵੀ ਵਧ ਸਕਦੀ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...