June 7, 2026, 10:03 am
----------- Advertisement -----------
HomeNewsHealthਨਿਯਮਿਤ ਯੋਗਾਸਨ ਦੀ ਆਦਤ ਇਨ੍ਹਾਂ ਬਿਮਾਰੀਆਂ ਦਾ ਖਤਰਾ ਕਰਦੀ ਘੱਟ

ਨਿਯਮਿਤ ਯੋਗਾਸਨ ਦੀ ਆਦਤ ਇਨ੍ਹਾਂ ਬਿਮਾਰੀਆਂ ਦਾ ਖਤਰਾ ਕਰਦੀ ਘੱਟ

Published on

----------- Advertisement -----------

ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਯੋਗ ਨਾ ਸਿਰਫ਼ ਮਾਨਸਿਕ ਤੌਰ ‘ਤੇ ਸ਼ਾਂਤ ਕਰਨ ਵਾਲਾ ਅਭਿਆਸ ਹੈ, ਸਗੋਂ ਕਈ ਤਰ੍ਹਾਂ ਦੀਆਂ ਸਰੀਰਕ ਸਿਹਤ ਸਮੱਸਿਆਵਾਂ ਵਿੱਚ ਵੀ ਯੋਗਾਸਨਾਂ ਦਾ ਅਭਿਆਸ ਲਾਭਦਾਇਕ ਪਾਇਆ ਗਿਆ ਹੈ। ਅਧਿਐਨ ਦਰਸਾਉਂਦੇ ਹਨ ਕਿ ਯੋਗ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾ ਕੇ, ਤੁਸੀਂ ਘੱਟੋ-ਘੱਟ 20 ਬਿਮਾਰੀਆਂ ਦੇ ਜੋਖਮ ਨੂੰ ਘਟਾ ਸਕਦੇ ਹੋ। ਇਸ ਦੇ ਨਾਲ ਹੀ ਯੋਗ ਤੁਹਾਡੇ ਮੂਡ ਨੂੰ ਸ਼ਾਂਤ ਕਰਨ ਅਤੇ ਤੁਹਾਨੂੰ ਮਾਨਸਿਕ ਸਿਹਤ ਸਮੇਤ ਡਿਪਰੈਸ਼ਨ,ਚਿੰਤਾ, ਦਿਲ-ਫੇਫੜੇ ਅਤੇ ਬਲੱਡ ਪ੍ਰੈਸ਼ਰ ਸਮੇਤ ਕਈ ਸਰੀਰਕ ਸਮੱਸਿਆਵਾਂ ਦੇ ਖਤਰੇ ਤੋਂ ਸੁਰੱਖਿਅਤ ਰੱਖਣ ਵਿੱਚ ਮਦਦਗਾਰ ਹੈ।
ਬਲੱਡ ਪ੍ਰੈਸ਼ਰ ‘ਤੇ ਯੋਗਾ ਦੇ ਜੋਖਮ-ਘਟਾਉਣ ਵਾਲੇ ਪ੍ਰਭਾਵਾਂ ਦਾ ਪਤਾ ਲਗਾਉਣ ਲਈ ਅਧਿਐਨ ਕੀਤਾ ਗਿਆ। ਖੋਜਕਰਤਾਵਾਂ ਨੇ ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਦੋ ਸਮੂਹਾਂ ਵਿੱਚ ਵੰਡਿਆ। ਇੱਕ ਸਮੂਹ ਨੂੰ 12 ਹਫ਼ਤਿਆਂ ਲਈ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਯੋਗਾਸਨ ਸ਼ਾਮਲ ਕਰਨ ਦੀ ਸਲਾਹ ਦਿੱਤੀ ਗਈ ਸੀ ਜਦੋਂ ਕਿ ਦੂਜੇ ਸਮੂਹ ਦੀ ਖੁਰਾਕ ਵਿੱਚ ਤਬਦੀਲੀ ਕੀਤੀ ਗਈ ਸੀ। ਖੋਜਕਰਤਾਵਾਂ ਨੇ ਸਿੱਟਾ ਕੱਢਿਆ ਕਿ ਯੋਗ ਸਮੂਹ ਦੇ ਲੋਕਾਂ ਵਿੱਚ ਸਿਸਟੋਲਿਕ ਅਤੇ ਡਾਇਸਟੋਲਿਕ ਬਲੱਡ ਪ੍ਰੈਸ਼ਰ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖ ਕੇ ਤੁਸੀਂ ਕਈ ਗੰਭੀਰ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰ ਸਕਦੇ ਹੋ।
ਇਸ ਦੇ ਨਾਲ ਹੀ ਮਾਹਿਰਾਂ ਦਾ ਮੰਨਣਾ ਹੈ ਕਿ ਤੁਸੀਂ ਆਪਣੀ ਰੋਜ਼ਾਨਾ ਰੁਟੀਨ ਵਿੱਚ ਯੋਗ ਅਭਿਆਸ ਨੂੰ ਸ਼ਾਮਲ ਕਰਕੇ ਮਾਨਸਿਕ ਸਿਹਤ ਨੂੰ ਲਾਭ ਪਹੁੰਚਾ ਸਕਦੇ ਹੋ। ਕੁਝ ਖੋਜਾਂ ਤੋਂ ਇਹ ਸੰਕੇਤ ਮਿਲਦਾ ਹੈ ਕਿ ਯੋਗ ਬਲੱਡ ਪ੍ਰੈਸ਼ਰ ਨੂੰ ਘਟਾ ਕੇ ਤਣਾਅ-ਚਿੰਤਾ ਸੰਬੰਧੀ ਵਿਗਾੜਾਂ ਨੂੰ ਕੰਟਰੋਲ ਕਰਨ ਵਿੱਚ ਮਦਦਗਾਰ ਹੁੰਦਾ ਹੈ, ਜਿਨ੍ਹਾਂ ਨਾਲ ਕਿ ਭਵਿੱਖ ਵਿੱਚ ਡਿਪਰੈਸ਼ਨ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਖ਼ਤਰਾ ਵਧ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...