September 12, 2026, 12:09 am
----------- Advertisement -----------
HomeNewsHealthਸਰਦੀਆਂ 'ਚ ਵੱਧ ਜਾਂਦਾ ਜੋੜਾਂ ਦਾ ਦਰਦ? ਰਾਹਤ ਪਾਉਣ ਲਈ ਕਰੋ ਇਹ...

ਸਰਦੀਆਂ ‘ਚ ਵੱਧ ਜਾਂਦਾ ਜੋੜਾਂ ਦਾ ਦਰਦ? ਰਾਹਤ ਪਾਉਣ ਲਈ ਕਰੋ ਇਹ ਕੰਮ

Published on

----------- Advertisement -----------

ਸਰਦੀਆਂ ਦੇ ਦਿਨਾਂ ‘ਚ ਜੋੜਾਂ ਦੇ ਦਰਦ ਦੀ ਸਮੱਸਿਆ ਵੱਧ ਜਾਂਦੀ ਹੈ। ਇਨ੍ਹਾਂ ਦਿਨਾਂ ‘ਚ ਨਾ ਸਿਰਫ ਮਾਸਪੇਸ਼ੀਆਂ ਅਤੇ ਸਗੋਂ ਹੱਡੀਆਂ ਵੀ ਆਕੜ ਜਾਂਦੀਆਂ ਹਨ ਅਤੇ ਜੋੜਾਂ ‘ਚ ਦਰਦ ਹੁੰਦਾ ਹੈ। ਇਨ੍ਹਾਂ ਦਿਨਾਂ ‘ਚ ਖਾਸ ਤੌਰ ‘ਤੇ ਗਠੀਆ ਵਾਲੇ ਲੋਕਾਂ ਨੂੰ ਜ਼ਿਆਦਾ ਸਮੱਸਿਆ ਹੁੰਦੀ ਹੈ। ਅਜਿਹੇ ‘ਚ ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਕਈ ਕਾਰਕ ਹਨ ਜੋ ਗਠੀਆ ਤੋਂ ਪੀੜਤ ਲੋਕਾਂ ਲਈ ਸਰਦੀਆਂ ਦੇ ਮੌਸਮ ਨੂੰ ਮੁਸ਼ਕਲ ਬਣਾਉਂਦੇ ਹਨ। ਇਸ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਨ੍ਹਾਂ ਨੂੰ ਜੀਵਨਸ਼ੈਲੀ ਵਿਚ ਕੁਝ ਬਦਲਾਅ ਕਰਕੇ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ ਇਸ ਦੇ ਨਾਲ ਹੀ ਸਰਦੀਆਂ ਵਿੱਚ ਅਸੀਂ ਕੁੱਝ ਕੁਦਰਤੀ ਤਰੀਕਿਆਂ ਨੂੰ ਅਪਣਾ ਕੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਾਂ।
ਗਰਮ ਕੱਪੜੇ ਪਹਿਨੋ-
ਸਰੀਰ ਵਿੱਚ ਠੰਢ ਕਾਰਨ ਜੋੜ ਦਰਦ ਹੁੰਦੇ ਹਨ। ਠੰਡ ‘ਚ ਜੋੜ ਸਖ਼ਤ ਹੋ ਜਾਂਦੇ ਹਨ ਜਿਸ ਕਾਰਨ ਦਰਦ ਹੁੰਦਾ ਹੈ। ਇਨ੍ਹਾਂ ਦਿਨਾਂ ‘ਚ ਸਰੀਰ ਨੂੰ ਗਰਮ ਕੱਪੜਿਆਂ ਨਾਲ ਢੱਕ ਕੇ ਰੱਖੋ, ਤਾਂ ਕਿ ਠੰਡ ਦਾ ਅਸਰ ਜੋੜਾਂ ‘ਤੇ ਨਾ ਪਵੇ। ਪੈਰਾਂ ਨੂੰ ਵੀ ਗਰਮ ਕਪੜਿਆ ਨਾਲ ਢੱਕਣਾ ਚਾਹੀਦਾ ਹੈ ।
ਧੁੱਪ ਸੇਕੋ-
ਸਰਦੀਆਂ ਵਿੱਚ ਧੁੱਪ ਲੈਣੀ ਜ਼ਰੂਰੀ ਹੈ। ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਵੀ ਸੂਰਜ ਦੀ ਰੌਸ਼ਨੀ ਨਾਲ ਪੂਰੀ ਹੁੰਦੀ ਹੈ। ਵਿਟਾਮਿਨ ਡੀ ਹੱਡੀਆਂ ਨੂੰ ਮਜ਼ਬੂਤ ​​ਕਰਨ ਅਤੇ ਜੋੜਾਂ ਦੇ ਦਰਦ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਸਰਦੀਆਂ ‘ਚ ਸਰੀਰ ਨੂੰ ਧੁੱਪ ਲਗਵਾਉਣ ਨਾਲ ਦਰਦ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਯੋਗਾ ਅਤੇ ਕਸਰਤ
ਠੰਢ ਵਿੱਚ ਆਲਸ ਕਾਰਨ ਸਰੀਰਕ ਗਤੀਵਿਧੀਆਂ ਘਟ ਹੋ ਜਾਂਦੀਆਂ ਹਨ। ਅੱਜਕਲ ਜ਼ਿਆਦਾਤਰ ਲੋਕ ਕਸਰਤ ਅਤੇ ਯੋਗਾ ਕਰਨਾ ਘਟ ਕਰ ਦਿੰਦੇ ਹਨ। ਜੇਕਰ ਤੁਸੀਂ ਰੋਜ਼ ਸਵੇਰੇ ਕਸਰਤ ਜਾਂ ਯੋਗਾ ਕਰਦੇ ਹੋ, ਤਾਂ ਤੁਹਾਨੂੰ ਜੋੜਾਂ ਦੇ ਦਰਦ ਤੋਂ ਰਾਹਤ ਮਿਲੇਗੀ। ਇਸ ਨਾਲ ਮੈਟਾਬੋਲਿਕ ਗਰਮੀ ਵਧਦੀ ਹੈ ਅਤੇ ਸਰੀਰ ਨੂੰ ਫਾਇਦਾ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...