ਕੀਵੀ ਵਿੱਚ ਗੁਣਾਂ ਦਾ ਭੰਡਾਰ ਹੈ। ਵਿਟਾਮਿਨ ਬੀ, ਸੀ, ਐਂਟੀਆਕਸੀਡੈਂਟਸ, ਫਾਸਫੋਰਸ, ਪੋਟਾਸ਼ੀਅਮ ਤੇ ਕੈਲਸ਼ੀਅਮ ਨਾਲ ਭਰਪੂਰ, ਕੀਵੀ ਨੂੰ ਪੌਸ਼ਟਿਕ ਤੱਤਾਂ ਦਾ ਪਾਵਰਹਾਊਸ ਵੀ ਕਿਹਾ ਜਾਂਦਾ ਹੈ।ਅਜਿਹੇ ‘ਚ ਰੋਜ਼ਾਨਾ 1 ਕੀਵੀ ਦਾ ਸੇਵਨ ਕਰਨਾ ਸਿਹਤ ਹੀ ਨਹੀਂ ਸਕਿਨ ਲਈ ਵੀ ਲਾਭਕਾਰੀ ਮੰਨਿਆ ਜਾਂਦਾ ਹੈ। ਖੋਜ ਵਿੱਚ ਪਾਇਆ ਗਿਆ ਹੈ ਕਿ ਕੀਵੀ ਦਾ ਨਿਯਮਤ ਸੇਵਨ ਕੋਲਨ ਕੈਂਸਰ ਦੇ ਜੋਖਮ ਨੂੰ ਘਟਾਉਂਦੀ ਹੈ। ਇਮਿਊਨਿਟੀ ਬੂਸਟਰ ਕੀਵੀ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦੀ ਹੈ ਅਤੇ ਸਰੀਰ ਨੂੰ ਬਿਮਾਰੀਆਂ ਤੋਂ ਦੂਰ ਰੱਖਦੀ ਹੈ। ਕੀਵੀ ਨੂੰ ਇੱਕ ਚੰਗਾ ਇਮਿਊਨਿਟੀ ਬੂਸਟਰ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ 2014 ਦੇ ਇੱਕ ਅਧਿਐਨ ਦੇ ਅਨੁਸਾਰ, ਇੱਕ ਦਿਨ ਵਿੱਚ ਲਗਭਗ ਦੋ ਜਾਂ ਤਿੰਨ ਕੀਵੀ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਹੁੰਦਾ ਹੈ। ਇਹ ਸਾਡੇ ਦਿਲ ਲਈ ਵੀ ਬਹੁਤ ਫਾਇਦੇਮੰਦ ਹੈ।
ਇਸ ਦੀ ਲੰਮੇ ਸਮੇਂ ਤੱਕ ਵਰਤੋਂ ਕਰਨ ਨਾਲ ਹਾਈ ਬਲੱਡ ਪ੍ਰੈਸ਼ਰ, ਸਟ੍ਰੋਕ, ਹਾਰਟ ਅਟੈਕ ਜਾਂ ਦਿਲ ਨਾਲ ਜੁੜੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ।ਕੀਵੀ ਖੂਨ ਦੇ ਜੰਮਣ ਨੂੰ ਘੱਟ ਕਰਨ ਵਿੱਚ ਵੀ ਮਦਦਗਾਰ ਹੁੰਦੀ ਹੈ। ਹਰ ਰੋਜ਼ 2-3 ਕੀਵੀ ਖਾਣ ਨਾਲ ਬਲੱਡ ਕਲਾਟਿੰਗ ਦੂਰ ਹੋ ਜਾਂਦੀ ਹੈ। ਇਕ ਖੋਜ ਦੇ ਅਨੁਸਾਰ ਲਗਾਤਾਰ 8 ਹਫਤਿਆਂ ਤੱਕ ਕੀਵੀ ਖਾਣ ਨਾਲ ਹਾਈ ਬੀਪੀ ਦੀ ਸਮੱਸਿਆ ਦੂਰ ਹੁੰਦੀ ਹੈ। ਅਜਿਹੇ ‘ਚ ਦਿਲ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਵਿਟਾਮਿਨ ਸੀ ਨਾਲ ਭਰਪੂਰ ਕੀਵੀ ਦਾ ਸੇਵਨ ਕਰਨ ਨਾਲ ਸਾਹ ਪ੍ਰਕ੍ਰਿਆ ਸਹੀ ਤਰ੍ਹਾਂ ਕੰਮ ਕਰਦੀ ਹੈ। ਅਜਿਹੇ ‘ਚ ਇਹ ਅਸਥਮਾ ਹੋਣ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਕੀਵੀ ‘ਚ ਮੌਜੂਦ ਵਿਟਾਮਿਨ ਸੀ ਸਰੀਰ ‘ਚ ਇੰਸੁਲਿਨ ਦੀ ਮਾਤਰਾ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ ਇਸ ਤਰ੍ਹਾਂ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ।