April 25, 2026, 3:35 am
----------- Advertisement -----------
HomeNewsHealthਦੇਸ਼ 'ਚ ਮੌਕੀਂਪਾਕਸ ਦਾ ਦੂਜਾ ਮਾਮਲਾ ਆਇਆ ਸਾਹਮਣੇ

ਦੇਸ਼ ‘ਚ ਮੌਕੀਂਪਾਕਸ ਦਾ ਦੂਜਾ ਮਾਮਲਾ ਆਇਆ ਸਾਹਮਣੇ

Published on

----------- Advertisement -----------

ਮੌਕੀਂਪਾਕਸ ਨੇ ਹੁਣ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ। ਦੂਜਾ ਮਾਮਲਾ ਸੋਮਵਾਰ ਨੂੰ ਕੇਰਲ ਦੇ ਕੰਨੂਰ ਸ਼ਹਿਰ ਵਿੱਚ ਸਾਹਮਣੇ ਆਇਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੇਰਲ ਦੇ ਕੋਲਮ ਵਿੱਚ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਸੀ। ਸੂਬੇ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਦੱਸਿਆ ਕਿ ਦੂਜਾ ਮਰੀਜ਼ 31 ਸਾਲਾ ਨੌਜਵਾਨ ਹੈ। ਉਹ 13 ਜੁਲਾਈ ਨੂੰ ਦੁਬਈ ਤੋਂ ਮੰਗਲੁਰੂ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਇਸ ਤੋਂ ਪਹਿਲਾਂ 35 ਸਾਲਾ ਮਰੀਜ਼ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਕੋਲਮ ਪਹੁੰਚਿਆ ਸੀ। ਜਾਂਚ ਤੋਂ ਬਾਅਦ ਉਸ ਵਿੱਚ ਲੱਛਣ ਵੀ ਪਾਏ ਗਏ।
ਮੌਕੀਂਪਾਕਸ ਦੇ ਦੋ ਮਰੀਜ਼ ਮਿਲਣ ਤੋਂ ਬਾਅਦ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਕੇਂਦਰ ਨੇ ਹਵਾਈ ਅੱਡੇ-ਬੰਦਰਗਾਹਾਂ ‘ਤੇ ਯਾਤਰੀਆਂ ਦੀ ਸਖ਼ਤ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਦੁਬਈ ਤੋਂ ਵਾਪਸ ਆਏ ਦੂਜੇ ਮਰੀਜ਼ ਨੂੰ ਇਲਾਜ ਲਈ ਪਰਿਆਰਾਮ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਮਰੀਜ਼ ਦੀ ਹਾਲਤ ਸਥਿਰ ਹੈ। ਉਸ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...