July 26, 2026, 5:04 pm
----------- Advertisement -----------
HomeNewsHealthਸਰ੍ਹੋਂ ਦੇ ਤੇਲ ਦੇ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣ ਕੇ ਤੁਸੀਂ...

ਸਰ੍ਹੋਂ ਦੇ ਤੇਲ ਦੇ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

Published on

----------- Advertisement -----------

ਅੱਜ-ਕੱਲ੍ਹ ਬਜ਼ਾਰ ਵਿੱਚ ਕਈ ਤਰ੍ਹਾਂ ਦੇ ਤੇਲ ਉਪਲੱਬਧ ਹਨ। ਜੈਤੂਨ ਦੇ ਤੇਲ ਤੋਂ ਲੈ ਕੇ ਚੌਲਾਂ ਦੇ ਬਰਾਨ ਤੱਕ ਅਤੇ ਪਤਾ ਨਹੀਂ ਕੀ। ਇਨ੍ਹਾਂ ਸਾਰੇ ਤੇਲ ਦ ਆਪਣੇ ਫਾਇਦੇ ਵੀ ਹਨ। ਹਾਲਾਂਕਿ ਭਾਰਤੀ ਘਰਾਂ ਵਿੱਚ ਵੱਖ-ਵੱਖ ਤੇਲ ਦੀ ਵਰਤੋਂ ਕੀਤੀ ਜਾ ਸਕਦੀ ਹੈ। ਪਰ ਕੁੱਝ ਪਕਵਾਨ ਅਜਿਹੇ ਹਨ ਜੋ ਸਿਰਫ਼ ਸਰ੍ਹੋਂ ਦੇ ਤੇਲ ਵਿੱਚ ਬਣਾਏ ਜਾਂਦੇ ਹਨ।

ਸਰ੍ਹੋਂ ਦਾ ਤੇਲ, ਜੋ ਸਰੋਂ ਦੇ ਬੀਜਾਂ ਤੋਂ ਪੈਦਾ ਹੁੰਦਾ ਹੈ, ਭਾਰਤੀ ਪਕਵਾਨਾਂ ਵਿੱਚ ਵਿਆਪਕ ਤੌਰ ’ਤੇ ਵਰਤਿਆ ਜਾਂਦਾ ਹੈ। ਸਰ੍ਹੋਂ ਦਾ ਤੇਲ ਆਪਣੇ ਮਜ਼ਬੂਤ ਸਵਾਦ, ਤਿੱਖੀ ਖੁਸ਼ਬੂ ਅਤੇ ਉੱਚ ਧੂੰਏ ਲਈ ਜਾਣਿਆ ਜਾਂਦਾ ਹੈ। ਇਹ ਅਕਸਰ ਸਬਜ਼ੀਆਂ ਨੂੰ ਪਕਾਉਣ ਜਾਂ ਤਲਣ ਲਈ ਵਰਤਿਆ ਜਾਂਦਾ ਹੈ। ਇਹ ਭਾਰਤ, ਪਕਿਸਤਾਨ ਅਤੇ ਬੰਗਲਾਦੇਸ਼ ਵਿੱਚ ਵਿਆਪਕ ਤੌਰ ’ਤੇ ਵਰਤਿਆ ਜਾਂਦਾ ਹੈ। ਇਸ ਦੀ ਵਰਤੋਂ ਸਿਰਫ਼ ਭੋਜਨ ਲਈ ਹੀ ਨਹੀਂ, ਸਗੋਂ ਚਮੜੀ, ਵਾਲਾਂ ਅਤੇ ਦਰਦ ਵਰਗੀਆਂ ਸਮੱਸਿਆਵਾਂ ਦੇ ਇਲਾਜ ਲਈ ਵੀ ਕੀਤੀ ਜਾਂਦੀ ਹੈ। ਆਓ ਜਾਣਦੇ ਹਾਂ ਸਰ੍ਹੋਂ ਦੇ ਤੇਲ ਦੇ ਕੀ ਫਾਇਦੇ ਹਨ।

1.. ਸਰ੍ਹੋਂ ਦਾ ਤੇਲ ਚਮੜੀ ਲਈ ਚੰਗਾ ਮੰਨਿਆ ਜਾਂਦਾ ਹੈ। ਇਸ ਵਿੱਚ ਵਿਟਾਮਿਨ-ਈ ਦੀ ਚੰਗੀ ਮਾਤਰਾ ਹੋਣ ਕਰਨ ਇਹ ਚਮੜੀ ਨੂੰ ਨਮੀ ਦਿੰਦਾ ਹੈ, ਜਿਸ ਨਾਲ ਸਰਦੀਆਂ ’ਚ ਖੁਸ਼ਕੀ ਨਹੀਂ ਹੁੰਦੀ।

2.. ਅਜਿਹਾ ਮੰਨਿਆ ਜਾਂਦਾ ਹੈ ਕਿ ਸਰ੍ਹੋਂ ਦਾ ਤੇਲ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ਦਾ ਕੰਮ ਕਰਦਾ ਹੈ। ਇਸ ਦੇ ਲਈ ਤੁਸੀਂ ਇਸ ਤੇਲ ਨਾਲ ਪੈਰਾਂ ਦੇ ਤਲ਼ਿਆਂ ਦੀ ਮਾਲਿਸ਼ ਕਰ ਸਕਦੇ ਹੋ, ਇਸ ਨਾਲ ਤੁਹਾਨੂੰ ਆਰਾਮ ਵੀ ਮਿਲੇਗਾ।

3.. ਸਰ੍ਹੋਂ ਦੇ ਤੇਲ ਵਿੱਚ ਮੌਜੂਦ ਥਿਆਮਿਨ, ਫੋਲੇਟ ਅਤੇ ਨਿਆਸੀਨ ਵਰਗੇ ਵਿਟਾਮਿਨ ਸਰੀਰ ਦੇ ਮੈਟਾਬੋਲਿਜ਼ਮ ਨੂੰ ਵਧਾਉਂਦੇ ਹਨ, ਜੋ ਭਾਰ ਘਟਾਉਣ ਵਿੱਚ ਮਦਦ ਕਰਦੇ ਹਨ।

4.. ਜੋੜਾਂ ਦੇ ਦਰਦ ਜਾਂ ਕੰਨ ਦੇ ਦਰਦ ਵਿੱਚ ਵੀ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰਨਾ ਫਾਇਦੇਮੰਦ ਹੁੰਦਾ ਹੈ। ਤੁਸੀਂ ਇਸ ਨੂੰ ਜੋੜਾਂ ‘ਤੇ ਮਸਾਜ ਕਰ ਸਕਦੇ ਹੋ, ਜਾਂ ਇਸ ਨੂੰ ਹਮ ਕਰ ਸਕਦੇ ਹੋ ਅਤੇ ਕੰਨ ਵਿਚ ਕੁਝ ਬੂੰਦਾਂ ਪਾ ਸਕਦੇ ਹੋ। ਇਸ ਨਾਲ ਦਰਦ ਤੋਂ ਜਲਦੀ ਰਾਹਤ ਮਿਲਦੀ ਹੈ।

5.. ਦੰਦ ਦਰਦ ਹੋਣ ’ਤੇ ਸਰ੍ਹੋਂ ਦੇ ਤੇਲ ਨਾਲ ਮਸੂੜਿਆਂ ’ਤੇ ਹਲਕੀ ਮਾਲਿਸ਼ ਕਰੋ। ਇਸ ਨਾਲ ਦਰਦ ਦੂਰ ਹੋਵੇਗਾ, ਨਾਲ ਹੀ ਦੰਦ ਵੀ ਮਜ਼ਬੂਤ ਹੋਣਗੇ।

6.. ਸਰ੍ਹੋਂ ਦਾ ਤੇਲ ਸਰੀਰ ਦੀ ਇਮਿਊਨਿਟੀ ਵਧਾਉਣ ਦਾ ਵੀ ਕੰਮ ਕਰਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ। ਇਸ ਨਾਲ ਸਰੀਰ ਦੀ ਮਾਲਿਸ਼ ਕਰਨਾ ਵੀ ਫਾਇਦੇਮੰਦ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...