September 11, 2026, 7:39 am
----------- Advertisement -----------
HomeNewsHealthਗਰਭ ਅਵਸਥਾ ਦੌਰਾਨ ਇਹਨਾਂ 5 ਅਫਵਾਹਾਂ 'ਤੇ ਕਦੇ ਨਾ ਕਰੋ ਯਕੀਨ

ਗਰਭ ਅਵਸਥਾ ਦੌਰਾਨ ਇਹਨਾਂ 5 ਅਫਵਾਹਾਂ ‘ਤੇ ਕਦੇ ਨਾ ਕਰੋ ਯਕੀਨ

Published on

----------- Advertisement -----------

ਪੁਰਾਣੇ ਸਮੇਂ ਤੋਂ ਹੀ ਲੋਕ ਮੰਨਦੇ ਹਨ ਕਿ ਗਰਭ ਅਵਸਥਾ ਦੌਰਾਨ ਕੇਸਰ ਖਾਣ ਨਾਲ ਪੈਦਾ ਹੋਣ ਵਾਲੇ ਬੱਚੇ ਦਾ ਰੰਗ ਗੋਰਾ ਹੁੰਦਾ ਹੈ। ਸੋਸ਼ਲ ਮੀਡੀਆ ‘ਤੇ ਅਜਿਹੇ ਕਈ ਵੀਡੀਓਜ਼ ਵੀ ਦੇਖੇ ਜਾ ਸਕਦੇ ਹਨ, ਜਿਨ੍ਹਾਂ ‘ਚ ਗਰਭ ਅਵਸਥਾ ਨੂੰ ਲੈ ਕੇ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਕਈ ਵੀਡੀਓਜ਼ ‘ਚ ਇਹ ਵੀ ਦੱਸਿਆ ਗਿਆ ਹੈ ਕਿ ਗਰਭਵਤੀ ਔਰਤਾਂ ਦੇ ਪੇਟ ਦੀ ਸ਼ਕਲ ਦੇਖ ਕੇ ਬੱਚੇ ਦਾ ਲਿੰਗ ਕਿਵੇਂ ਪਤਾ ਲਗਾਇਆ ਜਾ ਸਕਦਾ ਹੈ। ਡਾਕਟਰ ਅਜਿਹੀਆਂ ਗੱਲਾਂ ਨੂੰ ਅਫਵਾਹ ਦੱਸਦੇ ਹਨ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੇ ਹਨ।

ਇਸ ਤੋਂ ਇਲਾਵਾ ਲੋਕ ਗਰਭਵਤੀ ਔਰਤਾਂ ਨੂੰ ਕਈ ਸਲਾਹਾਂ ਵੀ ਦਿੰਦੇ ਹਨ, ਜਿਸ ‘ਚ ਕਿਹਾ ਗਿਆ ਹੈ ਕਿ ਗਰਭ ਅਵਸਥਾ ਦੌਰਾਨ ਕਸਰਤ ਨਹੀਂ ਕਰਨੀ ਚਾਹੀਦੀ ਅਤੇ ਦੋ ਲੋਕਾਂ ਦੇ ਬਰਾਬਰ ਖਾਣਾ ਚਾਹੀਦਾ ਹੈ। ਇਹ ਸਾਰੀਆਂ ਗੱਲਾਂ ਔਰਤਾਂ ਵਿੱਚ ਭੰਬਲਭੂਸਾ ਪੈਦਾ ਕਰਦੀਆਂ ਹਨ। ਅਜਿਹੇ ‘ਚ ਇਨ੍ਹਾਂ ਸਾਰੀਆਂ ਗੱਲਾਂ ਦੀ ਅਸਲੀਅਤ ਨੂੰ ਜਾਣਨਾ ਜ਼ਰੂਰੀ ਹੈ। ਕੁੱਝ ਮਿੱਥ ਹਨ, ਜਿਹਨਾਂ ਬਾਰੇ ਗੱਲ ਕਰਦੇ ਹਾਂ –  

ਮਿੱਥ – ਗਰਭ ਅਵਸਥਾ ਦੌਰਾਨ ਕੇਸਰ ਖਾਣ ਨਾਲ ਬੱਚੇ ਦਾ ਰੰਗ ਗੋਰਾ ਹੋ ਜਾਂਦਾ ਹੈ।

 ਤੱਥ- ਦਿੱਲੀ ਦੇ ਫੋਰਟਿਸ ਲਾ ਫੇਮ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀਕੋਲੋਜੀ ਵਿਭਾਗ ਦੀ ਡਾਇਰੈਕਟਰ ਡਾ: ਵੰਦਨਾ ਸੋਢੀ ਮੁਤਾਬਕ ਕੇਸਰ ਖਾਣ ਨਾਲ ਬੱਚੇ ਦੇ ਰੰਗ ‘ਤੇ ਕੋਈ ਅਸਰ ਨਹੀਂ ਪੈਂਦਾ। ਇਹ ਕਹਿਣਾ ਗਲਤ ਹੈ ਕਿ ਕੇਸਰ ਬੱਚੇ ਦਾ ਰੰਗ ਗੋਰਾ ਬਣਾ ਦੇਵੇਗਾ। ਇਹ ਵਿਗਿਆਨਕ ਤੌਰ ‘ਤੇ ਸਾਬਤ ਨਹੀਂ ਹੋਇਆ ਹੈ। ਬੱਚੇ ਦੇ ਵਾਲਾਂ, ਚਮੜੀ ਅਤੇ ਅੱਖਾਂ ਦਾ ਰੰਗ ਜੈਨੇਟਿਕ ਤੌਰ ‘ਤੇ ਨਿਰਧਾਰਤ ਕੀਤਾ ਜਾਂਦਾ ਹੈ।

 ਮਿੱਥ- ਗਰਭ ਅਵਸਥਾ ਦੌਰਾਨ ਔਰਤਾਂ ਨੂੰ ਦੋ ਵਿਅਕਤੀਆਂ ਜਿੰਨਾ ਖਾਣਾ ਚਾਹੀਦਾ ਹੈ। 

ਤੱਥ- ਗਰਭਵਤੀ ਔਰਤਾਂ ਨੂੰ ਸੰਤੁਲਿਤ ਪੋਸ਼ਕ ਤੱਤਾਂ ਨਾਲ ਭਰਪੂਰ ਖੁਰਾਕ ਲੈਣੀ ਚਾਹੀਦੀ ਹੈ। ਉਨ੍ਹਾਂ ਨੂੰ ਹਰ ਰੋਜ਼ 200 ਵਾਧੂ ਕੈਲੋਰੀਆਂ ਦੀ ਜ਼ਰੂਰਤ ਹੁੰਦੀ ਹੈ, ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਗਰਭਵਤੀ ਔਰਤਾਂ ਨੂੰ ਦੋ ਵਿਅਕਤੀਆਂ ਜਿੰਨਾ ਭੋਜਨ ਖਾਣਾ ਚਾਹੀਦਾ ਹੈ। ਗਰਭ ਅਵਸਥਾ ਦੌਰਾਨ ਔਰਤਾਂ ਨੂੰ ਫਲਾਂ ਅਤੇ ਸਬਜ਼ੀਆਂ ਨਾਲ ਭਰਪੂਰ ਸਿਹਤਮੰਦ ਭੋਜਨ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

 ਮਿੱਥ- ਕਈ ਤਰੀਕੇ ਹਨ ਜਿਨ੍ਹਾਂ ਨਾਲ ਤੁਸੀਂ ਆਪਣੇ ਬੱਚੇ ਦਾ ਲਿੰਗ ਦੱਸ ਸਕਦੇ ਹੋ।

 ਤੱਥ- ਪੇਟ ਦੀ ਸ਼ਕਲ ਜਾਂ ਕਿਸੇ ਹੋਰ ਲੱਛਣ ਨੂੰ ਦੇਖ ਕੇ ਬੱਚੇ ਦੇ ਲਿੰਗ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਇੰਨਾ ਹੀ ਨਹੀਂ ਮਿੱਠੇ, ਖੱਟੇ ਜਾਂ ਕੁਝ ਖਾਸ ਭੋਜਨਾਂ ਦੀ ਇੱਛਾ ਨਾਲ ਬੱਚੇ ਦੇ ਲਿੰਗ ਦਾ ਪਤਾ ਨਹੀਂ ਚੱਲਦਾ। ਇਹ ਜਨਮ ਦੇ ਸਮੇਂ ਹੀ ਪ੍ਰਗਟ ਹੁੰਦਾ ਹੈ। ਅਜਿਹੇ ‘ਚ ਕੋਈ ਗਲਤੀ ਨਾ ਕਰੋ।

 ਮਿੱਥ- ਗਰਭ ਅਵਸਥਾ ਦੌਰਾਨ ਕੋਸੇ ਪਾਣੀ ਨਾਲ ਨਹਾਉਣਾ ਨਹੀਂ ਚਾਹੀਦਾ ਅਤੇ ਕਸਰਤ ਨਹੀਂ ਕਰਨੀ ਚਾਹੀਦੀ।

 ਤੱਥ- ਗਰਭ ਅਵਸਥਾ ਦੌਰਾਨ ਕੋਸੇ ਪਾਣੀ ਨਾਲ ਨਹਾਉਣਾ ਸੁਰੱਖਿਅਤ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਹੁੰਦੀ। ਜੇਕਰ ਅਸੀਂ ਕਸਰਤ ਦੀ ਗੱਲ ਕਰੀਏ ਤਾਂ ਤੁਸੀਂ ਕਿਸੇ ਟ੍ਰੇਨਰ ਦੀ ਨਿਗਰਾਨੀ ਹੇਠ ਕਸਰਤ ਕਰ ਸਕਦੇ ਹੋ। ਹਾਲਾਂਕਿ, ਤੁਹਾਨੂੰ ਇਹ ਤਾਂ ਹੀ ਕਰਨਾ ਚਾਹੀਦਾ ਹੈ ਜੇਕਰ ਤੁਹਾਡੀ ਗਰਭ ਅਵਸਥਾ ਗੁੰਝਲਦਾਰ ਨਾ ਹੋਵੇ। ਭਾਵ, ਜੇਕਰ ਕੋਈ ਪੇਚੀਦਗੀ ਨਹੀਂ ਹੈ, ਤਾਂ ਤੁਸੀਂ ਕਸਰਤ ਕਰ ਸਕਦੇ ਹੋ।

 ਮਿੱਥ- ਸਵੇਰੇ ਹੀ ਚਿੱਤ ਖਰਾਬ ਹੁੰਦਾ ਹੈ।

 ਤੱਥ- ਡਾਕਟਰ ਮੁਤਾਬਕ ਗਰਭ ਅਵਸਥਾ ਦੌਰਾਨ ਕਿਸੇ ਵੀ ਸਮੇਂ ਮਤਲੀ ਅਤੇ ਉਲਟੀਆਂ ਹੋ ਸਕਦੀਆਂ ਹਨ। ਇਹ ਸਵੇਰ ਵੇਲੇ ਆਮ ਹੁੰਦਾ ਹੈ ਅਤੇ ਪਹਿਲੇ ਤਿੰਨ ਮਹੀਨਿਆਂ ਬਾਅਦ ਵੀ ਹੋ ਸਕਦਾ ਹੈ। ਇਨ੍ਹਾਂ ਗੱਲਾਂ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਹਾਲਾਂਕਿ, ਜੇਕਰ ਸਮੱਸਿਆ ਗੰਭੀਰ ਹੈ, ਤਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...