June 28, 2026, 2:18 pm
----------- Advertisement -----------
HomeNewsHealthਸਵਾਦ 'ਚ ਹੀ ਨਹੀਂ ਸਿਹਤ ਲਈ ਵੀ ਚੰਗੀ ਹੈ ਫੁੱਲਗੋਭੀ, ਜਾਣੋ ਇਸ...

ਸਵਾਦ ‘ਚ ਹੀ ਨਹੀਂ ਸਿਹਤ ਲਈ ਵੀ ਚੰਗੀ ਹੈ ਫੁੱਲਗੋਭੀ, ਜਾਣੋ ਇਸ ਦੇ ਫਾਇਦੇ

Published on

----------- Advertisement -----------

ਕਈ ਸਬਜ਼ੀਆਂ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜੋ ਕਿ ਜ਼ਿਆਦਾਤਰ ਲੋਕਾਂ ਨੂੰ ਪਸੰਦ ਹੁੰਦੀਆਂ ਹਨ। ਜਿਵੇਂ ਕਿ ਫੁੱਲਗੋਭੀ ਜ਼ਿਆਦਾਤਰ ਲੋਕਾਂ ਨੂੰ ਖਾਣ ਵਿੱਚ ਚੰਗੀ ਲੱਗਦੀ ਹੈ। ਇਸ ਵਿੱਚ ਫਾਈਬਰ, ਵਿਟਾਮਿਨ, ਐਂਟੀਓਕਸੀਡੈਂਟ ਅਤੇ ਮਾਈਨਰਜ਼ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਫੁੱਲਗੋਭੀ ਮੈਂਗਨੀਜ, ਤਾਂਬਾ, ਲੋਹਾ, ਕੈਲਸ਼ੀਅਮ ਅਤੇ ਪੋਟੇਸ਼ੀਅਮ ਵਰਗੇ ਖਣਿਜਾਂ ਦਾ ਇੱਕ ਚੰਗਾ ਸਰੋਤ ਹਨ। ਆਓ ਜਾਣਦੇ ਹਾਂ ਸਿਹਤ ਲਈ ਕਿੰਨੀ ਫਾਇਦੇਮੰਦ ਹੈ ਫੁੱਲਗੋਭੀ –

ਕੋਲੇਸਟ੍ਰੋਲ ਦਾ ਪੱਧਰ ਹੋਵੇਗਾ ਘੱਟ: ਗੋਭੀ ਫਾਈਬਰ ਦਾ ਉੱਚ ਸਰੋਤ ਹੁੰਦੀ ਹੈ। ਫਾਈਬਰ ਸਾਡੀ ਪਾਚਨ ਕਿਰਿਆ ਨੂੰ ਦਰੁਸਤ ਰੱਖਦਾ ਹੈ ਅਤੇ ਕੋਲੇਸਟ੍ਰੋਲ ਦੇ ਪੱਧਰ ਨੂੰ ਵੀ ਘੱਟ ਕਰਦਾ ਹੈ।
ਸਰੀਰ ‘ਤੇ ਮੌਜੂਦ ਤਿਲ ਨੂੰ ਕਰੇ ਸਾਫ਼: ਫੁੱਲਗੋਭੀ ਨਾ ਸਿਰਫ਼ ਖਾਣ ਵਿੱਚ ਬਲਕਿ ਤਿਲ ਨੂੰ ਸਾਫ ਕਰਨ ਵਿੱਚ ਵੀ ਕਾਰਗਾਰ ਹੁੰਦੀ ਹੈ। ਘਰ ਵਿੱਚ ਇਸ ਦਾ ਰਸ ਤਿਆਰ ਕਰੋ ਅਤੇ ਰੋਜ਼ ਤਿਲ ਵਾਲੀ ਜਗ੍ਹਾ ‘ਤੇ ਲਗਾਓ। ਕੁਝ ਦਿਨਾਂ ਵਿੱਚ ਪੁਰਾਣੀ ਚਮੜੀ ਹੌਲੀ ਹੌਲੀ ਸਾਫ ਹੋਣ ਲੱਗੇਗੀ ਅਤੇ ਤਿਲ ਗਾਇਬ ਹੋ ਜਾਵੇਗਾ।
ਦਿਲ ਨੂੰ ਕਰੇ ਦਰੁਸਤ: ਦਿਲ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਦਿਲ ਅਤੇ ਕਾਰਡੀਓਵੈਸਕੁਲਰ ਪ੍ਰਣਾਲੀ ਨੂੰ ਸਹੀ ਪ੍ਰਕਾਰ ਨਾਲ ਕੰਮ ਕਰਨ ਵਿੱਚ ਸਹਾਇਤਾ ਕਰਦੀ ਹੈ।
ਪੇਟ ਦਰਦ ਵਿੱਚ ਲਾਭਦਾਇਕ: ਪੇਟ ਦਰਦ ਹੋਣ ‘ਤੇ ਗੋਭੀ ਦੀ ਜੜ੍ਹ, ਪੱਤਿਆਂ, ਤਣਾ ਫਲ ਅਤੇ ਫੁੱਲ ਨੂੰ ਚਾਵਲਾਂ ਦੇ ਪਾਣੀ ਵਿੱਚ ਪਕਾ ਕੇ ਸਵੇਰ-ਸ਼ਾਮ ਲੈਣ ਨਾਲ ਪੇਟ ਦਾ ਦਰਦ ਠੀਕ ਹੋ ਜਾਂਦਾ ਹੈ।

ਪੇਸ਼ਾਬ ਜਲਨ ਵਿੱਚ ਰਾਹਤ: ਫੁੱਲਗੋਭੀ ਦੀ ਸਬਜ਼ੀ ਦਾ ਸੇਵਨ ਕਰਨ ਨਾਲ ਪੇਸ਼ਾਬ ਦੀ ਜਲਨ ਦੂਰ ਹੋ ਜਾਂਦੀ ਹੈ।
ਸ਼ੂਗਰ ਵਿੱਚ ਵੀ ਅਸਰਦਾਰ: ਫੁੱਲਗੋਭੀ ਖਾਣਾ ਸ਼ੂਗਰ ਦੇ ਰੋਗੀਆਂ ਲਈ ਵੀ ਕਾਫੀ ਫਾਇਦੇਮੰਦ ਹੁੰਦੀ ਹੈ। ਇਸ ਵਿੱਚ ਘੱਟ ਕਾਰਬੋਹਾਈਡਰੇਟ ਅਤੇ ਘੱਟ ਗਲਾਈਸੈਮਿਕ ਇੰਡੈਕਸ ਪਾਇਆ ਜਾਂਦਾ ਹੈ।
ਪੀਲੀਆ ਵਿੱਚ ਵੀ ਲਾਭਦਾਇਕ: ਪੀਲੀਆ ਲਈ ਵੀ ਗੋਭੀ ਦਾ ਰਸ ਬਹੁਤ ਹੀ ਲਾਭਦਾਇਕ ਹੈ। ਗਾਜਰ ਅਤੇ ਗੋਭੀ ਦਾ ਰਸ ਮਿਲਾ ਕੇ ਪੀਣ ਨਾਲ ਪੀਲੀਆ ਠੀਕ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...