June 28, 2026, 6:17 pm
----------- Advertisement -----------
HomeNewsHealthਪੋਸ਼ਣ ਨਾਲ ਭਰਪੂਰ ਦਹੀਂ ਖਾਣ ਦੇ ਸਿਰਫ਼ ਫਾਇਦੇ ਨਹੀਂ, ਸਗੋਂ ਇਹ ਨੁਕਸਾਨ...

ਪੋਸ਼ਣ ਨਾਲ ਭਰਪੂਰ ਦਹੀਂ ਖਾਣ ਦੇ ਸਿਰਫ਼ ਫਾਇਦੇ ਨਹੀਂ, ਸਗੋਂ ਇਹ ਨੁਕਸਾਨ ਵੀ ਹਨ !

Published on

----------- Advertisement -----------

ਭਾਰਤੀ ਸ਼ਹਿਰਾਂ ‘ਚ ਸ਼ਾਇਦ ਹੀ ਕਿਸੇ ਦਾ ਖਾਣਾ ਦਹੀ ਤੋਂ ਬਿਨਾਂ ਪੂਰਾ ਹੁੰਦਾ ਹੋਵੇ। ਇੱਥੇ ਹਰ ਭੋਜਨ ਵਿਚ ਦਹੀਂ ਨੂੰ ਜ਼ਰੂਰ ਸ਼ਾਮਿਲ ਕੀਤਾ ਜਾਂਦਾ ਹੈ। ਇਹ ਨਾ ਸਿਰਫ਼ ਭੋਜਨ ਦਾ ਸੁਆਦ ਦੁੱਗਣਾ ਕਰਦਾ ਹੈ, ਸਗੋਂ ਪੌਸ਼ਟਿਕ ਤੱਤਾਂ ਨਾਲ ਵੀ ਭਰਪੂਰ ਹੁੰਦਾ ਹੈ, ਜੋ ਤੁਹਾਨੂੰ ਫਿੱਟ ਅਤੇ ਐਕਟਿਵ ਰੱਖਦਾ ਹੈ। ਦਹੀਂ ਪ੍ਰੋਬਾਇਓਟਿਕਸ ਨਾਲ ਭਰਪੂਰ ਹੁੰਦਾ ਹੈ ਜੋ ਲਾਈਵ ਬੈਕਟੀਰੀਆ ਤੇ ਖਮੀਰ ਹੁੰਦੇ ਹਨ, ਜੋ ਪਾਚਨ ਵਿਚ ਸਹਾਇਤਾ ਕਰਦੇ ਹਨ ਤੇ ਅੰਤੜੀਆਂ ਦੀ ਸਿਹਤ ਨੂੰ ਬਰਕਰਾਰ ਰੱਖਦੇ ਹਨ। ਹਾਲਾਂਕਿ, ਕੀ ਤੁਸੀਂ ਜਾਣਦੇ ਹੋ ਕਿ ਇਸ ਨੂੰ ਖਾਣ ਨਾਲ ਕੁਝ ਨੁਕਸਾਨ ਵੀ ਹੋ ਸਕਦੇ ਹਨ। ਜੇਕਰ ਨਹੀਂ ਤਾਂ ਆਓ ਜਾਣਦੇ ਹਾਂ ਦਹੀਂ ਖਾਣ ਦੇ ਨੁਕਸਾਨਾਂ ਬਾਰੇ।

ਹਾਲਾਂਕਿ ਦਹੀਂ ਦੇ ਸੇਵਨ ਨਾਲ ਛਾਤੀ ‘ਚ ਜਲਣ, ਪੇਟ ਤੇ ਕਬਜ਼ ਦਾ ਇਲਾਜ ਹੁੰਦਾ ਹੈ, ਪਰ ਕਈ ਵਾਰ ਇਹ ਪ੍ਰੋਬਾਇਓਟਿਕ ਗੈਸ ਤੇ ਪੇਟ ਫੁੱਲਣ ਦੀ ਸਮੱਸਿਆ ਨੂੰ ਵੀ ਵਧਾ ਸਕਦਾ ਹੈ। ਸਿਹਤ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਜੋ ਲੋਕ ਰੋਜ਼ਾਨਾ ਦਹੀਂ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਕਬਜ਼ ਤੇ ਜ਼ਿਆਦਾ ਪਿਆਸ ਦੀ ਸ਼ਿਕਾਇਤ ਵੀ ਹੁੰਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਦਹੀਂ ਦਾ ਸੇਵਨ ਬੰਦ ਕਰੋ ਅਤੇ ਡਾਕਟਰ ਦੀ ਸਲਾਹ ਲਓ।

ਕਈ ਵਾਰ ਅਸੀਂ ਇਹ ਨਹੀਂ ਸਮਝਦੇ ਕਿ ਰੋਜ਼ਾਨਾ ਖਾਧਾ ਜਾਣ ਵਾਲਾ ਆਮ ਭੋਜਨ ਵੀ ਵਾਰ-ਵਾਰ ਸਿਰਦਰਦ ਦਾ ਕਾਰਨ ਹੋ ਸਕਦਾ ਹੈ। ਦਹੀਂ ਸਿਰ ਦੇ ਅੱਧੇ ਹਿੱਸੇ ਵਿਚ ਦਰਦ ਅਤੇ ਮਾਈਗਰੇਨ ਦਾ ਕਾਰਨ ਹੋ ਸਕਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਬਾਇਓਜੈਨਿਕ ਐਮਾਈਨਸ ਦੇ ਕਾਰਨ ਹੈ, ਜੋ ਕਿ ਕੁਝ ਕਿਸਮ ਦੇ ਪ੍ਰੋਟੀਨ ਦੇ ਪੁਰਾਣੇ ਹੋਣ ਜਾਂ ਨੁਕਸਾਨਦੇਹ ਬੈਕਟੀਰੀਆ ਵੱਲੋਂ ਖਮੀਰ ਹੋਣ ‘ਤੇ ਪੈਦਾ ਹੁੰਦੇ ਹਨ। ਜਿਨ੍ਹਾਂ ਲੋਕਾਂ ਨੂੰ ਖਾਸ ਕਿਸਮ ਦੇ ਭੋਜਨ ਤੋਂ ਐਲਰਜੀ ਹੁੰਦੀ ਹੈ, ਉਨ੍ਹਾਂ ਲਈ ਉਸ ਖਾਸ ਭੋਜਨ ਦਾ ਪਤਾ ਲਗਾਉਣਾ ਮੁਸ਼ਕਲ ਹੋ ਜਾਂਦਾ ਹੈ। ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਪੇਟ ਅਤੇ ਪਾਚਨ ਪ੍ਰਣਾਲੀ ਵਿਚ ਐਲਰਜੀ ਪੈਦਾ ਕਰਨ ਦੇ ਪਿੱਛੇ ਪ੍ਰੋਬਾਇਓਟਿਕਸ ਹਨ। ਇਸ ਲਈ ਬਾਜ਼ਾਰ ਤੋਂ ਦਹੀਂ ਖਰੀਦਦੇ ਸਮੇਂ ਇਸ ਦੀਆਂ ਸਮੱਗਰੀਆਂ ਨੂੰ ਜ਼ਰੂਰ ਪੜ੍ਹੋ। ਫਲੇਵਰਡ ਦਹੀਂ ਆਮ ਤੌਰ ‘ਤੇ ਡੇਅਰੀ, ਅੰਡੇ ਜਾਂ ਸੋਇਆ ਦੀ ਵਰਤੋਂ ਕਰਦਾ ਹੈ, ਜਿਸ ਨਾਲ ਐਲਰਜੀ ਹੋ ਸਕਦੀ ਹੈ।

ਹਾਲਾਂਕਿ ਦਹੀਂ ਜ਼ਿਆਦਾਤਰ ਲੋਕਾਂ ਲਈ ਸੁਰੱਖਿਅਤ ਹੈ, ਕੁਝ ਮਾਮਲਿਆਂ ‘ਚ ਦਹੀਂ ਵਿਚ ਪਾਏ ਜਾਣ ਵਾਲੇ ਬੈਕਟੀਰੀਆ ਜਾਂ ਖਮੀਰ ਖ਼ੂਨ ਦੇ ਪਰਵਾਹ ਵਿਚ ਦਾਖਲ ਹੋ ਸਕਦੇ ਹਨ ਤੇ ਸੰਵੇਦਨਸ਼ੀਲ ਵਿਅਕਤੀਆਂ ‘ਚ ਲਾਗ ਦਾ ਕਾਰਨ ਬਣ ਸਕਦੇ ਹਨ। ਗੰਭੀਰ ਪੈਨਕ੍ਰੇਟਾਈਟਸ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਡਾਕਟਰਾਂ ਦੁਆਰਾ ਪ੍ਰੋਬਾਇਓਟਿਕਸ ਲੈਣ ਦੀ ਸਲਾਹ ਨਹੀਂ ਦਿੱਤੀ ਜਾਣੀ ਚਾਹੀਦੀ, ਕਿਉਂਕਿ ਇਹ ਮੌਤ ਦੇ ਜੋਖ਼ਮ ਨੂੰ ਵਧਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...