September 23, 2026, 8:09 am
----------- Advertisement -----------
HomeNewsHealthਭਾਰਤ ਦੇ ਇਸ ਪਿੰਡ ਵਿੱਚ ਪਿਆਜ਼ ਅਤੇ ਲਸਣ ਦੀ ਵਰਤੋਂ 'ਤੇ ਹੈ...

ਭਾਰਤ ਦੇ ਇਸ ਪਿੰਡ ਵਿੱਚ ਪਿਆਜ਼ ਅਤੇ ਲਸਣ ਦੀ ਵਰਤੋਂ ‘ਤੇ ਹੈ ਪਾਬੰਦੀ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

Published on

----------- Advertisement -----------

ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਹਰ ਕੋਈ ਪਿਆਜ਼ ਅਤੇ ਲਸਣ ਦੀ ਵਰਤੋਂ ਜਰੂਰ ਕਰਦਾ ਹੈ। ਇਸ ਦੀ ਵਰਤੋਂ ਸਲਾਦ ਤੇ ਸਬਜ਼ੀਆਂ ਵਿੱਚ ਆਮ ਤੌਰ ਤੇ ਕੀਤੀ ਜਾਂਦੀ ਹੈ। ਜ਼ਿਆਦਾਤਰ ਸਬਜ਼ੀਆਂ ਦਾ ਸਵਾਦ ਇਨ੍ਹਾਂ ਦੋਨਾਂ ਚੀਜ਼ਾਂ ਤੋਂ ਬਿਨ੍ਹਾਂ ਫਿੱਕਾ ਪੈ ਜਾਂਦਾ ਹੈ। ਪਰ ਭਾਰਤ ਵਿੱਚ ਇੱਕ ਪਿੰਡ ਅਜਿਹਾ ਵੀ ਹੈ ਜਿੱਥੇ ਪਿਆਜ਼ ਅਤੇ ਲਸਣ ਦੀ ਵਰਤੋਂ ਕਰਨ ‘ਤੇ ਪਾਬੰਦੀ ਹੈ।

ਬਿਹਾਰ ਦੇ ਜਹਾਨਾਬਾਦ ਦੇ ਪਿੰਡ ਤ੍ਰਿਲੋਕੀ ਬੀਘਾ ਜੋ ਕਿ ਜ਼ਿਲ੍ਹੇ ਤੋਂ ਕਰੀਬ 30 ਕਿਲਮੀਟਰ ਦੂਰ ਹੈ ਇਥੇ ਕੋਈ ਵੀ ਪਿਆਜ਼ ਦੀ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਨਹੀਂ ਕਰਦਾ। 30 ਤੋਂ 35 ਘਰਾਂ ਵਾਲੀ ਬਸਤੀ (ਪਿੰਡ) ਦੇ ਯਾਦਵ ਜਾਤੀ ਦੇ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਇੱਕ ਅਜਿਹਾ ਮੰਦਰ ਹੈ ਜਿੱਥੇ ਦੇਵਤਿਆਂ ਦੇ ਸਰਾਪ ਕਾਰਨ ਉਹ ਪਿਆਜ਼-ਲਸਣ ਨਹੀਂ ਖਾਂਦੇ। ਪੂਰੇ ਪਿੰਡ ਵਿੱਚ ਬਾਜ਼ਾਰ ਵਿੱਚੋਂ ਪਿਆਜ਼ ਤੇ ਲਸਣ ਲਿਆਉਣ ਦੀ ਵੀ ਮਨਾਹੀ ਹੈ। ਇਸ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁਰਖੇ ਵੀ ਪਿਆਜ਼-ਲਸਣ ਨਹੀਂ ਖਾਂਦੇ ਸਨ। ਅਜਿਹੇ ‘ਚ ਹੁਣ ਉਹ ਇਸ ਪਰੰਪਰਾ ਨੂੰ ਨਹੀਂ ਤੋੜ ਸਕਦੇ।

ਪਿੰਡ ਦੇ ਲੋਕਾਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇੱਥੇ ਰਹਿਣ ਵਾਲੀ ਇੱਕ ਔਰਤ ਅਨੁਸਾਰ ਕਈ ਸਾਲ ਪਹਿਲਾਂ ਇੱਕ ਪਰਿਵਾਰ ਨੇ ਇਸ ਪਰੰਪਰਾ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੇ ਸਿੱਟੇ ਵਜੋਂ ਉਨ੍ਹਾਂ ਦੇ ਘਰ ਕਈ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਸਨ।ਉਦੋਂ ਤੋਂ ਇੱਥੇ ਕੋਈ ਵੀ ਅਜਿਹੀ ਗਲਤੀ ਨਹੀਂ ਕਰਦਾ। ਪਿੰਡ ਦੇ ਮੁਖੀ ਅਨੁਸਾਰ ਇਸ ਪਿੰਡ ਵਿੱਚ 35 ਲੋਕਾਂ ਦਾ ਪਰਿਵਾਰ ਰਹਿੰਦਾ ਹੈ। ਇਸ ਪਿੰਡ ਵਿੱਚ ਸਿਰਫ਼ ਲਸਣ ਪਿਆਜ਼ ਹੀ ਨਹੀਂ ਬਲਕਿ ਮੀਟ ਅਤੇ ਸ਼ਰਾਬ ‘ਤੇ ਵੀ ਪਾਬੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...