September 11, 2026, 1:12 pm
----------- Advertisement -----------
HomeNewsHealthਜੇਕਰ ਤੁਹਾਨੂੰ ਵੀ ਲੱਗਦਾ ਹੈ ਕਿ ਹਰੀਆਂ ਸਬਜ਼ੀਆਂ ਖਾਣ ਨਾਲ ਦਿਲ ਦੇ...

ਜੇਕਰ ਤੁਹਾਨੂੰ ਵੀ ਲੱਗਦਾ ਹੈ ਕਿ ਹਰੀਆਂ ਸਬਜ਼ੀਆਂ ਖਾਣ ਨਾਲ ਦਿਲ ਦੇ ਰੋਗਾਂ ਤੋਂ ਬਚਿਆ ਜਾ ਸਕਦਾ ਹੈ, ਤਾਂ ਇਕ ਵਾਰ ਜਰੂਰ ਪੜ੍ਹੋ

Published on

----------- Advertisement -----------

ਹਰੀਆਂ ਸਬਜ਼ੀਆਂ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਸਬਜ਼ੀਆਂ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਾਨੂੰ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ। ਕਈ ਲੋਕਾਂ ਦਾ ਮੰਣਨਾ ਹੈ ਕਿ ਸਿਰਫ ਹਰੀਆਂ ਸਬਜ਼ੀਆਂ ਖਾਣ ਨਾਲ ਦਿਲ ਦੇ ਰੋਗ ਜਾਂ ਸਟ੍ਰੋਕ ਤੋਂ ਬਚਿਆ ਜਾ ਸਕਦਾ ਹੈ ਜਦ ਕਿ ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹਾ ਨਹੀਂ ਹੈ। ਬ੍ਰਿਟੇਨ ‘ਚ ਕੀਤੇ ਗਏ ਇਕ ਅਧਿਐਨ ਤੋਂ ਪਤਾ ਲੱਗਾ ਹੈ ਕਿ ਇਕੱਲੀਆਂ ਜ਼ਿਆਦਾ ਸਬਜ਼ੀਆਂ ਦਾ ਸੇਵਨ ਕਰਨ ਨਾਲ ਦਿਲ ਦੇ ਦੌਰੇ ਜਾਂ ਸਟ੍ਰੋਕ ਦਾ ਖਤਰਾ ਘੱਟ ਨਹੀਂ ਹੁੰਦਾ।


ਇਕ ਅਧਿਐਨ ਅਨੁਸਾਰ ਕੱਚੀਆਂ ਸਬਜ਼ੀਆਂ ਖਾਣ ਨਾਲ ਕਾਰਡੀਓਵੈਸਕੁਲਰ ਰੋਗਾਂ ਤੋਂ ਕੁਝ ਸੁਰੱਖਿਆ ਮਿਲਦੀ ਹੈ ਪਰ ਪੱਕੀਆਂ ਹੋਈਆ ਹਰੀਆਂ ਸਬਜ਼ੀਆਂ ਖਾਣ ਨਾਲ ਅਜਿਹਾ ਨਹੀਂ ਹੁੰਦਾ। ਇਸ ਤੋਂ ਇਲਾਵਾ ਖੋਜਕਰਤਾਵਾਂ ਨੇ ਲੋਕਾਂ ਦੇ ਵਿਦਿਅਕ ਪੱਧਰ ਅਤੇ ਹੋਰ ਸਮਾਜਿਕ-ਆਰਥਿਕ ਕਾਰਕਾਂ ਦੇ ਨਾਲ-ਨਾਲ ਜੀਵਨਸ਼ੈਲੀ ਦੇ ਕਾਰਕਾਂ ਜਿਵੇਂ ਕਿ ਸਰੀਰਕ ਗਤੀਵਿਧੀ, ਸਿਗਰਟਨੋਸ਼ੀ, ਅਲਕੋਹਲ ਦੀ ਖਪਤ, ਲਾਲ ਮੀਟ ਦਾ ਸੇਵਨ, ਅਤੇ ਉਹਨਾਂ ਦੀ ਖੁਰਾਕ ਦੇ ਹੋਰ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਤਾਂ ਪਤਾ ਲੱਗਿਆ ਕਿ ਸਬਜ਼ੀਆਂ ਦੀ ਖਪਤ ਦਾ ਲਾਭ ਇਨਾਂ ਚੀਜ਼ਾਂ ਦੇ ਸੇਵਨ ਤੇ ਵੀ ਨਿਰਭਰ ਹੈ।


ਜਦੋਂ ਕੋਈ ਵਿਅਕਤੀ ਜ਼ਿਆਦਾ ਸਬਜ਼ੀਆਂ ਖਾਂਦਾ ਹੈ, ਤਾਂ ਉਹ ਕਿਸੇ ਹੋਰ ਚੀਜ਼ ਨੂੰ ਖਾਣਾ ਘੱਟ ਕਰ ਦਿੰਦਾ ਹੈ। ਉਹ ਜੋ ਘੱਟ ਖਾਂਦੇ ਹਨ ਉਸ ਦਾ ਉਹਨਾਂ ਦੀ ਸਿਹਤ ‘ਤੇ ਵੱਖੋ-ਵੱਖਰਾ ਪ੍ਰਭਾਵ ਹੋ ਸਕਦਾ ਹੈ ਇਸ ਤਰਾਂ ਸਿਰਫ ਹਰੀਆਂ ਸਬਜ਼ੀਆਂ ਖਾਣ ਦੀ ਬਜਾਏ ਸੰਤੁਲਿਤ ਬੈਲੰਸ ਡਾਈਟ ਦੀ ਪਾਲਣਾ ਕਰੋ ਤਾ ਜੋ ਸਰੀਰ ਨੂੰ ਹਰ ਇਕ ਭੋਜਨ ਦਾ ਪੋਸ਼ਟਿਕ ਤੱਤ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...